ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਦੇ ਅਹਿਮਦਾਬਾਦ 'ਚ ਨਰਿੰਦਰ ਮੋਦੀ ਸਟੇਡੀਅਮ 'ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾਣ ਵਾਲੇ ਆਈ. ਸੀ. ਸੀ. ਕ੍ਰਿਕਟ ਵਿਸ਼ਵ ਕੱਪ 2023 ਦੇ ਫਾਈਨਲ ਮੁਕਾਬਲੇ ਲਈ ਟੀਮ ਇੰਡੀਆ ਨੂੰ ਐਤਵਾਰ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ- NGT ਨੇ ਹਵਾ ਪ੍ਰਦੂਸ਼ਣ ਨੂੰ ਲੈ ਕੇ 9 ਸੂਬਾ ਸਰਕਾਰਾਂ ਨੂੰ ਲਾਈ ਫਟਕਾਰ
ਕੇਜਰੀਵਾਲ ਨੇ ਅੱਜ ਇੱਥੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ ਕਿ ਵਿਸ਼ਵ ਕੱਪ ਫਾਈਨਲ ਲਈ ਟੀਮ ਇੰਡੀਆ ਨੂੰ ਸ਼ੁੱਭਕਾਮਨਾਵਾਂ। ਕ੍ਰਿਕਟ ਮੈਚ 'ਚ ਟੀਮ ਇੰਡੀਆ ਆਪਣੀ ਤਾਕਤ ਦਿਖਾਓ, ਆਪਣਾ ਸਰਵੋਤਮ ਖੇਡੋ, ਆਪਣੀ ਜਿੱਤ ਦੀ ਲੈਅ ਬਰਕਰਾਰ ਰੱਖੋ ਅਤੇ ਇਤਿਹਾਸ ਬਣਾਓ। ਪੂਰਾ ਦੇਸ਼ ਤੁਹਾਡੇ ਨਾਲ ਖੜ੍ਹਾ ਹੈ।
ਇਹ ਵੀ ਪੜ੍ਹੋ- ਉੱਤਰਾਖੰਡ ਸੁਰੰਗ ਹਾਦਸਾ: ਬਚਾਅ ਮੁਹਿੰਮ 'ਚ ਰੁਕਾਵਟ, ਸੁਰੰਗ 'ਚ ਫਸੇ ਮਜ਼ਦੂਰਾਂ ਦੀ ਉਡੀਕ ਵਧੀ

ਭਾਰਤੀ ਕ੍ਰਿਕਟ ਦੇ ਇਤਿਹਾਸ 'ਚ ਹੁਣ ਤੱਕ ਦੀ ਸਰਵੋਤਮ ਮੰਨੀ ਜਾਣ ਵਾਲੀ ਰੋਹਿਤ ਦੀ ਅਗਵਾਈ ਵਾਲੀ ਟੀਮ ਨਰਿੰਦਰ ਮੋਦੀ ਸਟੇਡੀਅਮ ਵਿਚ 12 ਸਾਲ ਦੇ ਲੰਬੇ ਵਕਫ਼ੇ ਮਗਰੋਂ ਵਿਸ਼ਵ ਕੱਪ ਟਰਾਫ਼ੀ ਜਿੱਤਣ ਦੇ ਇਰਾਦੇ ਨਾਲ ਉਤਰੇਗੀ। ਭਾਰਤ ਨੇ ਇਸ ਵਿਸ਼ਵ ਕੱਪ ਟੂਰਨਾਮੈਂਟ 'ਚ ਹੁਣ ਤੱਕ ਆਪਣੇ ਸਾਰੇ ਮੁਕਾਬਲੇ ਜਿੱਤੇ ਹਨ।
ਇਹ ਵੀ ਪੜ੍ਹੋ- ਯਾਤਰੀਆਂ ਲਈ ਖ਼ੁਸ਼ਖ਼ਬਰੀ; ਸਿਰਫ਼ ਇਕ ਘੰਟੇ 'ਚ ਪਹੁੰਚੋ ਅੰਮ੍ਰਿਤਸਰ ਤੋਂ ਸ਼ਿਮਲਾ, ਹਵਾਈ ਸੇਵਾ ਅੱਜ ਤੋਂ ਸ਼ੁਰੂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਛਠ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ
NEXT STORY