ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਆਵਾਰਾ ਕੁੱਤਿਆਂ ਦੇ ਹਮਲੇ 'ਚ ਜਾਨ ਗੁਆਉਣ ਵਾਲੀ ਬੱਚੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਕੇਜਰੀਵਾਲ ਨੇ ਇਸ ਘਟਨਾ 'ਤੇ ਆਪਣੀ ਹਮਦਰਦੀ ਜ਼ਾਹਰ ਕਰਦਿਆਂ ਦੁੱਖ ਜਤਾਇਆ। ਉਨ੍ਹਾਂ ਨੇ ਮ੍ਰਿਤਕ ਬੱਚੀ ਦੇ ਪਰਿਵਾਰਕ ਮੈਂਬਰਾਂ ਤੋਂ ਘਟਨਾ ਸਬੰਧੀ ਪੂਰੀ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ- ਅਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧੀ ਡੇਢ ਸਾਲਾ ਬੱਚੀ, ਧੀ ਨੂੰ ਦੇਖ ਬੋਲੀ ਮਾਂ- ਅਜਿਹਾ ਕਿਸੇ ਨਾਲ ਨਾ ਹੋਵੇ
ਬੱਚੀ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਟਵਿੱਟਰ ਕਰ ਕੇ ਦੱਸਿਆ ਕਿ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਦੇ ਧੋਬੀ ਘਾਟ ਇਲਾਕੇ 'ਚ ਸ਼ਨੀਵਾਰ ਨੂੰ ਕੁਝ ਆਵਾਰਾ ਕੁੱਤਿਆਂ ਦੇ ਹਮਲੇ 'ਚ ਦੋ ਸਾਲ ਦੀ ਬੱਚੀ ਦੀ ਮੌਤ ਹੋ ਗਈ ਸੀ। ਰਿਹਾਇਸ਼ੀ ਇਲਾਕਿਆਂ ਵਿਚ ਅਵਾਰਾ ਕੁੱਤੇ ਅਜ਼ਾਦ ਘੁੰਮ ਰਹੇ ਹਨ, ਇਹ ਬਹੁਤ ਹੀ ਗੰਭੀਰ ਮਾਮਲਾ ਹੈ। NDMC ਅਧਿਕਾਰੀਆਂ ਨੂੰ ਇਸ ਸਮੱਸਿਆ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਬੱਚਿਆਂ ਅਤੇ ਸਥਾਨਕ ਲੋਕਾਂ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ- ਸਾਬਕਾ MLA ਕਤਲ ਮਾਮਲਾ; ਪਰਿਵਾਰ ਵਲੋਂ ਪੋਸਟਮਾਰਟਮ ਤੋਂ ਇਨਕਾਰ, ਪੁੱਤ ਬੋਲਿਆ- ਕਈ ਵਾਰ ਮੰਗੀ ਸੀ ਸੁਰੱਖਿਆ

ਜ਼ਿਕਰਯੋਗ ਹੈ ਕਿ ਇਹ ਘਟਨਾ 24 ਫਰਵਰੀ ਨੂੰ ਸ਼ਾਮ 6.30 ਵਜੇ ਦੇ ਕਰੀਬ ਵਾਪਰੀ ਸੀ। NDMC ਖੇਤਰ 'ਚ ਤੁਗਲਕ ਲੇਨ ਦੇ ਚਮਨ ਘਾਟ 'ਚ ਇਕ ਦੋ ਸਾਲ ਦੀ ਬੱਚੀ ਨੂੰ ਉਸ ਦੇ ਘਰ ਦੇ ਬਾਹਰ ਕੁਝ ਅਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ। ਇਸ 'ਚ ਬੱਚੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਘਰ 'ਚ ਬੱਚੀ ਨਾ ਮਿਲਣ 'ਤੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਤਾਂ ਉਨ੍ਹਾਂ ਨੇ ਘਰ ਦੇ ਬਾਹਰ ਕੁਝ ਕੁੱਤਿਆਂ ਨੂੰ ਕੁੜੀ 'ਤੇ ਹਮਲਾ ਕਰਦੇ ਦੇਖਿਆ। ਪਰਿਵਾਰਕ ਮੈਂਬਰਾਂ ਨੇ ਬੱਚੀ ਨੂੰ ਕੁੱਤਿਆਂ ਤੋਂ ਛੁਡਵਾਇਆ ਅਤੇ ਗੰਭੀਰ ਹਾਲਤ 'ਚ ਸਫਦਰਜੰਗ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- WTO ਦੀਆਂ ਨੀਤੀਆਂ ਕਿਸਾਨਾਂ ਲਈ ਚੰਗੀਆਂ ਨਹੀਂ, ਬਾਰਡਰਾਂ 'ਤੇ ਅੱਜ ਦੁਪਹਿਰ ਨੂੰ ਸਾੜੇ ਜਾਣਗੇ ਪੁਤਲੇ: ਪੰਧੇਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫ਼ੌਜ 'ਚ ਭਰਤੀ ਦੇ ਮੁੱਦੇ 'ਤੇ ਖੜਗੇ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਨੌਜਵਾਨਾਂ ਲਈ ਮੰਗਿਆ ਨਿਆਂ
NEXT STORY