ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਬੁੱਧਵਾਰ ਯਾਨੀ ਕਿ ਅੱਜ ਦਿੱਲੀ ਵਿਧਾਨ ਸਭਾ ਖੇਤਰ ਤੋਂ ਆਉਣ ਵਾਲੀ ਵਿਧਾਨ ਸਭਾ ਚੋਣਾਂ ਲਈ ਆਪਣੀ ਨਾਮਜ਼ਦਗੀ ਦਾਖ਼ਲ ਕਰਨਗੇ। ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਕੇਜਰੀਵਾਲ ਨੇ ਵਾਲਮੀਕੀ ਮੰਦਰ ਅਤੇ ਪ੍ਰਾਚੀਨ ਹਨੂੰਮਾਨ ਮੰਦਰ 'ਚ ਮੱਥਾ ਟੇਕਿਆ।
ਕੇਜਰੀਵਾਲ ਨੇ 'ਐਕਸ' 'ਤੇ ਲਿਖਿਆ ਵਾਲਮੀਕੀ ਮੰਦਰ ਅਤੇ ਪ੍ਰਾਚੀਨ ਹਨੂੰਮਾਨ ਮੰਦਰ 'ਚ ਪਹੁੰਚ ਕੇ ਪ੍ਰਭੂ ਜੀ ਦੇ ਚਰਨਾਂ ਵਿਚ ਸੀਸ ਝੁਕਾ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਅਤੇ ਦਿੱਲੀ ਦੀ ਖੁਸ਼ਹਾਲੀ, ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਪ੍ਰੱਭੂ ਦੇ ਆਸ਼ੀਰਵਾਦ ਨਾਲ ਅਸੀਂ ਜਨਤਾ ਦੇ ਹਿੱਤ ਵਿਚ ਈਮਾਨਦਾਰੀ ਅਤੇ ਸੇਵਾ ਦੀ ਰਾਜਨੀਤੀ ਨੂੰ ਅੱਗੇ ਵਧਾਵਾਂਗੇ। ਓਧਰ ਪਾਰਟੀ ਦੇ ਨੇਤਾਵਾਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਜਰੀਵਾਲ, ਮਹਿਲਾ ਸਮਰਥਕਾਂ ਨਾਲ ਨਵੀਂ ਦਿੱਲੀ ਖੇਤਰ ਵਿਚ ਹਨੂੰਮਾਨ ਮੰਦਰ ਅਤੇ ਵਾਲਮੀਕੀ ਮੰਦਰ 'ਚ ਪੂਜਾ ਕਰਨ ਮਗਰੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਦੱਸ ਦੇਈਏ ਕਿ ਸਾਲ 2013 ਤੋਂ ਨਵੀਂ ਦਿੱਲੀ ਵਿਧਾਨ ਸਭਾ ਸੀਟ ਦੀ ਨੁਮਾਇੰਦਗੀ ਕਰ ਰਹੇ ਕੇਜਰੀਵਾਲ ਦਾ ਮੁਕਾਬਲਾ ਇਸ ਵਾਰ ਭਾਜਪਾ ਦੇ ਪ੍ਰਵੇਸ਼ ਵਰਮਾ ਅਤੇ ਕਾਂਗਰਸ ਨੇਤਾ ਸੰਦੀਪ ਦੀਕਸ਼ਤ ਨਾਲ ਹੈ। 70 ਮੈਂਬਰੀ ਵਿਧਾਨ ਸਭਾ ਚੋਣਾਂ ਲਈ ਵੋਟਾਂ 5 ਫਰਵਰੀ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।
ਸੁਪਰੀਮ ਕੋਰਟ ਨੇ ਮੰਗੀ ਡੱਲੇਵਾਲ ਦੀ ਮੈਡੀਕਲ ਰਿਪੋਰਟ, ਪੰਜਾਬ ਦੇ ਮੁੱਖ ਸਕੱਤਰ ਨੂੰ ਦਿੱਤਾ ਇਹ ਨਿਰਦੇਸ਼
NEXT STORY