ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਿੱਲੀ ਦੇ ਨਜਫਗੜ੍ਹ 'ਚ 'ਸ਼ਹੀਦ ਭਗਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਸਕੂਲ' ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਲਈ ਜਿਉਣ ਅਤੇ ਮਰਨ ਦਾ ਜਜ਼ਬਾ ਪੈਦਾ ਕਰਨ ਦਾ ਸੱਦਾ ਦਿੱਤਾ। ਕੇਜਰੀਵਾਲ ਨੇ ਕਿਹਾ ਕਿ ਸਕੂਲ ਵਿਚ ਅਤਿ-ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਹਥਿਆਰਬੰਦ ਬਲਾਂ ਦੀ ਪ੍ਰਵੇਸ਼ ਪ੍ਰੀਖਿਆ ਪ੍ਰਣਾਲੀ ਅਨੁਸਾਰ ਸਿਖਲਾਈ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ...ਜਦੋਂ ਸੰਸਦ ’ਚ ਗੁਲਾਮ ਨਬੀ ਆਜ਼ਾਦ ਲਈ ਰੋ ਪਏ ਸਨ PM ਮੋਦੀ, ਜਾਣੋ ਭਾਸ਼ਣ ’ਚ ਕੀ ਬੋਲੇ ਸਨ
ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਕੋਈ ਸੈਨਿਕ ਸਕੂਲ ਨਹੀਂ ਸੀ। ਅਸੀਂ ਇਕ ਸਾਲ ਪਹਿਲਾਂ ਤਿਆਰੀ ਸ਼ੁਰੂ ਕਰ ਦਿੱਤੀ ਸੀ ਪਰ ਪਤਾ ਨਹੀਂ ਸੀ ਕਿ ਇਕ ਸਾਲ ’ਚ ਸਕੂਲ ਬਣ ਜਾਵੇਗਾ। ਦਿੱਲੀ ਅਤੇ ਦੇਸ਼ ਵੱਲੋਂ ਮੈਂ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਇਕ ਸਾਲ ਦੇ ਅੰਦਰ ਇਸ ਸੁਫ਼ਨੇ ਨੂੰ ਸਾਕਾਰ ਕੀਤਾ। ਉਹ ਹਮੇਸ਼ਾ ਇਕ ਅਜਿਹੀ ਸਿੱਖਿਆ ਪ੍ਰਣਾਲੀ ਚਾਹੁੰਦੇ ਸਨ, ਜਿੱਥੇ ਅਮੀਰ ਅਤੇ ਗਰੀਬ ਇਕੱਠੇ ਪੜ੍ਹ ਸਕਣ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਲਈ ਸੇਵਾਮੁਕਤ ਅਧਿਕਾਰੀਆਂ ਨੂੰ ਬੁਲਾਇਆ ਜਾਵੇਗਾ।
ਇਹ ਵੀ ਪੜ੍ਹੋ- ਭਾਜਪਾ ਨੇ ‘AAP’ ਵਿਧਾਇਕਾਂ ਨੂੰ ਪਾਰਟੀ ਬਦਲਣ ਲਈ ਕੀਤੀ 20-20 ਕਰੋੜ ਦੀ ਪੇਸ਼ਕਸ਼: ਸੰਜੇ ਸਿੰਘ
ਕੇਜਰੀਵਾਲ ਨੇ ਅੱਗੇ ਕਿਹਾ ਕਿ ਮੈਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਵੇਖਿਆ ਕਿ ਉਨ੍ਹਾਂ ’ਚੋਂ 80 ਤੋਂ 90 ਫ਼ੀਸਦੀ ਸਰਕਾਰੀ ਹਨ, ਜਦੋਂ ਕਿ 10 ਤੋਂ 15 ਫ਼ੀਸਦੀ ਪ੍ਰਾਈਵੇਟ ਸਕੂਲਾਂ ਦੇ ਹਨ। ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਲਈ ਤਿਆਰ ਕਰਨ ਲਈ ਮਨੋਵਿਗਿਆਨਕ ਟੈਸਟ, ਸ਼ਖਸੀਅਤ ਵਿਕਾਸ ਵਰਕਸ਼ਾਪ ਅਤੇ ਮੌਕ ਟੈਸਟ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਕੂਲ ਦਾ ਨਾਂ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਹੈ, ਤਾਂ ਜੋ ਵਿਦਿਆਰਥੀ ਉਨ੍ਹਾਂ ਦੇ ਜੀਵਨ ਤੋਂ ਸਬਕ ਲੈ ਸਕਣ। 23 ਸਾਲ ਦੀ ਉਮਰ ਵਿਚ ਉਨ੍ਹਾਂ (ਭਗਤ ਸਿੰਘ) ਨੇ ਆਜ਼ਾਦੀ ਦੀ ਲੜਾਈ ਵਿਚ ਹਿੱਸਾ ਲਿਆ ਅਤੇ ਆਪਣੀ ਜਾਨ ਕੁਰਬਾਨ ਕਰ ਦਿੱਤੀ। ਅੱਜ ਦੇ ਨੌਜਵਾਨਾਂ ਨੂੰ ਉਸ ਉਮਰ ’ਚ ਗਰਲਫਰੈਂਡ ਮਿਲਣ ਦੀ ਚਿੰਤਾ ਹੈ। ਤੁਹਾਨੂੰ ਉਨ੍ਹਾਂ ਦੇ ਆਦਰਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਜ਼ਿੰਦਗੀ ਤੋਂ ਸਿੱਖਣਾ ਚਾਹੀਦਾ ਹੈ।
ਕੇਜਰੀਵਾਲ ਦੀ ਆਸਾਮ ਦੇ CM ਨਾਲ ਟਵਿੱਟਰ ਵਾਰ, ਪੁੱਛਿਆ- ਤੁਹਾਡੇ ਸਰਕਾਰੀ ਸਕੂਲ ਕਦੋਂ ਵੇਖਣ ਆਵਾਂ
NEXT STORY