ਨਵੀਂ ਦਿੱਲੀ- ਦਿੱਲੀ ਸ਼ਰਾਬ ਘਪਲੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ 'ਜੇਲ੍ਹ ਤੋਂ ਚਲੇਗੀ ਸਰਕਾਰ' ਮੋਡ ਸ਼ੁਰੂ ਹੋ ਚੁੱਕਾ ਹੈ। ਸੂਤਰਾਂ ਮੁਤਾਬਕ ਕੇਜਰੀਵਾਲ ਨੇ ਈਡੀ ਦੀ ਹਿਰਾਸਤ ਵਿਚ ਰਹਿੰਦੇ ਹੋਏ ਆਪਣਾ ਪਹਿਲਾ ਲਿਖਤੀ ਰੂਪ ਨਾਲ ਆਦੇਸ਼ ਜਾਰੀ ਕੀਤਾ ਹੈ, ਜੋ ਜਲ ਮੰਤਰਾਲਾ ਨਾਲ ਜੁੜਿਆ ਹੈ। ਦਿੱਲੀ ਸਰਕਾਰ ਵਿਚ ਮੰਤਰੀ ਆਤਿਸ਼ੀ ਨੂੰ ਆਰਡਰ ਨੋਟਿਸ ਭੇਜਿਆ ਗਿਆ ਹੈ। ਆਤਿਸ਼ੀ ਅੱਜ ਬਾਅਦ ਵਿਚ ਆਦੇਸ਼ ਦਾ ਐਲਾਨ ਕਰੇਗੀ। ਓਧਰ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕੇਜਰੀਵਾਲ ਜੇਲ੍ਹ ਭੇਜੇ ਜਾਣ 'ਤੇ ਵੀ ਮੁੱਖ ਮੰਤਰੀ ਬਣੇ ਰਹਿਣਗੇ।
ਇਹ ਵੀ ਪੜ੍ਹੋ- ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਪਤਨੀ ਸੁਨੀਤਾ ਨੇ ਤੋੜੀ ਚੁੱਪੀ, ਪਤੀ ਦੇ ਜੇਲ੍ਹ ਤੋਂ ਭੇਜੇ ਸੰਦੇਸ਼ ਨੂੰ ਕੀਤਾ ਸਾਂਝਾ
ਈਡੀ ਨੇ ਵੀਰਵਾਰ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕੇਜਰੀਵਾਲ ਨੂੰ ਉਨ੍ਹਾਂ ਦੇ ਅਧਿਕਾਰਤ ਆਵਾਸ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਦਿੱਲੀ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਕੇਜਰੀਵਾਲ ਨੇ ਕਿਹਾ ਸੀ ਕਿ ਮੈਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਵਾਂਗਾ। ਉਨ੍ਹਾਂ ਨੇ ਕਿਹਾ ਸੀ ਕਿ ਅੰਦਰ ਹੋਵਾਂ ਜਾਂ ਬਾਹਰ ਸਰਕਾਰ ਉੱਥੋਂ ਹੀ ਚਲੇਗੀ। ਕੇਜਰੀਵਾਲ ਨੇ ਕਿਹਾ ਕਿ ਮੈਨੂੰ ਯਕੀਨ ਹੈ ਮੁਸ਼ਕਲਾਂ ਆਉਣਗੀਆਂ ਪਰ ਅਸੀਂ ਇਸੇ ਤੋਂ ਕੰਮ ਕਰਨ ਦੀ ਕੋਸ਼ਿਸ਼ ਕਰਾਂਗੇ। ਦਿੱਲੀ ਦੀ ਜਨਤਾ ਇਹ ਹੀ ਚਾਹੁੰਦੀ ਹੈ।
ਇਹ ਵੀ ਪੜ੍ਹੋ- ਕੇਜਰੀਵਾਲ ਨੇ ACP AK ਸਿੰਘ ਨੂੰ ਹਟਾਉਣ ਦੀ ਕੀਤੀ ਮੰਗ, ਲਾਇਆ ਬਦਸਲੂਕੀ ਦਾ ਦੋਸ਼ (ਵੀਡੀਓ)
ਦੱਸਣਯੋਗ ਹੈ ਕਿ ਵੀਰਵਾਰ ਸ਼ਾਮ ਨੂੰ ਈਡੀ ਦੀ ਟੀਮ 10ਵਾਂ ਸੰਮਨ ਲੈ ਕੇ ਅਚਾਨਕ ਕੇਜਰੀਵਾਲ ਦੇ ਘਰ ਪਹੁੰਚੀ ਅਤੇ ਕਰੀਬ 2 ਘੰਟੇ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਨੂੰ ਸ਼ਰਾਬ ਨੀਤੀ ਮਾਮਲੇ 'ਚ ਗ੍ਰਿਫਤਾਰ ਕਰ ਲਿਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਰਾਊਜ਼ ਐਵੇਨਿਊ ਕੋਰਟ 'ਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਨ੍ਹਾਂ ਨੂੰ 7 ਦਿਨਾਂ ਲਈ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ।
ਇਹ ਵੀ ਪੜ੍ਹੋ- CM ਦੀ ਗ੍ਰਿਫ਼ਤਾਰੀ 'ਤੇ ਮਾਨ ਬੋਲੇ- ਅਸੀਂ ਈਮਾਨਦਾਰ ਹਾਂ, ਕੇਜਰੀਵਾਲ ਜਲਦ ਆਉਣਗੇ ਬਾਹਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਦੇ ਪੁੱਤਰ ਨੂੰ ਹਰਿਦੁਆਰ ਤੋਂ ਬਣਾਇਆ ਉਮੀਦਵਾਰ
NEXT STORY