ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਿੱਲੀ ਵਾਸੀਆਂ ਨੂੰ ਕੋਰੋਨਾ ਰੋਕੂ ਟੀਕਿਆਂ ਦੀ ਬੂਸਟਰ ਡੋਜ਼ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸ਼ਹਿਰ 'ਚ ਹੁਣ ਤੱਕ ਕਰੀਬ 10 ਫੀਸਦੀ ਲੋਕਾਂ ਨੇ ਹੀ ਬੂਸਟਰ ਡੋਜ਼ ਲਈ ਹੈ। ਮੁੱਖ ਮੰਤਰੀ ਨੇ 12-17 ਉਮਰ ਵਰਗ ਦੇ ਬੱਚਿਆਂ ਦੇ ਮਾਤਾ-ਪਿਤਾ ਨੂੰ ਉਨ੍ਹਾਂ ਨੂੰ ਟੀਕੇ ਦੂਜੀ ਖੁਰਾਕ ਦਿਵਾਉਣ ਦੀ ਅਪੀਲ ਕੀਤੀ। ਕੇਜਰੀਵਾਲ ਨੇ ਕਿਹਾ ਕਿ ਸਰਕਾਰ ਬੱਚਿਆਂ ਦੇ ਟੀਕਾਕਰਨ ਲਈ ਸਕੂਲਾਂ 'ਚ ਵੀ ਕੈਂਪ ਲਗਾਏਗੀ। ਸਕੂਲ ਅਥਾਰਟੀ ਇਸ ਮਕਸਦ ਲਈ ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।
ਕੇਜਰੀਵਾਲ ਨੇ ਕਿਹਾ ਕਿ ਦਿੱਲੀ 'ਚ ਹੁਣ ਤੱਕ ਟੀਕਿਆਂ ਦੀਆਂ 3.5 ਕਰੋੜ ਖ਼ੁਰਾਕਾਂ ਦਿੱਤੀਆਂ ਗਈਆਂ ਹਨ। ਬੂਸਟਰ ਡੋਜ਼ ਲੈਣ ਵਾਲੇ ਲੋਕਾਂ ਦੀ ਗਿਣਤੀ 18.5 ਲੱਖ ਹੈ। ਕੁੱਲ 1.81 ਕਰੋੜ ਲੋਕਾਂ ਨੇ ਟੀਕੇ ਦੀ ਪਹਿਲੀ ਖੁਰਾਕ ਲਈ ਹੈ ਅਤੇ 1.53 ਕਰੋੜ ਲੋਕਾਂ ਨੇ ਦੋਵੇਂ ਖ਼ੁਰਾਕਾਂ ਲਈਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਕੋਲ ਹਰ ਦਿਨ ਇਕ ਲੱਖ ਖੁਰਾਕ ਦੇਣ ਦੀ ਸਮਰੱਥਾ ਹੈ। ਉਨ੍ਹਾਂ ਨੇ ਦੂਜੇ ਖੁਰਾਕ ਨਾ ਲੈਣ ਵਾਲੇ ਲੋਕਾਂ ਨੂੰ ਵੀ ਜਲਦ ਤੋਂ ਜਲਦ ਟੀਕਾ ਲਗਵਾਉਣ ਦੀ ਅਪੀਲ ਕੀਤੀ। ਕੇਜਰੀਵਾਲ ਨੇ ਕਿਹਾ ਕਿ ਸੀਨੀਅਰ ਨਾਗਰਿਕਾਂ, ਸਿਹਤ ਕਰਮੀਆਂ ਅਤੇ ਮੋਹਰੀ ਮੋਰਚੇ 'ਤੇ ਕੰਮ ਕਰਨ ਵਾਲੇ ਕਰਮੀਆਂ ਨੂੰ ਵੀ ਬੂਸਟਰ ਡੋਜ਼ ਲੈਣ ਦੀ ਜ਼ਰੂਰਤ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਓਡੀਸ਼ਾ ’ਚ ਦੂਸ਼ਿਤ ਪਾਣੀ ਪੀਣ ਨਾਲ 6 ਲੋਕਾਂ ਦੀ ਮੌਤ, 71 ਹਸਪਤਾਲ ’ਚ ਦਾਖ਼ਲ
NEXT STORY