ਨੈਸ਼ਨਲ ਡੈਸਕ : ਆਬਕਾਰੀ ਨੀਤੀ ਮਾਮਲੇ ’ਚ ਸੀ. ਬੀ. ਆਈ. ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਐਤਵਾਰ ਨੂੰ ਪੁੱਛਗਿੱਛ ਕੀਤੀ। ਸੀ.ਬੀ.ਆਈ. ਨੇ ਕੇਜਰੀਵਾਲ ਤੋਂ ਤਕਰੀਬਨ 9 ਘੰਟੇ ਤਕ ਪੁੱਛਗਿੱਛ ਕੀਤੀ। 9 ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਕੇਜਰੀਵਾਲ ਸੀ.ਬੀ.ਆਈ. ਹੈੱਡਕੁਆਰਟਰ ’ਚੋਂ ਬਾਹਰ ਨਿਕਲੇ।
ਇਹ ਖ਼ਬਰ ਵੀ ਪੜ੍ਹੋ : ਨੌਜਵਾਨ ਡਾਕਟਰ ਨੇ ਭਿਆਨਕ ਸੜਕ ਹਾਦਸੇ ’ਚ ਤੋੜਿਆ ਦਮ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਇਸ ਤੋਂ ਪਹਿਲਾਂ ਸੀ.ਬੀ.ਆਈ. ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ’ਚ ਪੁੱਛਗਿੱਛ ਲਈ ਬੁਲਾਏ ਜਾਣ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਦੇ ਆਗੂ ਤੇ ਵਰਕਰ ਐਤਵਾਰ ਨੂੰ ਸ਼ਹਿਰ ਦੀਆਂ ਸੜਕਾਂ ’ਤੇ ਉਤਰ ਆਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ, ਆਤਿਸ਼ੀ ਅਤੇ ਕੈਲਾਸ਼ ਗਹਿਲੋਤ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ, ਰਾਘਵ ਚੱਢਾ ਅਤੇ ਸੰਜੇ ਸਿੰਘ ਸਮੇਤ ਪਾਰਟੀ ਦੇ ਪ੍ਰਮੁੱਖ ਆਗੂ ਸੀ. ਬੀ. ਆਈ. ਦੇ ਹੈੱਡਕੁਆਰਟਰ ਨੇੜੇ ਇਕੱਠੇ ਹੋਏ ਅਤੇ ਕੇਜਰੀਵਾਲ ਤੋਂ ਪੁੱਛਗਿੱਛ ਹੋਣ ਦਰਮਿਆਨ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕੇਜਰੀਵਾਲ ਨੂੰ ਸੀ. ਬੀ. ਆਈ. ਵਲੋਂ ਪੁੱਛ-ਗਿੱਛ ਲਈ ਬੁਲਾਏ ਜਾਣ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੇ 'ਆਪ' ਦੇ ਕਈ ਸੀਨੀਅਰ ਆਗੂਆਂ ਨੂੰ ਹਿਰਾਸਤ ’ਚ ਲਿਆ ਗਿਆ । ਸੰਜੇ ਸਿੰਘ, ਰਾਘਵ ਚੱਢਾ, ਸੌਰਭ ਭਾਰਦਵਾਜ, ਆਤਿਸ਼ੀ, ਕੈਲਾਸ਼ ਗਹਿਲੋਤ, ਆਦਿਲ ਅਹਿਮਦ ਖਾਨ, ਪੰਕਜ ਗੁਪਤਾ ਅਤੇ ਪੰਜਾਬ ਸਰਕਾਰ ਦੇ ਕੁਝ ਮੰਤਰੀਆਂ ਨੂੰ ਹਿਰਾਸਤ ’ਚ ਲਿਆ ਗਿਆ।
ਭਾਰਤ ਨੇ ਅਮੀਰ ਦੇਸ਼ਾਂ ਨੂੰ G7 'ਚ ਕਾਰਬਨ ਨਿਕਾਸੀ ਵਿੱਚ ਕਟੌਤੀ ਤੇਜ਼ ਕਰਨ ਲਈ ਕਿਹਾ
NEXT STORY