ਨਵੀਂ ਦਿੱਲੀ, (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਦੋਸ਼ ਲਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਨਸੁਲਿਨ ਅਤੇ ਡਾਕਟਰ ਦੀ ਸਲਾਹ ਤੋਂ ਵਾਂਝੇ ਰੱਖ ਕੇ ਤਿਹਾੜ ਜੇਲ ’ਚ ‘ਮੱਠੀ ਮੌਤ’ ਵੱਲ ਧੱਕਿਆ ਜਾ ਰਿਹਾ ਹੈ। ਪਾਰਟੀ ਦੇ ਬੁਲਾਰੇ ਸੌਰਭ ਭਾਰਦਵਾਜ ਨੇ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਟਾਈਪ-2 ਸ਼ੂਗਰ ਤੋਂ ਪੀੜਤ ਕੇਜਰੀਵਾਲ ਇਨਸੁਲਿਨ ਦਿੱਤੇ ਜਾਣ ਅਤੇ ਆਪਣੇ ਪਰਿਵਾਰਕ ਡਾਕਟਰ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਕਰ ਰਹੇ ਹਨ ਪਰ ਜੇਲ ਪ੍ਰਸ਼ਾਸਨ ਉਨ੍ਹਾਂ ਦੀ ਅਪੀਲ ਨੂੰ ਸਵੀਕਾਰ ਨਹੀਂ ਕਰ ਰਿਹਾ।
ਭਾਰਦਵਾਜ ਨੇ ਮੁੱਖ ਮੰਤਰੀ ਦੇ ਬਲੱਡ ਸ਼ੂਗਰ ਦੇ ਪੱਧਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਮੈਂ ਪੂਰੀ ਜ਼ਿੰਮੇਵਾਰੀ ਨਾਲ ਕਹਿਣਾ ਚਾਹੁੰਦਾ ਹਾਂ ਕਿ ਕੇਜਰੀਵਾਲ ਨੂੰ ਮੱਠੀ ਮੌਤ ਦੇਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕੇਜਰੀਵਾਲ ਨੂੰ ਇੰਸੁਲਿਨ ਦੇਣ ਤੋਂ ਕਥਿਤ ਤੌਰ ’ਤੇ ਇਨਕਾਰ ਕਰਨ ਲਈ ਤਿਹਾੜ ਪ੍ਰਸ਼ਾਸਨ, ਭਾਰਤੀ ਜਨਤਾ ਪਾਰਟੀ (ਭਾਜਪਾ), ਕੇਂਦਰ ਸਰਕਾਰ ਅਤੇ ਦਿੱਲੀ ਦੇ ਉਪ ਰਾਜਪਾਲ ਦੀ ਵੀ ਆਲੋਚਨਾ ਕੀਤੀ ਅਤੇ ਅਤੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਪਿਛਲੇ 20-22 ਸਾਲਾਂ ਤੋਂ ਸ਼ੂਗਰ ਤੋਂ ਪੀੜਤ ਹਨ।
ਰਾਹੁਲ ’ਤੇ ਮੋਦੀ ਦੀ ਟਿੱਪਣੀ- ਅਮੇਠੀ ਤੋਂ ਬਾਅਦ ਹੁਣ ‘ਸ਼ਹਿਜ਼ਾਦਾ’ ਵਾਇਨਾਡ ਸੀਟ ਤੋਂ ਵੀ ਹਾਰੇਗਾ
NEXT STORY