ਅਹਿਮਦਾਬਾਦ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਗੁਜਰਾਤ ਦੇ ਆਟੋ ਰਿਕਸ਼ਾ ਡਰਾਈਵਰਾਂ ਨਾਲ ਵਾਅਦਾ ਕੀਤਾ ਹੈ ਕਿ ਉਨ੍ਹਾਂ ਨੂੰ ਪਰੇਸ਼ਾਨੀ ਤੋਂ ਬਚਾਉਣ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਖੇਤਰੀ ਟਰਾਂਸਪੋਰਟ ਦਫ਼ਤਰ (ਆਰ.ਟੀ.ਓ.) ਸੇਵਾਵਾਂ ਉਨ੍ਹਾਂ ਦੇ ਘਰ ਤੱਕ ਮੁਹੱਈਆ ਕਰਵਾਉਣਗੇ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ’ਚ ਆਟੋ ਰਿਕਸ਼ਾ ਡਰਾਈਵਰਾਂ ਦੀ ਇਕ ਸਭਾ ਨੂੰ ਸੰਬੋਧਿਤ ਕਰ ਰਹੇ ਸਨ। ਸੂਬੇ ’ਚ ਇਸ ਸਾਲ ਦੇ ਅਖੀਰ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਆਟੋ ਰਿਕਸ਼ਾ ਡਰਾਈਵਰਾਂ ਨੇ ਦਿੱਲੀ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਦੀ ਜਿੱਤ ’ਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।
ਇਹ ਵੀ ਪੜ੍ਹੋ- PM ਮੋਦੀ ਨੂੰ ਮਿਲੇ 1200 ਤੋਹਫ਼ਿਆਂ ਦੀ ਹੋਵੇਗੀ ਨਿਲਾਮੀ, ‘ਨਮਾਮੀ ਗੰਗੇ ਮਿਸ਼ਨ’ ’ਚ ਜਾਵੇਗਾ ਪੂਰਾ ਪੈਸਾ
ਕੇਜਰੀਵਾਲ ਨੇ ਡਰਾਈਵਰਾਂ ਨੂੰ ਬੇਨਤੀ ਕੀਤੀ ਕਿ ਉਹ ਦਿੱਲੀ ਵਾਂਗ ਇੱਥੇ ਵੀ ਆਪਣੇ ਯਾਤਰੀਆਂ ਵਿਚਾਲੇ ਅਤੇ ਸੋਸ਼ਲ ਮੀਡੀਆ ਜ਼ਰੀਏ ‘ਆਪ’ ਦਾ ਪ੍ਰਚਾਰ ਕਰਨ। ਉਨ੍ਹਾਂ ਨੇ ਕਿਹਾ ਕਿ ਦਿੱਲੀ ’ਚ ਉਨ੍ਹਾਂ ਦੀ ਸਰਕਾਰ ਨੇ ਕੋਵਿਡ-19 ਦੇ ਕਾਰਨ ਲਾਗੂ ਲਾਕਡਾਊਨ ਦੌਰਾਨ ਲੱਗਭਗ 1.5 ਲੱਖ ਡਰਾਈਵਰਾਂ ਨੂੰ 2 ਵਾਰ 5-5 ਹਜ਼ਾਰ ਰੁਪਏ ਦਾ ਭੁਗਤਾਨ ਕੀਤਾ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ’ਚ ਤੁਹਾਨੂੰ ਲਾਇਸੈਂਸ ਦੇ ਨਵੀਨੀਕਰਨ, ਮਾਲਕੀ ਬਦਲਣ ਅਤੇ ਪਰਮਿਟ ਜਾਂ ਆਰਸੀ ਤੋਂ ਲੋਨ ਹਟਾਉਣ ਵਰਗੇ ਕੰਮ ਲਈ ਖੇਤਰੀ ਟਰਾਂਸਪੋਰਟ ਦਫ਼ਤਰ ਜਾਣ ਦੀ ਲੋੜ ਨਹੀਂ ਹੈ। ਅਸੀਂ ਇਕ ਫੋਨ ਨੰਬਰ ਦਿੱਤਾ ਹੈ। ਕਾਲ ਕਰੋ ਅਤੇ ਦਿੱਲੀ ਸਰਕਾਰ ਦਾ ਇਕ ਅਧਿਕਾਰੀ ਤੁਹਾਡੇ ਦਰਵਾਜ਼ੇ ’ਤੇ ਖ਼ੁਦ ਪਹੁੰਚੇਗਾ। ਤੁਸੀਂ ਆਪਣੇ ਲਾਇਸੈਂਸ ਦਾ ਨਵੀਨੀਕਰਨ ਉਸ ਤਰ੍ਹਾਂ ਕਰਵਾ ਸਕਦੇ ਹੋ, ਜਿਵੇਂ ਫੋਨ ’ਤੇ ਪਿੱਜ਼ਾ ਆਰਡਰ ਕਰਦੇ ਹੋ। ਕੇਜਰੀਵਾਲ ਨੇ ਕਿਹਾ ਕਿ ਇਸ ਨਾਲ ਰਿਸ਼ਵਤਖੋਰੀ ਬੰਦ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਸ ਮੁਲਾਜ਼ਮਾਂ, ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਵਜੋਂ ਦਿੱਤੇ ਜਾਣ ਵਾਲੇ ਪੈਸੇ ਬਚ ਜਾਣਗੇ।
ਇਹ ਵੀ ਪੜ੍ਹੋ- ਧਾਰਾ 370 ਕਦੇ ਵੀ ਬਹਾਲ ਨਹੀਂ ਹੋਵੇਗੀ, ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰੋ : ਆਜ਼ਾਦ
ਕੇਜਰੀਵਾਲ ਨੇ ਅੱਗੇ ਕਿਹਾ ਕਿ ਤੁਹਾਨੂੰ ਕੋਈ ਰਿਸ਼ਵਤ ਦੇਣ ਦੀ ਲੋੜ ਨਹੀਂ ਪਵੇਗੀ ਪਰ ਇਸ ਲਈ ਤੁਹਾਨੂੰ ‘ਆਪ’ ਦੀ ਸਰਕਾਰ ਬਣਾਉਣੀ ਹੋਵੇਗੀ। ਪਾਰਟੀ ਆਪਣੇ ਵਾਅਦੇ ਮੁਤਾਬਕ 300 ਯੂਨਿਟ ਤੱਕ ਮੁਫ਼ਤ ਬਿਜਲੀ ਮੁਹੱਈਆ ਕਰਵਾਏਗੀ, ਜਿਸ ਨਾਲ ਆਟੋ ਰਿਕਸ਼ਾ ਡਰਾਈਵਰਾਂ ਨੂੰ ਪੈਸੇ ਬਚਾਉਣ ਅਤੇ ਮਹਿੰਗਾਈ ਨਾਲ ਨਜਿੱਠਣ ’ਚ ਮਦਦ ਮਿਲੇਗੀ।
ਲੋਕਾਂ ਦਾ ਕਲਿਆਣ ਯਕੀਨੀ ਕਰਨ ਲਈ ਦਿਨ-ਰਾਤ ਕੰਮ ਕਰਦੇ ਹਨ PM ਮੋਦੀ : ਕਿਰਨ ਰਿਜਿਜੂ
NEXT STORY