ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿਚ ਇਕ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿਚ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ 7 ਦਿਨ ਹੋਰ ਵਧਾਉਣ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਆਪਣੀ ਨਵੀਂ ਪਟੀਸ਼ਨ ਵਿਚ ਸਿਹਤ ਕਾਰਨਾਂ ਦਾ ਹਵਾਲਾ ਦੇ ਕੇ 7 ਦਿਨ ਦਾ ਹੋਰ ਸਮਾਂ ਮੰਗਿਆ ਹੈ। ਉਨ੍ਹਾਂ ਨੇ ਇਸ ਦੀ ਵਜ੍ਹਾ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੂੰ PET-CT ਸਕੈਨ ਨਾਲ ਕਈ ਦੂਜੇ ਟੈਸਟ ਕਰਾਉਣੇ ਹਨ। ਇਸ ਲਈ ਉਨ੍ਹਾਂ ਨੂੰ ਸਾਰੇ ਟੈਸਟਾਂ ਲਈ 7 ਦਿਨ ਦਾ ਸਮਾਂ ਮੰਗਿਆ ਹੈ। ਪਟੀਸ਼ਨ ਵਿਚ ਉਨ੍ਹਾਂ ਨੇ ਵਜ਼ਨ 7 ਕਿਲੋਗ੍ਰਾਮ ਘੱਟ ਹੋਣ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- Fact Check: ਰਾਹੁਲ ਗਾਂਧੀ ਬੋਲੇ- ਨਰਿੰਦਰ ਮੋਦੀ ਜੀ ਪ੍ਰਧਾਨ ਮੰਤਰੀ ਬਣ ਰਹੇ ਹਨ, ਖ਼ਤਮ ਕਹਾਣੀ!
ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਨੀਤੀ ਕੇਸ ਵਿਚ ਘਿਰੇ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 10 ਮਈ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਵਿਰੋਧ ਦੇ ਬਾਵਜੂਦ ਸੁਪਰੀਮ ਕੋਰਟ ਨੇ ਲੋਕ ਸਭਾ ਚੋਣਾਂ ਨੂੰ ਵੇਖਦਿਆਂ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇਣ ਦਾ ਫ਼ੈਸਲਾ ਕੀਤਾ ਸੀ। ਕੇਜਰੀਵਾਲ ਨੂੰ ਕਿਹਾ ਗਿਆ ਸੀ ਕਿ ਇਸ ਦੌਰਾਨ ਆਪਣੇ ਦਫ਼ਤਰ ਜਾਂ ਦਿੱਲੀ ਸਕੱਤਰੇਤ ਨਹੀਂ ਜਾ ਸਕਦੇ ਅਤੇ ਨਾ ਹੀ ਕਿਸੇ ਵੀ ਸਰਕਾਰੀ ਫਾਈਲ 'ਤੇ ਉਦੋਂ ਤੱਕ ਦਸਤਖ਼ਤ ਕਰ ਸਕਦੇ ਹਨ, ਜਦੋਂ ਤੱਕ ਉਪ ਰਾਜਪਾਲ ਦੀ ਮਨਜ਼ੂਰੀ ਪ੍ਰਾਪਤ ਕਰਨ ਲਈ ਅਜਿਹਾ ਕਰਨਾ ਜ਼ਰੂਰੀ ਨਾ ਹੋਵੇ।
ਇਹ ਵੀ ਪੜ੍ਹੋ- IMD ਨੇ ਜਾਰੀ ਕੀਤਾ ਅਲਰਟ, ਕਿਹਾ- ਦੁਪਹਿਰ 12 ਤੋਂ 3 ਵਜੇ ਦਰਮਿਆਨ ਘਰੋਂ ਨਾ ਨਿਕਲੋ ਬਾਹਰ
ਦੱਸ ਦੇਈਏ ਕਿ ਕੇਜਰੀਵਾਲ ਹੁਣ ਖ਼ਤਮ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ 2021-22 'ਚ ਬੇਨਿਯਮੀਆਂ ਨਾਲ ਸਬੰਧਿਤ ਮਨੀ ਲਾਂਡਰਿੰਗ ਜਾਂਚ ਦੇ ਸਿਲਸਿਲੇ ਵਿਚ 21 ਮਾਰਚ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਉਨ੍ਹਾਂ ਨੂੰ ਮਾਮਲੇ ਵਿਚ ਪੁੱਛਗਿੱਛ ਲਈ 9 ਸੰਮਨ ਜਾਰੀ ਕੀਤੇ ਸਨ। ਕੇਜਰੀਵਾਲ ਕਿਸੇ ਵੀ ਸੰਮਨ 'ਤੇ ਪੇਸ਼ ਨਹੀਂ ਹੋਏ ਸਨ। ਈਡੀ ਦਾ ਦੋਸ਼ ਹੈ ਕਿ ਉਹ ਘਪਲੇ ਦੇ ਮੁੱਖ ਸਾਜ਼ਿਸ਼ਕਰਤਾ ਸਨ ਅਤੇ ਸਿੱਧੇ ਤੌਰ 'ਤੇ ਸ਼ਰਾਬ ਕਾਰੋਬਾਰੀਆਂ ਤੋਂ ਰਿਸ਼ਵਤ ਮੰਗਣ ਵਿਚ ਸ਼ਾਮਲ ਸਨ।
ਇਹ ਵੀ ਪੜ੍ਹੋ- ਚੱਕਰਵਾਤੀ ਤੂਫਾਨ 'ਰੇਮਲ' ਨੇ ਬੰਗਾਲ 'ਚ ਮਚਾਈ ਤਬਾਹੀ; ਦਰੱਖ਼ਤ-ਬਿਜਲੀ ਦੇ ਖੰਭੇ ਉੱਖੜੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੱਕਰਵਾਤੀ ਤੂਫਾਨ 'ਰੇਮਲ' ਨੇ ਬੰਗਾਲ 'ਚ ਮਚਾਈ ਤਬਾਹੀ; ਦਰੱਖ਼ਤ-ਬਿਜਲੀ ਦੇ ਖੰਭੇ ਉੱਖੜੇ
NEXT STORY