ਨਵੀਂ ਦਿੱਲੀ (ਭਾਸ਼ਾ)– ਆਮ ਆਦਮੀ ਪਾਰਟੀ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੋਮਵਾਰ ਦੇ ਭਾਰਤ ਬੰਦ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਇਹ ਐਲਾਨ ਪੰਜਾਬ ਦੇ ਸਹਿ-ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਮੇਸ਼ਾ ‘ਕਾਲੇ ਕਾਨੂੰਨਾਂ’ ਵਿਰੁੱਧ ਕਿਸਾਨਾਂ ਨਾਲ ਖੜ੍ਹੇ ਰਹੇ ਹਨ।
ਇਹ ਵੀ ਪੜ੍ਹੋ : ਅਮਰੀਕਾ ਤੋਂ ਹਜ਼ਾਰਾਂ ਸਾਲ ਪੁਰਾਣੀਆਂ 157 ਭਾਰਤੀ ਕਲਾਕ੍ਰਿਤੀਆਂ ਲਿਆਉਣਗੇ PM ਮੋਦੀ
ਚੱਢਾ ਨੇ ਟਵੀਟ ਕੀਤਾ,‘‘ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਹਮੇਸ਼ਾ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਨਾਲ ਖੜ੍ਹੇ ਰਹੇ ਹਨ। ਆਮ ਆਦਮੀ ਪਾਰਟੀ, ਸੰਯੁਕਤ ਕਿਸਾਨ ਮੋਰਚਾ ਦੇ 27 ਸਤੰਬਰ ਦੇ ਭਾਰਤ ਬੰਦ ਦੀ ਅਪੀਲ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ।’’ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੱਗ ਰਿਹਾ ਹੈ ਜਿਵੇਂ ਸਰਕਾਰ ਤੇ ਸੱਤਾ ਵਿਚ ਬੈਠੇ ਰਾਜਾ ਸੁੱਤੇ ਪਏ ਹਨ ਅਤੇ ਉਨ੍ਹਾਂ ਦੇ ਕੰਨਾਂ ’ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਪੰਜਾਬੀ ਵਿਚ ਇਕ ਵੀਡੀਓ ਜਾਰੀ ਕਰ ਕੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਅੰਦੋਲਨ ਨੂੰ ਇਕ ਸਾਲ ਹੋਣ ਵਾਲਾ ਹੈ। 700 ਕਿਸਾਨਾਂ ਨੇ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕੀਤੀਆਂ ਹਨ। ਕਿਸਾਨਾਂ ਨੇ 27 ਸਤੰਬਰ ਨੂੰ ਬੰਦ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਇਸ ਅੰਦੋਲਨ ਦੇ ਨਾਲ ਹੈ ਅਤੇ ਭਾਰਤ ਬੰਦ ਨੂੰ ਵੀ ਸਮਰਥਨ ਦਿੰਦੀ ਹੈ। ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਕਿਸਾਨਾਂ ਦੇ ਹੱਕ ਵਿਚ ਹਨ ਅਤੇ ਅਸੀਂ ਭਾਰਤ ਬੰਦ ਦਾ ਸਮਰਥਨ ਕਰਦੇ ਹਾਂ।
ਇਹ ਵੀ ਪੜ੍ਹੋ : ਸੰਯੁਕਤ ਰਾਸ਼ਟਰ ਮਹਾਸਭਾ 'ਚ ਬੋਲੇ PM ਮੋਦੀ, ਕਿਹਾ-ਦੁਨੀਆ ਸਭ ਤੋਂ ਵੱਡੀ ਮਹਾਮਾਰੀ ਨਾਲ ਲੜ ਰਹੀ
PM ਮੋਦੀ ਨੇ ਵਿਸ਼ਵ ਦੇ ਟੀਕਾ ਨਿਰਮਾਤਾਵਾਂ ਨੂੰ ਭਾਰਤ 'ਚ ਟੀਕੇ ਬਣਾਉਣ ਦਾ ਦਿੱਤਾ ਸੱਦਾ
NEXT STORY