ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸ਼ਨੀਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਸ਼ਟਰੀ ਰਾਜਧਾਨੀ 'ਚ ਕਥਿਤ ਸ਼ਰਾਬ ਘਪਲੇ ਦਾ ਮਾਸਟਰਮਾਈਂਡ ਕਰਾਰ ਦਿੱਤਾ। ਇੱਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਠਾਕੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੂੰ ਹੋਰ ਮੁੱਦਿਆਂ ਦੀ ਆੜ ਵਿਚ ਆਬਕਾਰੀ ਘਪਲੇ ਛੁਪਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਕਿਉਂਕਿ ਉਸ ਦਾ ਅਸਲ ਚਿਹਰਾ ਬੇਨਕਾਬ ਹੋ ਗਿਆ ਹੈ।
ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਠਾਕੁਰ ਨੇ ਉਨ੍ਹਾਂ ਨੂੰ 'ਮਨੀ ਸ਼ਸ਼ਸ...' ਦੱਸਿਆ ਅਤੇ ਉਨ੍ਹਾਂ 'ਤੇ ਪੈਸਾ ਬਣਾਉਣ ਅਤੇ ਚੁੱਪੀ ਬਣਾਈ ਰੱਖਣ ਦਾ ਦੋਸ਼ ਲਗਾਇਆ। ਠਾਕੁਰ ਨਾਲ ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਆਦੇਸ਼ ਗੁਪਤਾ ਅਤੇ ਲੋਕ ਸਭਾ ਸੰਸਦ ਮੈਂਬਰ ਮਨੋਜ ਤਿਵਾੜੀ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਦਿੱਲੀ ਦੀ ਆਬਕਾਰੀ ਨੀਤੀ ਲਾਗੂ ਕਰਨ 'ਚ ਭ੍ਰਿਸ਼ਟਾਚਾਰ ਦੇ ਸੰਬੰਧ 'ਚ ਇਕ ਐੱਫ.ਆਈ.ਆਰ. ਦਰਜ ਕਰਨ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਸਿਸੋਦੀਆ ਅਤੇ ਆਈ.ਏ.ਐੱਸ. ਅਧਿਕਾਰੀ ਆਰਵ ਗੋਪੀ ਕ੍ਰਿਸ਼ਨ ਦੇ ਘਰ ਛਾਪੇ ਮਾਰੇ ਸਨ। ਜਾਂਚ ਏਜੰਸੀ ਨੇ 19 ਹੋਰ ਥਾਂਵਾਂ ਦੀ ਵੀ ਤਲਾਸ਼ੀ ਲਈ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਸਿਸੋਦੀਆ ਦੇ ਘਰ CBI ਛਾਪੇ ’ਤੇ ਕਪਿਲ ਸਿੱਬਲ ਬੋਲੇ- ‘ਪਿੰਜਰੇ ’ਚ ਬੰਦ ਤੋਤਾ’ ਹੁਣ ਆਜ਼ਾਦ ਹੋ ਗਿਆ
NEXT STORY