ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਰਾਖਵੇਂਕਰਨ ਦੇ ਮੁੱਦੇ 'ਤੇ ਦਿੱਲੀ ਦੇ ਜਾਟਾਂ ਨਾਲ "ਧੋਖਾ" ਕਰਨ ਦਾ ਦੋਸ਼ ਲਗਾਇਆ ਅਤੇ ਪਾਰਟੀ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੂੰ ਹੋਰ ਪੱਛੜੇ ਵਰਗਾਂ (ਓਬੀਸੀ) ਲਈ ਕੇਂਦਰ ਦੀ ਸੂਚੀ ਵਿੱਚ ਕਦੋਂ ਸ਼ਾਮਲ ਕਰਨਗੇ। 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਆਪਣੀ ਰਿਹਾਇਸ਼ 'ਤੇ ਜਾਟ ਨੇਤਾਵਾਂ ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ। ਰਾਸ਼ਟਰੀ ਰਾਜਧਾਨੀ ਦੇ ਕੁਝ ਵਿਧਾਨ ਸਭਾ ਹਲਕਿਆਂ, ਖ਼ਾਸ ਕਰਕੇ ਬਾਹਰੀ ਦਿੱਲੀ ਦੇ ਇਲਾਕਿਆਂ ਵਿੱਚ ਇਸ ਭਾਈਚਾਰੇ ਦੇ ਵੋਟਰਾਂ ਦੀ ਕਾਫ਼ੀ ਗਿਣਤੀ ਹੈ।
ਇਹ ਵੀ ਪੜ੍ਹੋ - ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ! ਖੜੀਆਂ ਹੋਈਆਂ ਨਵੀਆਂ ਮੁਸੀਬਤਾਂ
ਕੇਜਰੀਵਾਲ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਦੇ ਜਾਟ ਦਿੱਲੀ ਦੀ ਓਬੀਸੀ ਸੂਚੀ ਵਿੱਚ ਸ਼ਾਮਲ ਹਨ ਪਰ ਕੇਂਦਰ ਦੀ ਸੂਚੀ ਵਿੱਚ ਨਹੀਂ। ਸਾਬਕਾ ਮੁੱਖ ਮੰਤਰੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, "ਰਾਜਸਥਾਨ ਦੇ ਜਾਟ ਲੋਕਾਂ ਨੂੰ ਦਿੱਲੀ ਯੂਨੀਵਰਸਿਟੀ ਅਤੇ ਇਸਦੇ ਕਾਲਜਾਂ ਵਿੱਚ ਦਾਖਲਾ ਮਿਲ ਸਕਦਾ ਹੈ, ਏਮਜ਼, ਸਫਦਰਜੰਗ ਹਸਪਤਾਲ ਅਤੇ ਸਾਰੇ ਕੇਂਦਰੀ ਸਰਕਾਰੀ ਅਦਾਰਿਆਂ ਵਿੱਚ ਨੌਕਰੀਆਂ ਪ੍ਰਾਪਤ ਕਰ ਸਕਦੇ ਹਨ ਪਰ ਦਿੱਲੀ ਦੇ ਜਾਟਾਂ ਨੂੰ ਨਹੀਂ।" ਉਨ੍ਹਾਂ ਕਿਹਾ ਕਿ ਦੇਸ਼ ਦੇ ਦੋ ਵੱਡੇ ਆਗੂਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਜਾਟ ਭਾਈਚਾਰੇ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਕੇਂਦਰੀ ਪੱਧਰ 'ਤੇ ਓਬੀਸੀ ਰਾਖਵਾਂਕਰਨ ਦਿੱਤਾ ਜਾਵੇਗਾ ਪਰ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ - 6 ਭਰਾਵਾਂ ਨੇ ਆਪਣੀਆਂ ਹੀ ਭੈਣਾਂ ਨਾਲ ਕਰਵਾ ਲਿਆ ਵਿਆਹ, ਸੱਚਾਈ ਜਾਣ ਉੱਡਣਗੇ ਹੋਸ਼
ਕੇਜਰੀਵਾਲ ਨੇ ਪੁੱਛਿਆ, "ਮੈਂ ਮੋਦੀ, ਸ਼ਾਹ ਅਤੇ ਹੋਰ ਭਾਜਪਾ ਨੇਤਾਵਾਂ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਉਹ ਦਿੱਲੀ ਦੇ ਜਾਟਾਂ ਨੂੰ ਕੇਂਦਰ ਦੀ ਓਬੀਸੀ ਸੂਚੀ ਵਿੱਚ ਕਦੋਂ ਸ਼ਾਮਲ ਕਰਨਗੇ?" 'ਆਪ' ਦੇ ਰਾਸ਼ਟਰੀ ਕਨਵੀਨਰ ਨੇ X 'ਤੇ ਇੱਕ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਨੂੰ ਮਿਲਣ ਵਾਲੇ ਜਾਟ ਆਗੂਆਂ ਦੇ ਵਫ਼ਦ ਨੇ ਪਿਛਲੇ 10 ਸਾਲਾਂ ਤੋਂ ਰਾਖਵੇਂਕਰਨ ਦੇ ਮੁੱਦੇ 'ਤੇ ਭਾਜਪਾ ਵੱਲੋਂ ਉਨ੍ਹਾਂ ਨਾਲ ਕੀਤੇ ਜਾ ਰਹੇ ਧੋਖੇ ਅਤੇ ਬੇਇਨਸਾਫ਼ੀ 'ਤੇ ਗੁੱਸਾ ਜ਼ਾਹਰ ਕੀਤਾ। ਕੇਜਰੀਵਾਲ ਨੇ ਕਿਹਾ ਕਿ 'ਆਪ' ਭਾਈਚਾਰੇ ਦੀ ਜਾਇਜ਼ ਮੰਗ ਦਾ ਸਮਰਥਨ ਕਰਦੀ ਹੈ।
ਇਹ ਵੀ ਪੜ੍ਹੋ - ਲੱਗ ਗਈਆਂ ਮੌਜਾਂ : ਸਕੂਲਾਂ 'ਚ 11 ਤੋਂ 16 ਜਨਵਰੀ ਤੱਕ ਛੁੱਟੀਆਂ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Feck Check: ਅੰਬੇਡਕਰ ਦੀ ਤਸਵੀਰ ਨਾਲ ਲਿਖੇ ਸੰਦੇਸ਼ ਨੂੰ ਮਿਟਾ ਰਹੇ ਪੁਲਸ ਮੁਲਾਜ਼ਮ
NEXT STORY