ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਿਗਮ ਕੌਂਸਲਰਾਂ ਨੂੰ ਅੱਜ ਯਾਨੀ ਕਿ ਸੋਮਵਾਰ ਨੂੰ ਸੰਬੋਧਿਤ ਕੀਤਾ। ਕੇਜਰੀਵਾਲ ਨੇ ਕਿਹਾ ਕਿ 4 ਜੂਨ ਨੂੰ ਚੋਣ ਨਤੀਜਿਆਂ ਦੇ ਐਲਾਨ ਮਗਰੋਂ ਜੇਕਰ ਇੰਡੀਆ ਗਠਜੋੜ ਸੱਤਾ ਵਿਚ ਆਉਂਦਾ ਹੈ ਤਾਂ ਉਹ 5 ਜੂਨ ਨੂੰ ਤਿਹਾੜ ਜੇਲ੍ਹ ਵਿਚੋਂ ਬਾਹਰ ਆ ਜਾਣਗੇ। ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੂੰ ਸੰਬੋਧਿਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਤਿਹਾੜ ਜੇਲ੍ਹ ਵਿਚ ਉਨ੍ਹਾਂ ਨੂੰ ਤੋੜਨ ਅਤੇ ਅਪਮਾਨਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਕੇਜਰੀਵਾਲ ਦਾ ਦਾਅਵਾ ਹੈ ਕਿ ਤਿਹਾੜ ਜੇਲ੍ਹ ਵਿਚ ਮੇਰੇ ਸੈੱਲ ਵਿਚ 2 ਸੀ. ਸੀ. ਟੀ. ਵੀ. ਕੈਮਰੇ ਸਨ ਅਤੇ 13 ਅਧਿਕਾਰੀ ਫੀਡ 'ਤੇ ਨਜ਼ਰ ਰੱਖ ਰਹੇ ਸਨ।
ਇਹ ਵੀ ਪੜ੍ਹੋ- CM ਕੇਜਰੀਵਾਲ ਨੇ ਭਾਜਪਾ ਸਰਕਾਰ ਨੂੰ ਘੇਰਿਆ, ਲੋਕ ਸਭਾ ਚੋਣਾਂ ਲਈ ਦਿੱਤੀਆਂ '10 ਗਾਰੰਟੀਆਂ'
ਦੱਸਿਆ ਗਿਆ ਕਿ ਸੀ. ਸੀ. ਟੀ. ਵੀ. ਫੁਟੇਜ਼ ਪ੍ਰਧਾਨ ਮੰਤਰੀ ਦਫ਼ਤਰ (PMO) ਨੂੰ ਵੀ ਦਿੱਤਾ ਗਿਆ ਸੀ। ਮੋਦੀ ਜੀ ਮੇਰੇ 'ਤੇ ਨਜ਼ਰ ਰੱਖ ਰਹੇ ਸਨ। ਮੈਨੂੰ ਪਤਾ ਹੈ ਕਿ ਮੋਦੀ ਜੀ ਨੂੰ ਮੇਰੇ ਤੋਂ ਕੀ ਪਰੇਸ਼ਾਨੀ ਹੈ। ਕੇਜਰੀਵਾਲ ਨੇ ਕਿਹਾ ਕਿ ਮੈਨੂੰ 2 ਜੂਨ ਜੇਲ੍ਹ ਵਾਪਸ ਜਾਣਾ ਹੋਵੇਗਾ। ਮੈਂ ਜੇਲ੍ਹ ਅੰਦਰ 4 ਜੂਨ ਨੂੰ ਚੋਣ ਨਤੀਜੇ ਦੇਖਾਂਗਾ। ਜੇਕਰ ਇੰਡੀਆ ਗਠਜੋੜ ਸੱਤਾ ਵਿਚ ਆਉਂਦਾ ਹੈ ਤਾਂ ਮੈਂ 5 ਜੂਨ ਨੂੰ ਵਾਪਸ ਆ ਜਾਵਾਂਗਾ। ਦੱਸ ਦੇਈਏ ਕਿ ਮੁੱਖ ਮੰਤਰੀ ਕੇਜਰੀਵਾਲ ਨੇ ਐਤਵਾਰ ਨੂੰ ਪਾਰਟੀ ਦੇ ਵਿਧਾਇਕ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੀ ਤਾਰੀਫ ਵੀ ਕੀਤੀ ਸੀ।
ਇਹ ਵੀ ਪੜ੍ਹੋ- ਦਿੱਲੀ ਤੇ ਪੰਜਾਬ 'ਚ 'ਆਪ' ਸਰਕਾਰਾਂ ਨੂੰ ਡੇਗਣ ਦੀ ਭਾਜਪਾ ਦੀ ਯੋਜਨਾ ਬੁਰੀ ਤਰ੍ਹਾਂ ਫੇਲ੍ਹ ਹੋਈ: CM ਕੇਜਰੀਵਾਲ
ਦੱਸਣਯੋਗ ਹੈ ਕਿ ਕੇਜਰੀਵਾਲ ਨੂੰ ਦਿੱਲੀ ਵਿਚ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਲੋਕ ਸਭਾ ਚੋਣ ਪ੍ਰਚਾਰ ਲਈ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਹੈ। ਕੇਜਰੀਵਾਲ ਨੂੰ 2 ਤਾਰੀਖ਼ ਨੂੰ ਸਰੰਡਰ ਕਰਨਾ ਹੋਵੇਗਾ ਅਤੇ ਜੇਲ੍ਹ ਵਾਪਸ ਜਾਣਾ ਹੋਵੇਗਾ। 1 ਤਾਰੀਖ਼ ਨੂੰ ਲੋਕ ਸਭਾ ਚੋਣਾਂ ਦਾ ਆਖ਼ਰੀ ਪੜਾਅ ਦੀ ਵੋਟਿੰਗ ਹੈ ਅਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।
ਇਹ ਵੀ ਪੜ੍ਹੋ- ਜੇਲ੍ਹ 'ਚੋਂ ਬਾਹਰ ਆ ਕੇ ਕੇਜਰੀਵਾਲ ਨਹੀਂ ਕਰ ਸਕਣਗੇ ਇਹ ਕੰਮ, ਜਾਣੋ SC ਨੇ ਕਿਹੜੀਆਂ ਸ਼ਰਤਾਂ ਨਾਲ ਦਿੱਤੀ ਜ਼ਮਾਨਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਧੀ ਨੂੰ ਪਾਇਲਟ ਬਣਾਓ' : ਮਾਂ ਦਿਵਸ 'ਤੇ IndiGo ਨੇ ਕੀਤਾ ਖ਼ਾਸ ਐਲਾਨ
NEXT STORY