ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਆਗੂ ਸਤੇਂਦਰ ਜੈਨ ਨੂੰ ਜ਼ਮਾਨਤ ਮਿਲਣ 'ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੁਸ਼ੀ ਜਤਾਈ ਹੈ। ਉਨ੍ਹਾਂ ਨੇ 'ਐਕਸ' 'ਤੇ ਪੋਸਟ ਕਰਦੇ ਹੋਏ ਲਿਖਿਆ ਕਿ ਸਤੇਂਦਰ ਜੈਨ ਨੂੰ ਵੀ 2 ਸਾਲ ਤੋਂ ਜ਼ਿਆਦਾ ਜੇਲ੍ਹ 'ਚ ਰਹਿਣ ਤੋਂ ਬਾਅਦ ਜ਼ਮਾਨਤ ਮਿਲ ਗਈ। ਇਨ੍ਹਾਂ ਦਾ ਕਸੂਰ ਕੀ ਸੀ? ਇਨ੍ਹਾਂ ਦੇ ਇੱਥੇ ਕਈ ਵਾਰ ਛਾਪਾ ਮਾਰਿਆ ਗਿਆ ਪਰ ਇਕ ਪੈਸਾ ਵੀ ਨਹੀਂ ਮਿਲਿਆ।
ਇਸ ਦੇ ਨਾਲ ਹੀ ਕੇਜਰੀਵਾਲ ਨੇ ਲਿਖਿਆ,''ਇਨ੍ਹਾਂ ਦਾ ਕਸੂਰ ਸਿਰਫ਼ ਇੰਨਾ ਸੀ ਕਿ ਇਨ੍ਹਾਂ ਨੇ ਮੁਹੱਲਾ ਕਲੀਨਿਕ ਬਣਾਏ ਅਤੇ ਦਿੱਲੀ ਦੇ ਸਾਰੇ ਲੋਕਾਂ ਦਾ ਪੂਰਾ ਇਲਾਜ ਮੁਫ਼ਤ ਕਰ ਦਿੱਤਾ। ਮੁਹੱਲਾ ਕਲੀਨਿਕ ਬੰਦ ਕਰਨ ਲਈ ਅਤੇ ਗਰੀਬਾਂ ਦਾ ਮੁਫ਼ਤ ਇਲਾਜ ਰੋਕਣ ਲਈ ਮੋਦੀ ਜੀ ਨੇ ਇਨ੍ਹਾਂ ਨੂੰ ਜੇਲ੍ਹ 'ਚ ਭੇਜ ਦਿੱਤਾ ਪਰ ਭਗਵਾਨ ਸਾਡੇ ਨਾਲ ਹਨ। ਅੱਜ ਇਹ ਵੀ ਰਿਹਾਅ ਹੋ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਤਿਸ਼ੀ ਨੂੰ ਅਜੇ ਤਕ ਨਹੀਂ ਮਿਲਿਆ ਮੁੱਖ ਮੰਤਰੀ ਵਾਲਾ ਬੰਗਲਾ
NEXT STORY