ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਸ਼ਹੀਦ ਹੋਏ ਫ਼ੌਜ ਦੇ ਤਿੰਨ ਜਵਾਨਾਂ ਨੂੰ ਸ਼ਨੀਵਾਰ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਟਵੀਟ ਕੀਤਾ,''ਅੱਤਵਾਦੀਆਂ ਨਾਲ ਮੁਕਾਬਲੇ 'ਚ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋਏ ਫ਼ੌਜ ਦੇ ਸਾਡੇ ਵੀਰ ਜਵਾਨਾਂ ਦੀ ਅਮਰ ਸ਼ਹਾਦਤ ਨੂੰ ਮੈਂ ਨਮਨ ਕਰਦਾ ਹਾਂ। ਸਾਡੇ ਜਵਾਨ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਸਾਡੀ ਸਾਰਿਆਂ ਦੀ ਰੱਖਿਆ ਕਰਦੇ ਹਨ। ਪੂਰੇ ਦੇਸ਼ ਨੂੰ ਆਪਣੇ ਸਾਹਸੀ ਫ਼ੌਜੀਆਂ 'ਤੇ ਮਾਣ ਹੈ।''
ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਫ਼ੌਜ ਦੇ ਤਿੰਨ ਜਵਾਨ ਸ਼ਹੀਦ
ਦੱਖਣੀ ਕਸ਼ਮੀਰ 'ਚ ਕੁਲਗਾਮ ਦੇ ਹਲਾਣ ਜੰਗਲਾਤ ਖੇਤਰ ਦੇ ਉੱਚਾਈ ਵਾਲੇ ਇਲਾਕਿਆਂ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਕਰਮੀਆਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਗੋਲੀ ਲੱਗਣ ਨਾਲ ਫ਼ੌਜ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ ਸਨ ਅਤੇ ਬਾਅਦ 'ਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਸੁਰੱਖਿਆ ਫ਼ੋਰਸਾਂ ਨੇ ਅੱਤਵਾਦੀਆਂ ਦੀ ਭਾਲ 'ਚ ਸ਼ਨੀਵਾਰ ਨੂੰ ਵਿਆਪਕ ਤਲਾਸ਼ੀ ਮੁਹਿੰਮ ਚਲਾਈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਾਈਟਲਰ ਨੂੰ ਜ਼ਮਾਨਤ ਮਗਰੋਂ DSGMC ਦਾ ਵਿਰੋਧ ਪ੍ਰਦਰਸ਼ਨ, ਕਿਹਾ- ਹੋਣੀ ਸੀ ਜੇਲ੍ਹ, ਕਿਉਂ ਮਿਲੀ ਬੇਲ?
NEXT STORY