ਨੈਸ਼ਨਲ ਡੈਸਕ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ 23 ਅਧਿਕਾਰੀਆਂ ਨੇ ਉਨ੍ਹਾਂ ਦੇ ਨਿੱਜੀ ਸਹਾਇਕ ਦੇ ਘਰ 16 ਘੰਟਿਆਂ ਤੱਕ ਛਾਪੇਮਾਰੀ ਕੀਤੀ ਪਰ ਕੁਝ ਨਹੀਂ ਮਿਲਿਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਮਨੀਸ਼ ਸਿਸੋਦੀਆ, ਸਤੇਂਦਰ ਜੈਨ ਅਤੇ ਸੰਜੇ ਸਿੰਘ ਦੇ ਘਰਾਂ 'ਤੇ ਵੀ ਛਾਪੇਮਾਰੀ ਕੀਤੀ ਗਈ, ਪਰ ਉੱਥੇ ਵੀ ਈ.ਡੀ. ਦੇ ਹੱਥ ਕੁਝ ਨਹੀਂ ਲੱਗਾ। ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਦੋਸ਼ ਲਾਇਆ, ''ਇਹ ਆਮ ਆਦਮੀ ਪਾਰਟੀ ਨੂੰ ਕੁਚਲਣ ਅਤੇ ਇਸ ਦੇ ਮੈਂਬਰਾਂ ਨੂੰ ਪ੍ਰੇਸ਼ਾਨ ਕਰਨ ਲਈ ਕੀਤਾ ਜਾ ਰਿਹਾ ਹੈ।''
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸਿੱਧੂ ਤੇ ਬਾਜਵਾ ਨੂੰ ਦਿੱਤੀ ਨਸੀਹਤ; INDIA ਗਠਜੋੜ ਬਾਰੇ ਵੀ ਕਹੀਆਂ ਇਹ ਗੱਲਾਂ
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਈ.ਡੀ. ਨੇ ਮੰਗਲਵਾਰ ਨੂੰ ਕੇਜਰੀਵਾਲ ਦੇ ਨਿੱਜੀ ਸਹਾਇਕ (ਪੀ.ਏ.) ਵਿਭਵ ਕੁਮਾਰ ਅਤੇ ਹੋਰਨਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਇਹ ਛਾਪੇ ਇਨ੍ਹਾਂ ਦੋਸ਼ਾਂ ਨੂੰ ਲੈ ਕੇ ਮਾਰੇ ਗਏ ਸਨ ਕਿ 'ਆਪ' ਅਤੇ ਕੁਝ ਅਧਿਕਾਰੀਆਂ ਨੇ ਦਿੱਲੀ ਜਲ ਬੋਰਡ (ਡੀਜੇਬੀ) ਦੇ ਠੇਕੇ 'ਚ ਕਥਿਤ ਬੇਨਿਯਮੀਆਂ ਰਾਹੀਂ ਲਗਭਗ 21 ਕਰੋੜ ਰੁਪਏ ਦੀ ਰਿਸ਼ਵਤ ਲਈ ਸੀ। ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਪੋਸਟ 'ਚ ਕਿਹਾ ਕਿ, "ਅੱਜ ਮੇਰੇ ਪੀਏ ਦੇ ਘਰ ਈ.ਡੀ. ਦੇ 23 ਅਧਿਕਾਰੀਆਂ ਨੇ 16 ਘੰਟੇ ਤੱਕ ਛਾਪਾ ਮਾਰਿਆ। ਪੂਰੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਕੁਝ ਵੀ ਨਹੀਂ ਮਿਲਿਆ, ਇਕ ਪੈਸਾ ਵੀ ਨਹੀਂ, ਕੋਈ ਗਹਿਣਾ ਜਾਂ ਕਿਸੇ ਵੀ ਤਰ੍ਹਾਂ ਦੀ ਕੋਈ ਜਾਇਦਾਦ, ਕੋਈ ਕਾਗਜ਼ ਨਹੀਂ ਮਿਲਿਆ।'' ਮੁੱਖ ਮੰਤਰੀ ਕੇਜਰੀਵਾਲ ਨੇ ਦੋਸ਼ ਲਾਇਆ, ''ਇਹ ਸਪੱਸ਼ਟ ਹੈ ਕਿ ਇਹ ਸਾਰੇ ਛਾਪੇ ਅਤੇ ਗ੍ਰਿਫਤਾਰੀਆਂ ਸਿਰਫ ਸਿਆਸੀ ਮੰਤਵਾਂ ਲਈ ਹਨ। ਇਹ ਸਾਨੂੰ ਪ੍ਰੇਸ਼ਾਨ ਕਰਨ ਅਤੇ ਆਮ ਆਦਮੀ ਪਾਰਟੀ ਨੂੰ ਕੁਚਲਣ ਲਈ ਕੀਤਾ ਜਾ ਰਿਹਾ ਹੈ।'' ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ (ਕੇਂਦਰੀ ਜਾਂਚ ਏਜੰਸੀ) ਵੱਲੋਂ ਜਾਂਚ ਸ਼ੁਰੂ ਕੀਤੇ ਦੋ ਸਾਲ ਹੋ ਗਏ ਹਨ। ਇਕ ਵੀ ਨਵਾਂ ਪੈਸਾ ਜਾਂ ਕੋਈ ਸਬੂਤ ਨਹੀਂ ਮਿਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਕੀ ਸਿੱਖਾਂ ਨੇ ਵੀ ਢਾਹੀ ਸੀ ਮਸੀਤ? ਸਿਰਸਾ ਦੇ ਬਿਆਨ 'ਤੇ ਛਿੜਿਆ ਵਿਵਾਦ, ਜਾਣੋ ਕੀ ਕਹਿੰਦੇ ਨੇ ਇਤਿਹਾਸਕਾਰ
ਇਕ ਵੱਖਰੇ ਟਵੀਟ ਵਿਚ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਸਾਡੀ ਪਾਰਟੀ ਦੇ ਖਜਾਨਚੀ ਐੱਨ.ਡੀ. ਗੁਪਤਾ ਦੇ ਘਰੋਂ ਵੀ ਈ.ਡੀ. ਵਾਲੇ ਚਲੇ ਗਏ ਹਨ, ਉੱਥੋਂ ਵੀ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਹ ਦੇਸ਼ ਕਾਨੂੰਨ ਤੇ ਸੰਵਿਧਾਨ ਨਾਲ ਚੱਲਦਾ ਹੈ। ਇਹ ਦੇਸ਼ ਕਿਸੇ ਇਕ ਦਾ ਨਹੀਂ ਸਗੋਂ 140 ਕਰੋੜ ਲੋਕਾਂ ਦਾ ਹੈ। ਇਸ ਤਰ੍ਹਾਂ ਦੀ ਗੁੰਡਾਗਰਦੀ ਨੂੰ ਲੋਕ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਾਮਨਗਰ ਦੇ ਗੋਵਾਨਾ ਪਿੰਡ 'ਚ ਬੋਰਵੈੱਲ 'ਚ ਡਿੱਗਿਆ 2 ਸਾਲਾ ਬੱਚਾ, ਰੈਸਕਿਊ ਆਪਰੇਸ਼ਨ ਜਾਰੀ
NEXT STORY