ਨਵੀਂ ਦਿੱਲੀ - ਕਾਂਗਰਸ ਦੇ ਸੀਨੀਅਰ ਨੇਤਾ ਹਰੀਸ਼ ਰਾਵਤ ਨੇ ਉਤਰਾਖੰਡ ਵਿੱਚ 6 ਮਹੀਨੇ ਵਿੱਚ ਇੱਕ ਲੱਖ ਲੋਕਾਂ ਨੂੰ ਨੌਕਰੀ ਦੇਣ ਦਾ ਐਲਾਨ ਕਰਨ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਮੰਗਲਵਾਰ ਨੂੰ ਨਿਸ਼ਾਨਾ ਵਿੰਨ੍ਹਿਆ ਅਤੇ ਦਾਅਵਾ ਕੀਤਾ ਕਿ ਦਿੱਲੀ ਵਿੱਚ ਕੇਜਰੀਵਾਲ ਨੇ ਸਾਢੇ ਸੱਤ ਸਾਲਾਂ ਦੌਰਾਨ ਸਿਰਫ 6 ਹਜ਼ਾਰ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਹਨ।
ਇਹ ਵੀ ਪੜ੍ਹੋ - ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਲਈ ਗਈ ਗੁਰਮੁਖੀ ਦੀ ਪ੍ਰੀਖਿਆ 'ਚੋਂ ਫੇਲ੍ਹ ਹੋਏ ਮਨਜਿੰਦਰ ਸਿਰਸਾ
ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਨੇ ਟਵੀਟ ਕੀਤਾ, ‘‘ਵੱਡਾ ਦਾਅਵਾ ਕੀਤਾ ਗਿਆ ਕਿ 1 ਸਾਲ ਵਿੱਚ ਇੱਕ ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਸਵਾਲ ਹੈ ਸਾਢੇ ਸੱਤ ਸਾਲ ਇਨ੍ਹਾਂ ਨੂੰ ਦਿੱਲੀ ਵਿੱਚ ਸਰਕਾਰ ਚਲਾਉਂਦੇ ਹੋ ਗਏ ਹਨ। ਸਾਢੇ ਸੱਤ ਸਾਲ ਵਿੱਚ ਸਿਰਫ 6 ਹਜ਼ਾਰ ਤੋਂ ਕੁੱਝ ਜ਼ਿਆਦਾ ਅਹੁਦਿਆਂ 'ਤੇ ਸਰਕਾਰੀ ਨੌਕਰੀਆਂ ਕੱਢੀਆਂ ਅਤੇ ਭਰਤੀਆਂ ਕੀਤੀਆਂ ਹਨ, ਜਦੋਂ ਕਿ ਦਿੱਲੀ ਦਾ ਬਜਟ ਉਤਰਾਖੰਡ ਤੋਂ ਤਿੰਨ ਗੁਣਾ ਜ਼ਿਆਦਾ ਹੈ।
ਇਹ ਵੀ ਪੜ੍ਹੋ - ਮਹੰਤ ਨਰਿੰਦਰ ਗਿਰੀ ਦੀ ਮੌਤ ਦੇ ਮਾਮਲੇ 'ਚ ਆਨੰਦ ਗਿਰੀ ਹਰਿਦੁਆਰ ਤੋਂ ਗ੍ਰਿਫਤਾਰ
ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਨੇਤਾ 'ਤੇ ਤੰਜ ਕੱਸਦੇ ਹੋਏ ਕਿਹਾ, ‘‘ਉਤਰਾਖੰਡ ਦਾ ਬਜਟ ਛੋਟਾ, ਵਾਅਦਾ ਵੱਡਾ। ਨਾ ਨੌਂ ਮਨ ਤੇਲ ਹੋਵੇਗਾ, ਨਾ ਰਾਧਾ ਨੱਚੇਗੀ। ਸਿਰਫ ਚੋਣਾਂ ਵਿੱਚ ਬਣੇ ਰਹਿਣ ਲਈ ਵੱਡੀਆਂ-ਵੱਡੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ।'' ਪਿਛਲੇ ਦਿਨੀਂ ਕੇਜਰੀਵਾਲ ਨੇ ਕਿਹਾ ਸੀ ਕਿ ਉਤਰਾਖੰਡ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ 6 ਮਹੀਨੇ ਵਿੱਚ ਇੱਕ ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ 80 ਫ਼ੀਸਦੀ ਨੌਕਰੀਆਂ ਉਤਰਾਖੰਡ ਦੇ ਨੌਜਵਾਨਾਂ ਲਈ ਰਾਖਵੀਆਂ ਹੋਣਗੀਆਂ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਓਵੈਸੀ ਦੇ ਘਰ ਭੰਨ-ਤੋੜ ਕਰਨ ਦੇ ਮਾਮਲੇ 'ਚ ਪੰਜ ਗ੍ਰਿਫਤਾਰ
NEXT STORY