ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਆਸ਼ਰਮ ਫਲਾਈਓਵਰ ਐਕਸਟੇਂਸ਼ਨ ਦਾ ਉਦਘਾਟਨ ਕੀਤਾ, ਜਿਸ ਨਾਲ ਦਿੱਲੀ ਅਤੇ ਨੋਇਡਾ ਵਿਚਾਲੇ ਆਉਣ-ਜਾਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਦੇ ਪ੍ਰਧਾਨ ਇੰਜੀਨੀਅਰ ਅਨੰਤ ਕੁਮਾਰ ਨੇ ਦੱਸਿਆ ਕਿ ਐਕਸਟੇਂਸ਼ਨ ਫਲਾਈਓਵਰ 'ਤੇ ਫਿਲਹਾਲ ਸਿਰਫ਼ ਹਲਕੇ ਵਾਹਨਾਂ ਨੂੰ ਜਾਣ ਦੀ ਮਨਜ਼ੂਰੀ ਹੋਵੇਗੀ।
ਕੇਜਰੀਵਾਲ ਨੇ ਕਿਹਾ,''ਲੋਕਾਂ ਦੀਆਂ ਪਰੇਸ਼ਾਨੀਆਂ ਖ਼ਤਮ ਹੋ ਗਈਆਂ ਹਨ। ਆਸ਼ਰਮ ਫਲਾਈਓਵਰ ਐਕਸਟੇਂਸ਼ਨ ਦੇ ਖੁੱਲ੍ਹਣ ਨਾਲ ਨੋਇਡਾ ਤੋਂ ਆਉਣ ਵਾਲੇ ਲੋਕ ਏਮਜ਼ (ਹਸਪਤਾਲ) ਜਲਦ ਪਹੁੰਚ ਸਕਣਗੇ।'' ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕੰਮ ਦੀ ਹੌਲੀ ਰਫ਼ਤਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ 'ਚ ਉਨ੍ਹਾਂ ਦੀ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ 27 ਫਲਾਈਓਵਰ ਬਣਾਏ ਗਏ ਹਨ, ਜਦੋਂ ਕਿ ਪਿਛਲੇ 65 ਸਾਲਾਂ 'ਚ ਸਿਰਫ਼ 84 ਫਲਾਈਓਵਰ ਦਾ ਨਿਰਮਾਣ ਕੀਤਾ ਗਿਆ ਸੀ। ਕੇਜਰੀਵਾਲ ਨੇ ਕਿਹਾ ਕਿ 15 ਹੋਰ ਵੱਡੇ ਪ੍ਰਾਜੈਕਟਾਂ 'ਤੇ ਕੰਮ ਚੱਲ ਰਿਹਾ ਹੈ।
ਉੱਤਰਾਖੰਡ 'ਚ ਵਾਪਰਿਆ ਹਾਦਸਾ, ਡੂੰਘੀ ਖੱਡ 'ਚ ਕਾਰ ਡਿੱਗਣ ਕਾਰਨ 4 ਲੋਕਾਂ ਦੀ ਮੌਤ
NEXT STORY