ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ 'ਬਹੁਤ ਪਰੇਸ਼ਾਨ' ਕੀਤਾ ਜਾ ਰਿਹਾ ਹੈ। ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਹੁਣ ਖ਼ਤਮ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ। ਵੀਰਵਾਰ ਨੂੰ ਇੱਥੇ ਦੀ ਇਕ ਅਦਾਲਤ ਨੇ ਮੁੱਖ ਮੰਤਰੀ ਦੀ ਈ.ਡੀ. ਹਿਰਾਸਤ ਇਕ ਅਪ੍ਰੈਲ ਤੱਕ ਵਧਾ ਦਿੱਤੀ।
ਇਹ ਵੀ ਪੜ੍ਹੋ : ਕੋਰਟ 'ਚ ਪੇਸ਼ੀ ਲਈ ਪੁੱਜੇ ਕੇਜਰੀਵਾਲ, ਬੋਲੇ- ਇਹ ਰਾਜਨੀਤਕ ਸਾਜਿਸ਼, ਜਨਤਾ ਦੇਵੇਗੀ ਜਵਾਬ
ਕੇਜਰੀਵਾਲ ਦੇ ਮਾਮਲੇ ਦੀ ਸੁਣਵਾਈ ਦੌਰਾਨ ਸੁਨੀਤਾ ਵੀ ਅਦਾਲਤ 'ਚ ਮੌਜੂਦ ਸੀ। ਸੁਨੀਤਾ ਨੇ ਪੱਤਰਕਾਰਾਂ ਨੂੰ ਕਿਹਾ,''ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਉਨ੍ਹਾਂ ਦੇ ਸ਼ੂਗਰ ਲੈਵਲ 'ਚ ਉਤਾਰ-ਚੜ੍ਹਾਵ ਹੋ ਰਿਹਾ ਹੈ। ਉਨ੍ਹਾਂ ਨੂੰ ਬਹੁਤ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਅੱਤਿਆਚਾਰ ਨਹੀਂ ਚੱਲੇਗਾ... ਜਨਤਾ ਜਵਾਬ ਦੇਣਗੇ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੋਲਿੰਗ ਸਟੇਸ਼ਨ 'ਤੇ ਪਹੁੰਚਣ ਤੋਂ ਬਾਅਦ ਵੀ ਵੋਟਰ ਵੋਟ ਪਾਉਣ ਤੋਂ ਕਰ ਸਕਦੇ ਹਨ ਇਨਕਾਰ,ਭਰਨਾ ਹੋਵੇਗਾ ਇਹ ਫਾਰਮ
NEXT STORY