ਨਵੀਂ ਦਿੱਲੀ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਨਿਗਮ ਬੋਧ ਘਾਟ ਵਿਖੇ ਕੀਤਾ ਗਿਆ। ਨਿਗਮ ਬੋਧ ਘਾਟ ਵਿਖੇ ਹੋਏ ਸਸਕਾਰ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹਲਚਲ ਮਚ ਗਈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਸਾਬਕਾ ਪ੍ਰਧਾਨ ਮੰਤਰੀਆਂ ਦੇ ਸਨਮਾਨ ਦੀ ਪਰੰਪਰਾ ਦੀ ਉਲੰਘਣਾ ਦੱਸਿਆ ਹੈ।
ਇਹ ਵੀ ਪੜ੍ਹੋ - 'ਆਪ' ਸਰਕਾਰ ਦਾ ਨਵੇਂ ਸਾਲ 'ਤੇ ਵੱਡਾ ਤੋਹਫ਼ਾ, 50 ਫ਼ੀਸਦੀ ਤੱਕ ਘਟਾਏ ਬਿਜਲੀ ਚਾਰਜ
ਇਸ ਸਬੰਧ ਵਿਚ ਦਿੱਲੀ ਦੇ ਸਾਬਕਾ ਸੀਐੱਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਜੀ ਦਾ ਅੰਤਿਮ ਸੰਸਕਾਰ ਨਿਗਮ ਬੋਧ ਘਾਟ ਵਿਖੇ ਕੀਤਾ ਗਿਆ। ਇਸ ਤੋਂ ਪਹਿਲਾਂ ਭਾਰਤ ਦੇ ਸਾਰੇ ਪ੍ਰਧਾਨ ਮੰਤਰੀਆਂ ਦਾ ਅੰਤਿਮ ਸੰਸਕਾਰ ਰਾਜਘਾਟ 'ਤੇ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਸਿੱਖ ਕੌਮ ਦੇ ਅਤੇ ਵਿਸ਼ਵ ਭਰ ਵਿੱਚ ਪ੍ਰਸਿੱਧ ਅਤੇ 10 ਸਾਲ ਭਾਰਤ ਦੇ ਪ੍ਰਧਾਨ ਮੰਤਰੀ ਰਹੇ ਡਾ: ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਅਤੇ ਸਮਾਧ ਲਈ ਭਾਜਪਾ ਸਰਕਾਰ 1000 ਗਜ਼ ਜ਼ਮੀਨ ਵੀ ਮੁਹੱਈਆ ਨਹੀਂ ਕਰਵਾ ਸਕੀ। ਮੈਂ ਇਹ ਖ਼ਬਰ ਸੁਣ ਕੇ ਬਹੁਤ ਹੈਰਾਨ ਹਾਂ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਕੇਂਦਰ ਨੇ ਬਦਲਿਆ ਸਿੱਖਿਆ ਦਾ ਨਿਯਮ, ਹੁਣ 5ਵੀਂ ਤੇ 8ਵੀਂ ਦੇ ਵਿਦਿਆਰਥੀ ਹੋਣਗੇ ਫੇਲ੍ਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਸ ਬੈਂਕ 'ਚ ਨਿਕਲੀਆਂ 1200 ਤੋਂ ਵਧੇਰੇ ਭਰਤੀਆਂ, ਤੁਸੀਂ ਵੀ ਕਰੋ ਅਪਲਾਈ
NEXT STORY