ਨਵੀਂ ਦਿੱਲੀ— ਦਿੱਲੀ ਦੀ ਵਿਗੜਦੀ ਆਬੋ-ਹਵਾ ਵਿਚ ਸੁਧਾਰ ਦੇ ਕੋਈ ਆਸਾਰ ਨਜ਼ਰ ਨਹੀਂ ਆ ਰਹੇ ਹਨ। ਸ਼ਨੀਵਾਰ ਯਾਨੀ ਕਿ ਅੱਜ ਦਿੱਲੀ ਦੀ ਹਵਾ ਹੋਰ ਜ਼ਹਿਰੀਲੀ ਹੋ ਗਈ। ਹਵਾ ਪ੍ਰਦੂਸ਼ਣ ਦਾ ਪੱਧਰ ਗੰਭੀਰ ਸ਼੍ਰੇਣੀ ’ਚ ਪਹੁੰਚਣ ਤੋਂ ਬਾਅਦ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਬੱਚੇ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਘਰਾਂ ’ਚੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਇਸ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਐਮਰਜੈਂਸੀ ਬੈਠਕ ਬੁਲਾਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ਾਮ 5 ਵਜੇ ਹੋਣ ਵਾਲੀ ਇਸ ਬੈਠਕ ਵਿਚ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸਿਹਤ ਮੰਤਰੀ ਸਤਯੇਂਦਰ ਜੈਨ, ਵਾਤਾਵਰਣ ਮੰਤਰੀ ਗੋਪਾਲ ਰਾਏ ਅਤੇ ਦਿੱਲੀ ਦੇ ਮੁੱਖ ਸਕੱਤਰ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਖ਼ਤਰਨਾਕ ਪੱਧਰ ’ਤੇ ਪੁੱਜੀ ਦਿੱਲੀ ਦੀ ਹਵਾ, ਲੋਕਾਂ ਨੂੰ ਘਰਾਂ ’ਚੋਂ ਨਾ ਨਿਕਲਣ ਦੀ ਸਲਾਹ
ਓਧਰ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਇਸ ਸਬੰਧ ਵਿਚ ਤੁਰੰਤ ਹੱਲ ਕੱਢਣ ਨੂੰ ਕਿਹਾ ਹੈ। ਅਦਾਲਤ ਨੇ ਦਿੱਲੀ-ਐੱਨ. ਸੀ. ਆਰ. ’ਚ ਹਵਾ ਪ੍ਰਦੂਸ਼ਣ ’ਚ ਵਾਧੇ ਨੂੰ ਐਮਰਜੈਂਸੀ ਸਥਿਤੀ ਕਰਾਰ ਦਿੱਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਮਹੱਤਵਪੂਰਨ ਉਪਾਅ ਕੀਤੇ ਜਾਣ ਦੀ ਜ਼ਰਰੂਤ ਹੈ। ਦਿੱਲੀ ਪ੍ਰਦੂਸ਼ਣ ’ਤੇ ਅੱਜ ਸਵੇਰੇ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ ਤਾਂ ਚੀਫ਼ ਜਸਟਿਸ ਐੱਮ. ਵੀ. ਰਮਨਾ ਨੇ ਕਿਹਾ ਕਿ ਤੁਸੀਂ ਵੇਖ ਰਹੇ ਹੋ ਕਿ ਸਥਿਤੀ ਕਿੰਨੀ ਖ਼ਤਰਨਾਕ ਹੈ। ਸਾਨੂੰ ਘਰਾਂ ਵਿਚ ਵੀ ਮਾਸਕ ਲਾ ਕੇ ਬੈਠਣਾ ਪੈ ਰਿਹਾ ਹੈ। ਸੁਪਰੀਮ ਕੋਰਟ ਨੇ ਦਿੱਲੀ ’ਚ ਸਕੂਲ ਖੋਲ੍ਹੇ ਜਾਣ ਨੂੰ ਵੀ ਧਿਆਨ ’ਚ ਲਿਆ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਤੁਰੰਤ ਦਿੱਲੀ ਵਿਚ ਵਾਹਨਾਂ ਦੀ ਗਿਣਤੀ ਘੱਟ ਕਰਨ ਅਤੇ ਸੰਭਵ ਹੋ ਸਕੇ ਤਾਂ 2 ਦਿਨ ਲਈ ਲਾਕਡਾਊਨ ਲਾ ਦਿਓ। ਅਦਾਲਤ ਨੇ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਨੂੰ ਪ੍ਰਦੂਸ਼ਣ ਘੱਟ ਕਰਨ ਲਈ ਤੁਰੰਤ ਕਦਮ ਚੁੱਕਣ ਅਤੇ ਸੋਮਵਾਰ ਨੂੰ ਰਿਪੋਰਟ ਦੇਣ ਨੂੰ ਕਿਹਾ।
ਇਹ ਵੀ ਪੜ੍ਹੋ : ਦਿੱਲੀ ’ਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਚੀਫ਼ ਜਸਟਿਸ ਨੇ ਕਿਹਾ- ‘ਅਸੀਂ ਘਰਾਂ ’ਚ ਵੀ ਮਾਸਕ ਲਾਉਣ ਨੂੰ ਮਜ਼ਬੂਰ’
ਇਸ ਖ਼ਬਰ ਸਬੰਧੀ ਕੀ ਹੈ ਤੁਹਾਡੇ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਭਾਰਤ, ਵੀਅਤਨਾਮ ਨੇ ਮੁਕਤ ਅਤੇ ਖੁੱਲ੍ਹੇ ਹਿੰਦ ਪ੍ਰਸ਼ਾਂਤ ਲਈ ਸਹਿਯੋਗ ਵਧਾਉਣ ਦਾ ਫ਼ੈਸਲਾ ਕੀਤਾ
NEXT STORY