ਚਰਖੀ-ਦਾਦਰੀ (ਏਜੰਸੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯਾਨੀ ਬੁੱਧਵਾਰ ਨੂੰ ਹਰਿਆਣਾ ਦੇ ਚਰਖੀ-ਦਾਦਰੀ 'ਚ ਨੂੰ ਜਨਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬਦਲਾਂਗੇ ਹਰਿਆਣਾ ਦਾ ਹਾਲ, ਹੁਣ ਲਿਆਵਾਂਗੇ ਕੇਜਰੀਵਾਲ। ਦਿੱਲੀ ਅਤੇ ਪੰਜਾਬ ਵਾਂਗ ਹਰਿਆਣਾ ਲੋਕ ਵੀ ਤਬਦੀਲੀ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ,''ਸਿਆਸੀ ਲੀਡਰਾਂ ਨੇ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਸਿਰਫ਼ ਜ਼ਿੰਦਾਬਾਦ ਤੇ ਮੁਰਾਦਾਬਾਦ ਦੇ ਨਾਅਰੇ ਲਗਾਉਣ ਤੱਕ ਸੀਮਿਤ ਰੱਖਿਆ, ਕਦੇ ਅੱਗੇ ਨਹੀਂ ਵਧਣ ਦਿੱਤਾ ਪਰ ਦਿੱਲੀ ਦੇ ਰਾਮਲੀਲਾ ਮੈਦਾਨ ਤੋਂ ਅਰਵਿੰਦ ਕੇਜਰੀਵਾਲ ਜੀ ਵਲੋਂ ਬਣਾਈ ਗਈ ਪਾਰਟੀ ਨੇ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਰਾਜਨੀਤੀ 'ਚ ਮੌਕਾ ਦਿੱਤਾ ਹੈ।'' ਉਨ੍ਹਾਂ ਕਿਹਾ ਕਿ ਹਰਿਆਣੇ ਵਾਲਿਓ, ਆਓ ਇਕੱਠੇ ਹੋ ਕੇ ਅਰਵਿੰਦ ਕੇਜਰੀਵਾਲ ਜੀ ਦੀ ਸੋਚ ਨੂੰ ਪ੍ਰਣਾਮ ਕਰੀਏ, ਜਿਨ੍ਹਾਂ ਨੇ ਪੂਰੇ ਦੇਸ਼ ਦੀ ਰਾਜਨੀਤੀ ਦੀ ਦਸ਼ਾ ਅਤੇ ਦਿਸ਼ਾ ਬਦਲ ਕੇ ਰੱਖ ਦਿੱਤੀ। ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਵਿਧਾਇਕ ਅਤੇ ਮੰਤਰੀ ਬਣਾ ਦਿੱਤਾ।
ਭਗਵੰਤ ਮਾਨ ਨੇ ਕਿਹਾ,''ਦਾਦਰੀ ਵਾਲਿਓ, ਤੁਹਾਡੇ ਨਾਲ ਲੱਗਦੇ ਗੁਆਂਢ ਦਿੱਲੀ ਅਤੇ ਪੰਜਾਬ ਦੇ ਲੋਕਾਂ ਨੂੰ ਤੁਸੀਂ ਫੋਨ ਕਰ ਕੇ ਪੁੱਛ ਲਵੋ, ਸਰਕਾਰੀ ਸਕੂਲਾਂ 'ਚ ਪੜ੍ਹਾਈ ਅਤੇ ਹਸਪਤਾਲਾਂ 'ਚ ਇਲਾਜ ਕਿਸ ਤਰ੍ਹਾਂ ਹੋ ਰਿਹਾ ਹੈ। ਅਸੀਂ ਲੋਕਾਂ ਨੂੰ ਵਧੀਆ ਸਹੂਲਤਾਂ ਮਹੱਈਆ ਕਰਵਾ ਰਹੇ ਹਾਂ, ਤੁਹਾਡੇ ਸਾਥ ਨਾਲ ਇਹੀ ਸਹੂਲਤਾਂ ਤੁਹਾਨੂੰ ਹਰਿਆਣਾ 'ਚ ਵੀ ਮਿਲ ਸਕਦੀਆਂ ਹਨ।'' ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਬਜਾਏ ਜੇਕਰ ਤੰਗ ਪਰੇਸ਼ਾਨ ਕਰਦੇ ਰਹੋਗੇ ਤਾਂ ਫਿਰ ਉਹ ਦਿਨ ਦੂਰ ਨਹੀਂ ਜਦੋਂ 15-20 ਮਿੰਟਾਂ 'ਚ ਹੀ ਹੈਲੀਕਾਪਟਰ ਰਾਹੀਂ ਦੇਸ਼ ਛੱਡ ਕੇ ਭੱਜਣਾ ਪਵੇਗਾ। ਅਜਿਹਾ ਹੀ ਬੰਗਲਾਦੇਸ਼ 'ਚ ਹੋਇਆ ਹੈ, ਕੇਂਦਰ ਦੀ ਤਾਨਾਸ਼ਾਹ ਸਰਕਾਰ ਨੂੰ ਇਸ ਤੋਂ ਸਿੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 12 ਨਵੰਬਰ 1996 ਨੂੰ ਚਰਖੀ ਦਾਦਰੀ ਵਿਖੇ 2 ਜਹਾਜ਼ਾਂ ਦੀ ਆਪਸੀ ਟੱਕਰ ਦੌਰਾਨ ਵਾਪਰੇ ਭਿਆਨਕ ਹਾਦਸੇ 'ਚ 350 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ। ਇਤਿਹਾਸ 'ਚ ਪਹਿਲੀ ਵਾਰ ਅਜਿਹੀ ਘਟਨਾ ਵਾਪਰੀ ਸੀ, ਜਿਸ 'ਚ ਆਹਮਣੇ-ਸਾਹਮਣੇ 2 ਜਹਾਜ਼ ਆਪਸ 'ਚ ਟਕਰਾਏ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਚਰਚਾ 'ਚ ਆਏ ਮੋਚੀ ਨੇ ਜ਼ਿਲ੍ਹਾ ਅਧਿਕਾਰੀ ਨੂੰ ਲਾਈ ਗੁਹਾਰ
NEXT STORY