ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੋਣ ਕਮਿਸ਼ਨਰ ਰਾਜੀਵ ਕੁਮਾਰ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਏਜੰਟ ਵਜੋਂ ਕੰਮ ਕਰ ਰਹੇ ਹਨ। ਕੇਜਰੀਵਾਲ ਨੇ ਚੋਣ ਕਮਿਸ਼ਨ ਤੋਂ ਮਿਲੇ ਨੋਟਿਸ 'ਤੇ ਕਿਹਾ ਕਿ ਦਿੱਲੀ ਵਿੱਚ ਪੈਸੇ ਵੰਡੇ ਜਾ ਰਹੇ ਹਨ, ਹਰ ਰੋਜ਼ ਚਾਦਰਾਂ ਵੰਡੀਆਂ ਜਾ ਰਹੀਆਂ ਹਨ ਪਰ ਚੋਣ ਕਮਿਸ਼ਨ ਨੂੰ ਇਹ ਸਭ ਕੁਝ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਰਾਜਨੀਤੀ ਕਰ ਰਿਹਾ ਹੈ, ਕਿਉਂਕਿ ਸ੍ਰੀ ਰਾਜੀਵ ਕੁਮਾਰ ਸੇਵਾਮੁਕਤੀ ਤੋਂ ਬਾਅਦ ਨੌਕਰੀ ਚਾਹੁੰਦੇ ਹਨ।
ਇਹ ਵੀ ਪੜ੍ਹੋ -ਔਰਤਾਂ ਲਈ ਸਰਕਾਰ ਨੇ ਖੋਲ੍ਹ 'ਤਾ ਖਜ਼ਾਨੇ ਦਾ ਮੂੰਹ, ਇੰਝ ਮਿਲਣਗੇ 5-5 ਲੱਖ ਰੁਪਏ
ਸ੍ਰੀ ਕੁਮਾਰ ਨੂੰ ਕਿਸੇ ਸੀਟ ਤੋਂ ਚੋਣ ਲੜਨੀ ਚਾਹੀਦੀ ਹੈ। ਕੇਜਰੀਵਾਲ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਉਹ ਮੈਨੂੰ ਦੋ ਦਿਨਾਂ ਵਿੱਚ ਜੇਲ੍ਹ ਵਿੱਚ ਸੁੱਟ ਦੇਣਗੇ, ਕੋਈ ਗੱਲ ਨਹੀਂ, ਜੇਲ੍ਹ ਵਿੱਚ ਸੁੱਟ ਦੇਣ। ਚੋਣ ਕਮਿਸ਼ਨ ਨੇ ਜਿਸ ਤਰ੍ਹਾਂ ਦੀ ਭਾਸ਼ਾ ਲਿਖੀ ਹੈ, ਇਹ ਉਨ੍ਹਾਂ ਦਾ ਕੰਮ ਨਹੀਂ ਹੈ। ਜੇਕਰ ਰਾਜੀਵ ਕੁਮਾਰ ਰਾਜਨੀਤੀ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਦਿੱਲੀ ਦੀ ਕਿਸੇ ਸੀਟ ਤੋਂ ਚੋਣ ਲੜ ਲੈਣ। ਚੋਣ ਕਮਿਸ਼ਨ ਬਾਰੇ ਸ੍ਰੀ ਕੇਜਰੀਵਾਲ ਦੀ ਇਹ ਟਿੱਪਣੀ ਅਜਿਹੇ ਸਮੇਂ ਆਈ ਹੈ, ਜਦੋਂ ਅੱਜ ਇੱਕ ਨਵਾਂ ਨੋਟਿਸ ਭੇਜਿਆ ਗਿਆ ਹੈ, ਜਿਸ ਵਿੱਚ ਉਨ੍ਹਾਂ ਨੂੰ 31 ਜਨਵਰੀ ਸਵੇਰੇ 11 ਵਜੇ ਤੱਕ ਸਬੂਤਾਂ ਸਮੇਤ ਪੰਜ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ - ਅਜੀਬੋਗਰੀਬ ਘਟਨਾ : 35 ਸਾਲਾ ਔਰਤ ਨੇ ਨਿਗਲਿਆ Mobile Phone, ਫਿਰ ਜੋ ਹੋਇਆ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੁਵੈਤ ਅਗਨੀਕਾਂਡ ਦੇ ਜ਼ਖਮੀਆਂ ਨੂੰ ਮੁਆਵਜ਼ਾ ਦੇਵੇਗੀ ਕੇਰਲ ਸਰਕਾਰ
NEXT STORY