ਨਵੀਂ ਦਿੱਲੀ- ਭਾਜਪਾ ਦੇ ਵਿਧਾਇਕਾਂ ਨੇ ਚੰਦਰਯਾਨ-3 ਮਿਸ਼ਨ ਅਤੇ ਜੀ20 ਸੰਮੇਲਨ ਦੀ ਸਫ਼ਲਤਾ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਅਪੀਲ ਕੀਤੀ। ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਨੇ ਇੱਥੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਬੈਠਕ 'ਚ ਭਾਜਪਾ ਵਿਧਾਇਕ ਦਲ ਨੇ ਵਿਗਿਆਨੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧੰਨਵਾਦ ਦੇਣ ਲਈ ਮੁੱਖ ਮੰਤਰੀ ਤੋਂ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਬੇਨਤੀ ਕਰਨ ਦਾ ਫ਼ੈਸਲਾ ਲਿਆ।
ਇਹ ਵੀ ਪੜ੍ਹੋ- ਨਿਪਾਹ ਵਾਇਰਸ ਨੂੰ ਲੈ ਕੇ ਸਰਕਾਰ ਅਲਰਟ, ਬਣਾਏ ਕੰਟੇਨਮੈਂਟ ਜ਼ੋਨ, ਮਾਸਕ ਪਹਿਨਣਾ ਲਾਜ਼ਮੀ
ਉਨ੍ਹਾਂ ਨੇ ਕਿਹਾ ਕਿ ਜੀ20 ਸਿਖਰ ਸੰਮੇਲਨ ਦੀ ਸਫ਼ਲਤਾ ਲਈ ਵਿਧਾਨ ਸਭਾ ਨੂੰ ਸਰਕਾਰੀ ਅਧਿਕਾਰੀਆਂ ਅਤੇ ਕਾਮਿਆਂ ਨੂੰ ਧੰਨਵਾਦ ਦੇਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਜੀ20 ਸਿਖਰ ਸੰਮੇਲਨ 9 ਤੋਂ 10 ਸਤੰਬਰ ਤੱਕ ਦਿੱਲੀ 'ਚ ਆਯੋਜਿਤ ਕੀਤਾ ਗਿਆ ਸੀ। ਪਿਛਲੇ ਮਹੀਨੇ ਭਾਰਤ ਦਾ ਚੰਦਰਯਾਨ-3 ਮਿਸ਼ਨ ਚੰਨ ਦੇ ਦੱਖਣੀ ਧਰੁਵ 'ਤੇ ਉਤਰਿਆ ਸੀ, ਜਿਸ ਨਾਲ ਦੇਸ਼ ਦੇ ਇਸ ਖੇਤਰ ਵਿਚ ਉਤਰਨ ਵਾਲਾ ਦੁਨੀਆ ਦਾ ਪਹਿਲਾਂ ਅਤੇ ਚੰਦਰਮਾ ਦੀ ਸਤ੍ਹਾ 'ਤੇ ਸਾਫਟ ਲੈਂਡਿੰਗ ਕਰਨ ਵਾਲਾ ਦੁਨੀਆ ਦਾ ਚੌਥਾ ਦੇਸ਼ ਬਣ ਗਿਆ ਸੀ।
ਇਹ ਵੀ ਪੜ੍ਹੋ- ਗੰਭੀਰ ਜੈਨੇਟਿਕ ਬੀਮਾਰੀ ਤੋਂ ਪੀੜਤ 18 ਮਹੀਨੇ ਦੇ ਕਣਵ ਨੂੰ ਮਿਲੇ CM ਕੇਜਰੀਵਾਲ, ਲੱਗਣਾ ਸੀ 17.5 ਕਰੋੜ ਦਾ ਟੀਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੋਪਾਲ ਬਾਗਲੇ ਆਸਟ੍ਰੇਲੀਆ 'ਚ ਭਾਰਤ ਦੇ ਨਵੇਂ ਭਾਰਤੀ ਹਾਈ ਕਮਿਸ਼ਨਰ ਨਿਯੁਕਤ
NEXT STORY