ਉੱਤਰਾਖੰਡ- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਐਤਵਾਰ ਯਾਨੀ 22 ਮਈ ਨੂੰ ਸਵੇਰੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਸਨ। ਜੇਕਰ ਤੁਸੀਂ ਵੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਹੋ ਤਾਂ ਤੁਹਾਨੂੰ ਕੁਝ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਜਿਹੜੇ ਸ਼ਰਧਾਲੂ ਉੱਥੇ ਗਏ ਹਨ, ਉਨ੍ਹਾਂ ਨੇ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਆਪਣੇ ਤਜਰਬੇ ਸਾਂਝੇ ਕੀਤੇ ਹਨ ਕਿ ਯਾਤਰਾ ਦੌਰਾਨ ਕਿਹੜੀਆਂ ਗੱਲਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਸਫ਼ਰ ਦੌਰਾਨ ਖਾਣ-ਪੀਣ ਦਾ ਧਿਆਨ ਰੱਖਣਾ ਚਾਹੀਦਾ ਹੈ। ਸਫ਼ਰ ਦੌਰਾਨ ਥਕਾਵਟ ਜ਼ਰੂਰ ਹੁੰਦੀ ਹੈ ਪਰ ਉਹ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਨ ਦੌਰਾਨ ਦੂਰ ਹੋ ਜਾਂਦੀ ਹੈ।
ਇਹ ਵੀ ਪੜ੍ਹੋ : ਬਰਫ਼ਬਾਰੀ ਅਤੇ ਮੀਂਹ ਕਾਰਨ ਰੁਕੀ ਚਾਰ ਧਾਮ ਯਾਤਰਾ, ਤੀਰਥ ਯਾਤਰੀਆਂ ਨੂੰ ਰਸਤੇ 'ਚ ਰੋਕਿਆ ਗਿਆ
ਦੱਸਣਯੋਗ ਹੈ ਕਿ ਖ਼ਰਾਬ ਮੌਸਮ ਦੇ ਬਾਵਜੂਦ ਸ਼ਰਧਾਲੂਆਂ ਦਾ ਹੌਂਸਲਾ ਬੁਲੰਦ ਹੈ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਗੁਰੂ ਦੀ ਕਿਰਪਾ ਨਾਲ ਹਿੰਮਤ ਮਿਲ ਰਹੀ ਹੈ। ਉੱਥੇ ਹੀ ਇਸ ਦੌਰਾਨ ਸੰਗਤਾਂ ਲਈ ਲੰਗਰ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਹੈ। ਦਰਸ਼ਨ ਕਰਨ ਆਏ ਹਰ ਸ਼ਰਧਾਲੂ ਲਈ ਰਜਿਸਟ੍ਰੇਸ਼ਨ ਅਤੇ ਕੋਰੋਨਾ ਟੀਕਾਕਰਨ ਸਰਟੀਫ਼ਿਕੇਟ ਲਾਜ਼ਮੀ ਕੀਤਾ ਗਿਆ ਹੈ। ਸੰਗਤ ਵੱਲੋਂ ਸਾਂਝੇ ਕੀਤੇ ਗਏ ਤਜਰਬੇ ਤੁਸੀਂ ਵੀ ਹੇਠਾਂ ਸਾਂਝੀ ਕੀਤੀ ਗਈ ਵੀਡੀਓ 'ਚ ਸੁਣ ਸਕਦੇ ਹੋ।
ਪੰਜਾਬ ਤੋਂ 'ਪੀਰ ਨਿਗਾਹੇ' ਜਾ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, 3 ਦੀ ਮੌਤ
NEXT STORY