ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਸੀ.ਬੀ.ਆਈ. ਦੇ ਭ੍ਰਿਸ਼ਟਾਚਾਰ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਅੱਜ ਯਾਨੀ ਸ਼ੁੱਕਰਵਾਰ ਨੂੰ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ। ਅਹਿਮ ਗੱਲ ਇਹ ਹੈ ਕਿ ਕੇਜਰੀਵਾਲ ਨੂੰ ਇਹ ਰਾਹਤ ਈ.ਡੀ. ਨਾਲ ਜੁੜੇ ਮਾਮਲੇ 'ਚ ਦਿੱਤੀ ਗਈ ਹੈ ਅਤੇ ਫਿਲਹਾਲ ਉਹ ਸੀ.ਬੀ.ਆਈ. ਦੀ ਹਿਰਾਸਤ 'ਚ ਹਨ। ਅਜਿਹੇ 'ਚ ਉਨ੍ਹਾਂ ਨੂੰ ਅਜੇ ਜੇਲ੍ਹ 'ਚ ਹੀ ਰਹਿਣਾ ਹੋਵੇਗਾ। ਇਸ ਤੋਂ ਪਹਿਲੇ ਬੈਂਚ ਨੇ 17 ਮਈ ਨੂੰ ਕੇਜਰੀਵਾਲ ਦੀ ਪਟੀਸ਼ਨ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਸੀ।
ਇਹ ਵੀ ਪੜ੍ਹੋ : CM ਕੇਜਰੀਵਾਲ ਨੂੰ ਮਿਲੀ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ
ਜਾਣੋ ਕੀ ਹੈ ਮਾਮਲਾ
ਮੁੱਖ ਮੰਤਰੀ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਹੇਠਲੀ ਅਦਾਲਤ ਨੇ 20 ਜੂਨ ਨੂੰ 1 ਲੱਖ ਰੁਪਏ ਦੇ ਨਿੱਜੀ ਮੁਚਲਕੇ 'ਤੇ ਇਸ ਮਾਮਲੇ 'ਚ ਜ਼ਮਾਨਤ ਦਿੱਤੀ ਸੀ। ਹਾਲਾਂਕਿ ਈਡੀ ਨੇ ਅਗਲੇ ਦਿਨ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ। ਈਡੀ ਨੇ ਦਲੀਲ ਦਿੱਤੀ ਸੀ ਕਿ ਕੇਜਰੀਵਾਲ ਨੂੰ ਜ਼ਮਾਨਤ ਦੇਣ ਦਾ ਹੇਠਲੀ ਅਦਾਲਤ ਦਾ ਹੁਕਮ ਇਕਪਾਸੜ ਅਤੇ ਗਲਤ ਸੀ। ਕੇਜਰੀਵਾਲ ਨੂੰ ਸੀਬੀਆਈ ਨੇ 26 ਜੂਨ ਨੂੰ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਕੇਸ ਵਿਚ ਵੀ ਗ੍ਰਿਫ਼ਤਾਰ ਕੀਤਾ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਆਸਮਾਨੀ ਬਿਜਲੀ ਦਾ ਕਹਿਰ, 25 ਲੋਕਾਂ ਨੇ ਗੁਆਈ ਜਾਨ, CM ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੇਣ ਦਾ ਐਲਾਨ
NEXT STORY