ਨਵੀਂ ਦਿੱਲੀ (ਇੰਟ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਥਿਤ ਸ਼ਰਾਬ ਨੀਤੀ ਘਪਲਾ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਉਨ੍ਹਾਂ ਨੂੰ ਜਾਰੀ ਕੀਤੇ ਸਾਰੇ 9 ਸੰਮਨਾਂ ਨੂੰ ਮੰਗਲਵਾਰ ਦਿੱਲੀ ਹਾਈ ਕੋਰਟ ’ਚ ਚੁਣੌਤੀ ਦਿੱਤੀ। ਹਾਈ ਕੋਰਟ ਦਾ ਡਿਵੀਜ਼ਨ ਬੈਂਚ ਬੁੱਧਵਾਰ ਯਾਨੀ 20 ਮਾਰਚ ਪਟੀਸ਼ਨ ’ਤੇ ਸੁਣਵਾਈ ਕਰੇਗਾ।
ਐਤਵਾਰ ਕੇਂਦਰੀ ਏਜੰਸੀ ਨੇ ਕੇਜਰੀਵਾਲ ਨੂੰ 9ਵਾਂ ਸੰਮਨ ਜਾਰੀ ਕੀਤਾ ਸੀ ਅਤੇ 21 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਕੇਜਰੀਵਾਲ ਕਿਸੇ ਵੀ ਸੰਮਨ ’ਤੇ ਪੇਸ਼ ਨਹੀਂ ਹੋਏ ਹਨ। ਉਨ੍ਹਾਂ ਕੇਂਦਰ ਸਰਕਾਰ ’ਤੇ ਏਜੰਸੀ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ। ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਦਾ ਦਾਅਵਾ ਹੈ ਕਿ ਈ. ਡੀ. ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫੈਕਟਰੀ 'ਚ ਧਮਾਕੇ ਕਾਰਨ 4 ਮਜ਼ਦੂਰਾਂ ਦੀ ਮੌਤ, 10 ਤੋਂ ਵੱਧ ਦੀ ਹਾਲਤ ਗੰਭੀਰ
NEXT STORY