ਨਵੀਂ ਦਿੱਲੀ- ਕਿਸਾਨ ਅੰਦੋਲਨ ਅੱਜ ਯਾਨੀ ਸ਼ਨੀਵਾਰ ਨੂੰ ਖ਼ਤਮ ਹੋ ਗਿਆ ਹੈ। ਕਿਸਾਨ ਖ਼ੁਸ਼ੀ-ਖ਼ੁਸ਼ੀ, ਨੱਚਦੇ ਗਾਉਂਦੇ ਆਪਣੇ ਘਰਾਂ ਨੂੰ ਪਰਤ ਰਹੇ ਹਨ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਕਿਸਾਨਾਂ ਭਰਾਵਾਂ ਦੀ ਦ੍ਰਿੜ ਇੱਛਾ ਸ਼ਕਤੀ ਨੂੰ ਸਲਾਮ ਕੀਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ,‘‘ਸਬਰ, ਸਾਹਸ ਅਤੇ ਏਕਤਾ ਦਾ ਕੋਈ ਬਦਲ ਨਹੀਂ ਹੁੰਦਾ, ਆਪਸੀ ਭਾਈਚਾਰੇ ਅਤੇ ਏਕਤਾ ਨਾਲ ਹੀ ਦੇਸ਼ ਅੱਗੇ ਵੱਧ ਸਕਦਾ ਹੈ। ਕਿਸਾਨ ਭਰਾਵਾਂ ਦੀ ਇਹੀ ਏਕਤਾ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਰਹੀ। ਇਤਿਹਾਸਕ ਜਿੱਤ ਲੈ ਕੇ ਅੱਜ ਤੋਂ ਵਾਪਸ ਆਪਣੇ ਘਰ ਪਰਤ ਰਹੇ ਕਿਸਾਨ ਭਰਾਵਾਂ ਦੀ ਦ੍ਰਿੜ ਇੱਛਾ ਸ਼ਕਤੀ ਨੂੰ ਮੇਰਾ ਸਲਾਮ।’’

ਜ਼ਿਕਰਯੋਗ ਹੈ ਕਿ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਇਕ ਸਾਲ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਸਨ। ਵਿਰੋਧ ਨੂੰ ਦੇਖਦੇ ਹੋਏ ਇਸ ਨੂੰ ਵਾਪਸ ਲੈ ਲਿਆ ਗਿਆ। ਉੱਥੇ ਹੀ ਸਰਕਾਰ ਐੱਮ.ਐੱਸ.ਪੀ. ’ਤੇ ਫ਼ੈਸਲਾ ਕਰਨ ਲਈ ਇਕ ਕਮੇਟੀ ਬਣਾਉਣ ’ਤੇ ਸਹਿਮਤ ਵੀ ਹੋ ਗਈ ਹੈ। ਉੱਥੇ ਹੀ ਕਿਸਾਨਾਂ ਵਿਰੁੱਧ ਸਾਰੇ ਪੁਲਸ ਕੇਸ ਵੀ ਰੱਦ ਹੋਣਗੇ।
ਇਹ ਵੀ ਪੜ੍ਹੋ : ਅੰਦੋਲਨ ਖ਼ਤਮ ਕਰ ਘਰ ਜਾਣ ਦੀ ਖ਼ੁਸ਼ੀ ’ਚ ਕਿਸਾਨਾਂ ਨੇ ਕੀਤਾ ਜ਼ਬਰਦਸਤ ਡਾਂਸ (ਵੀਡੀਓ)
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਤਿਰੂਪਤੀ ਬਾਲਾਜੀ ਮੰਦਰ ’ਚ ਭਗਤ ਨੇ ਚੜ੍ਹਾਏ ਸੋਨੇ ਅਤੇ ਹੀਰਿਆਂ ਨਾਲ ਜੜੇ੍ਹ ਦਸਤਾਨੇ
NEXT STORY