ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਇੱਥੇ ਅਦਾਲਤ 'ਚ ਆਬਕਾਰੀ ਨੀਤੀ ਮਾਮਲੇ ਦੀ ਸੁਣਵਾਈ ਦੌਰਾਨ ਖੁਦ ਦਲੀਲਾਂ ਦਿੱਤੀਆਂ ਅਤੇ ਕਿਹਾ ਕਿ ਦੇਸ਼ ਦੇ ਸਾਹਮਣੇ ਆਮ ਆਦਮੀ ਪਾਰਟੀ (ਆਪ) ਦੇ ਭ੍ਰਿਸ਼ਟ ਹੋਣ ਦੀ ਝੂਠੀ ਤਸਵੀਰ ਪੇਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਹ ਦਲੀਲਾਂ ਉਦੋਂ ਦਿੱਤੀਆਂ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਉਨ੍ਹਾਂ ਨੇ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਦੀ ਅਦਾਲਤ 'ਚ ਪੇਸ਼ ਕੀਤਾ। ਈ.ਡੀ. ਨੇ ਕੇਜਰੀਵਾਲ ਦੀ ਹੋਰ 7 ਦਿਨ ਦੀ ਹਿਰਾਸਤ ਦੀ ਅਪੀਲ ਕਰਦੇ ਹੋਏ ਕਿਹਾ ਕਿ ਮਾਮਲੇ ਨਾਲ ਜੁੜੇ ਕੁਝ ਲੋਕਾਂ ਨਾਲ ਉਨ੍ਹਾਂ ਦਾ ਆਹਮਣਾ-ਸਾਹਮਣਾ ਕਰਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ : ਕੋਰਟ 'ਚ ਪੇਸ਼ੀ ਲਈ ਪੁੱਜੇ ਕੇਜਰੀਵਾਲ, ਬੋਲੇ- ਇਹ ਰਾਜਨੀਤਕ ਸਾਜਿਸ਼, ਜਨਤਾ ਦੇਵੇਗੀ ਜਵਾਬ
ਈ.ਡੀ. ਨੇ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਜਵਾਬ ਦੇਣ 'ਚ ਟਾਲ-ਮਟੋਲ ਕਰ ਰਹੇ ਹਨ ਅਤੇ ਆਪਣੇ ਡਿਜ਼ੀਟਲ ਉਪਕਰਣਾਂ ਦੇ ਪਾਸਵਰਡ ਦਾ ਖੁਲਾਸਾ ਨਹੀਂ ਕਰ ਰਹੇ ਹਨ। ਕੇਜਰੀਵਾਲ ਨੇ ਆਪਣੀ ਦਲੀਲ 'ਚ ਕਿਹਾ,''ਆਬਕਾਰੀ ਨੀਤੀ ਮਾਮਲੇ 'ਚ ਚਾਰ ਗਵਾਹਾਂ ਨੇ ਮੇਰਾ ਨਾਂ ਲਿਆ ਹੈ। ਕੀ ਕਿਸੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਲਈ ਚਾਰ ਬਿਆਨ ਪੂਰੇ ਹਨ?'' ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਹਮਣੇ ਆਮ ਆਦਮੀ ਪਾਰਟੀ ਦੇ ਭ੍ਰਿਸ਼ਟ ਹੋਣ ਦੀ ਝੂਠੀ ਤਸਵੀਰ ਪੇਸ਼ ਕੀਤੀ ਗਈ ਹੈ ਅਤੇ ਉਹ ਈ.ਡੀ. ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ। 'ਆਪ' ਦੇ ਰਾਸ਼ਟਰੀ ਕਨਵੀਨਰ ਨੂੰ ਈ.ਡੀ. ਨੇ ਇਸ ਮਾਮਲੇ 'ਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਬਾਅਦ 'ਚ ਅਦਾਲਤ ਨੇ ਉਨ੍ਹਾਂ ਨੂੰ 28 ਮਾਰਚ ਤੱਕ ਹਿਰਾਸਤ 'ਚ ਭੇਜ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਜਰੀਵਾਲ ਦੀ ED ਰਿਮਾਂਡ 'ਤੇ ਸੁਣਵਾਈ ਪੂਰੀ, ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
NEXT STORY