ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 'ਮਨਘੜਤ' ਦੋਸ਼ਾਂ 'ਚ ਗ੍ਰਿਫਤਾਰ ਕੀਤਾ ਗਿਆ ਹੈ। ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। 'ਆਪ' ਦੇ ਰਾਜ ਸਭਾ ਮੈਂਬਰ ਨੇ ਦੋਸ਼ ਲਾਇਆ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਕੇਜਰੀਵਾਲ ਦੀ ਗ੍ਰਿਫਤਾਰੀ ਸਿਆਸਤ ਤੋਂ ਪ੍ਰੇਰਿਤ ਅਤੇ ਗੈਰ-ਕਾਨੂੰਨੀ ਸੀ।
ਇਕ ਪ੍ਰੈੱਸ ਕਾਨਫਰੰਸ 'ਚ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਮੇਰੀ ਗ੍ਰਿਫਤਾਰੀ ਗੈਰ-ਕਾਨੂੰਨੀ ਸੀ। ਤਿੰਨ ਸਾਲ ਬਾਅਦ ਉਨ੍ਹਾਂ ਨੂੰ ਹੁਣ ਅਹਿਸਾਸ ਹੋਇਆ ਕਿ ਮਨਜ਼ੂਰੀ ਦੀ ਲੋੜ ਸੀ। ਇਸ ਤੋਂ ਪਤਾ ਲੱਗਦਾ ਹੈ ਕਿ ਮਾਮਲਾ ਭਾਜਪਾ ਵਲੋਂ ਘੜਿਆ ਗਿਆ ਸੀ। ਸਿੰਘ ਦੀ ਇਹ ਟਿੱਪਣੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪਿਛਲੇ ਹਫ਼ਤੇ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਕੇਜਰੀਵਾਲ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਮਨਜ਼ੂਰੀ ਦੇਣ ਤੋਂ ਬਾਅਦ ਆਈ ਹੈ।
ਦੱਸ ਦੇਈਏ ਕਿ ਈਡੀ ਨੇ ਆਮ ਚੋਣਾਂ ਤੋਂ ਠੀਕ ਪਹਿਲਾਂ ਦਿੱਲੀ ਦੀ ਆਬਕਾਰੀ ਨੀਤੀ ਵਿਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਪਿਛਲੇ ਸਾਲ ਮਾਰਚ 'ਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਕੀਤਾ ਗਿਆ ਅਤੇ ਸਤੰਬਰ ਵਿਚ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਨ੍ਹਾਂ ਗੈਰ-ਕਾਨੂੰਨੀ ਗ੍ਰਿਫਤਾਰੀਆਂ ਲਈ ਅਰਵਿੰਦ ਕੇਜਰੀਵਾਲ ਅਤੇ ਹੋਰ 'ਆਪ' ਨੇਤਾਵਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਬਿਧੂੜੀ ਦੇ ਮੁੜ ਵਿਗੜੇ ਬੋਲ, ਕਿਹਾ-ਸੜਕਾਂ ’ਤੇ ਹਿਰਨੀ ਵਾਂਗ ਘੁੰਮ ਰਹੀ ਆਤਿਸ਼ੀ
NEXT STORY