ਨਵੀਂ ਦਿੱਲੀ (ਭਾਸ਼ਾ)– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਰਹੱਦੀ ਸੂਬਿਆਂ ਦੇ ਪੁਲਸ ਮੁਖੀਆਂ ਨੂੰ ਸਰਹੱਦ ਦੇ ਆਸ-ਪਾਸ ਦੇ ਇਲਾਕਿਆਂ ’ਚ ਹੋ ਰਹੀਆਂ ਜਨਸੰਖਿਆ ਤਬਦੀਲੀਆਂ ’ਤੇ ਨਜ਼ਰ ਰੱਖਣੀ ਚਾਹੀਦੀ ਹੈ।
ਰਾਸ਼ਟਰੀ ਸੁਰੱਖਿਆ ਰਣਨੀਤੀ (ਐੱਨ. ਐੱਸ. ਐੱਸ.) ਕਾਨਫਰੰਸ 2022 ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਇਹ ਪੁਲਸ ਦੇ ਡਾਇਰੈਕਟਰ ਜਨਰਲਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਸੂਬੇ ’ਚ, ਖਾਸ ਕਰ ਕੇ ਸਰਹੱਦੀ ਜ਼ਿਲਿਆਂ ’ਚ ਹਰ ਤਰ੍ਹਾਂ ਦੀ ਤਕਨੀਕੀ ਅਤੇ ਰਣਨੀਤਕ ਜਾਣਕਾਰੀ ਇਕੱਠੀ ਕਰਨ। ਗ੍ਰਹਿ ਮੰਤਰੀ ਨੇ ਕਿਹਾ ਕਿ 2014 ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾ ਸਿਰਫ ਦੇਸ਼ ਦੀ ਅੰਦਰੂਨੀ ਸੁਰੱਖਿਆ ’ਤੇ ਜ਼ੋਰ ਦਿੱਤਾ ਹੈ, ਸਗੋਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤੰਤਰ ਨੂੰ ਵੀ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਿਆਂ ਨੂੰ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਮੁੱਦਿਆਂ ਨੂੰ ਸਭ ਤੋਂ ਵੱਧ ਤਰਜੀਹ ਦੇਣੀ ਚਾਹੀਦੀ ਹੈ।
NIA ਨੇ ਜੰਮੂ, ਕਠੂਆ, ਸਾਂਬਾ ਅਤੇ ਸ਼੍ਰੀਨਗਰ ਸਮੇਤ 8 ਥਾਵਾਂ ’ਤੇ ਕੀਤੀ ਛਾਪੇਮਾਰੀ
NEXT STORY