ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਉੱਪ ਰਾਜਪਾਲ ਵੀ.ਕੇ. ਸਕਸੈਨਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿੱਖਿਆ ਅਤੇ ਸਿਹਤ ਵਸਤੂਆਂ 'ਚ ਨਗਰ ਨਿਗਮ ਦਾ 383.74 ਕਰੋੜ ਰੁਪਏ ਦਾ ਬਕਾਇਆ ਜਾਰੀ ਕਰਨ ਲਈ ਕਿਹਾ ਹੈ।
ਉੱਪ ਰਾਜਪਾਲ ਦਫ਼ਤਰ ਨੇ ਸਕਸੈਨਾ ਵਲੋਂ ਮੁੱਖ ਮੰਤਰੀ ਨੂੰ ਲਿਖੇ ਗਏ ਪੱਤਰ ਨੂੰ ਟਵਿੱਟਰ 'ਤੇ ਬੁੱਧਵਾਰ ਸਾਂਝਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ (ਉੱਪ ਰਾਜਪਾਲ) ਪਿਛਲੇ 2 ਸਾਲਾਂ ਤੋਂ ਪੈਂਡਿੰਗ ਇਸ ਬਕਾਇਆ ਰਕਮ ਨੂੰ ਜਾਰੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਚਿੱਠੀ 'ਚ ਲਿਖਿਆ ਹੈ ਕਿ 'ਬਿਨਾਂ ਕਾਰਨ' ਫੰਡ ਰੋਕਣ ਨਾਲ ਦਿੱਲੀ 'ਚ ਪ੍ਰਾਇਮਰੀ ਸਿੱਖਿਆ ਅਤੇ ਸਿਹਤ ਦੀ ਸਥਿਤੀ 'ਤੇ ਬਹੁਤ ਬੁਰਾ ਅਸਰ ਪੈ ਰਿਹਾ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਮੋਦੀ ਕੈਬਨਿਟ ਵਲੋਂ PM-Shri ਸਕੂਲ ਯੋਜਨਾ ਨੂੰ ਮਨਜ਼ੂਰੀ, ਦੇਸ਼ ਭਰ ਦੇ ਸਰਕਾਰੀ ਸਕੂਲਾਂ ਦੀ ਬਦਲੇਗੀ ਨੁਹਾਰ
NEXT STORY