ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਉਣ ਵਾਲੀ ਆਮ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। 'ਆਪ' ਕਨਵੀਨਰ ਨੇ ਸੋਮਵਾਰ ਨੂੰ ਟਵੀਟ ਕਰ ਕੇ ਕਿਹਾ,''ਮੈਂ ਬੀਤੇ ਕੁਝ ਦਿਨਾਂ 'ਚ ਕਈ ਲੋਕਾਂ ਨੂੰ ਮਿਲਿਆ ਹਾਂ। ਸਾਰਿਆਂ 'ਚ ਇਸ ਗੱਲ ਨੂੰ ਲੈ ਕੇ ਸਹਿਮਤੀ ਹੈ ਕਿ ਭਾਜਪਾ ਨੂੰ 215 ਤੋਂ ਘੱਟ ਸੀਟਾਂ ਮਿਲ ਰਹੀਆਂ ਹਨ। ਬੇਰੋਜ਼ਗਾਰੀ ਸਭ ਤੋਂ ਵੱਡੀ ਸਮੱਸਿਆ ਹੈ। ਨੌਜਵਾਨ ਆਪਣੇ ਭਵਿੱਖ ਬਾਰੇ ਚਿੰਤਤ ਹਨ।''
ਇਹੀ ਨਹੀਂ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਮਿਡਲ ਕਲਾਸ ਦੇ ਲੋਕ ਭਾਜਪਾ ਤੋਂ ਪਰੇ ਹਟ ਚੁਕੇ ਹਨ। ਕੇਜਰੀਵਾਲ ਦੇ ਇਸ ਟਵੀਟ ਨਾਲ 2019 ਦੀਆਂ ਆਮ ਚੋਣਾਂ ਨੂੰ ਲੈ ਕੇ ਉਨ੍ਹਾਂ ਦੀਆਂ ਤਿਆਰੀਆਂ ਦਾ ਵੀ ਸੰਕੇਤ ਮਿਲਦਾ ਹੈ। ਜ਼ਿਕਰਯੋਗ ਹੈ ਕਿ 2014 ਦੀਆਂ ਆਮ ਚੋਣਾਂ ਦੌਰਾਨ ਅਰਵਿੰਦ ਕੇਜਰੀਵਾਲ ਨੇ ਵਾਰਾਣਸੀ 'ਚ ਪੀ.ਐੱਮ. ਨਰਿੰਦਰ ਮੋਦੀ ਦੇ ਮੁਕਾਬਲੇ ਚੋਣਾਂ ਲੜੀਆਂ ਸਨ। ਹਾਲਾਂਕਿ ਕਈ ਸੀਟਾਂ 'ਤੇ ਉਮੀਦਵਾਰ ਖੜ੍ਹੇ ਕਰਨ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਨੂੰ ਸਿਰਫ ਪੰਜਾਬ 'ਚ ਹੀ ਅਹਿਮ ਸਫਲਤਾ ਮਿਲੀ ਸੀ।
ਵੀਰੇਂਦਰ ਦੇਵ ਦੀਕਸ਼ਤ ਦੇ ਖਿਲਾਫ ਲੁੱਕ ਆਊਟ ਸਰਕੁਲਰ ਜਾਰੀ ਕੀਤਾ ਗਿਆ- ਸੀ.ਬੀ.ਆਈ.
NEXT STORY