ਨਵੀਂ ਦਿੱਲੀ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਗੱਲਬਾਤ ਕਰਨ ਤੋਂ ਬਾਅਦ ਲਾਕਡਾਊਨ ਵਧਾਉਣ ਦੇ ਸੰਕੇਤ ਦਿੱਤੇ ਹਨ। ਦੱਸ ਦੇਈਏ ਕਿ ਇਸ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਬੈਠਕ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਨੇ ਟਵਿੱਟਰ 'ਤੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਕਡਾਊਨ ਵਧਾਉਣ ਦਾ ਸਹੀ ਫੈਸਲਾ ਲਿਆ ਹੈ। ਅੱਜ ਭਾਰਤ ਦੀ ਸਥਿਤੀ ਕਈ ਦੇਸ਼ਾਂ ਤੋਂ ਬਿਹਤਰ ਹੈ ਕਿਉਂਕਿ ਅਸੀਂ ਲਾਕਡਾਊਨ ਪਹਿਲਾਂ ਤੋਂ ਹੀ ਲਾਗੂ ਕਰ ਦਿੱਤਾ ਸੀ। ਜੇਕਰ ਇਸ ਨੂੰ ਹੁਣ ਬੰਦ ਕਰ ਦਿੱਤਾ ਤਾਂ ਸਾਰੀਆਂ ਕੋਸ਼ਿਸ਼ਾਂ 'ਤੇ ਪਾਣੀ ਫਿਰ ਜਾਵੇਗਾ। ਇਸ ਨੂੰ ਵਧਾਉਣਾ ਜ਼ਰੂਰੀ ਹੈ।

ਇਸ ਤੋਂ ਪਹਿਲਾ ਮੁੱਖ ਮੰਤਰੀ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁੱਖ ਮੰਤਰੀਆਂ ਨਾਲ ਗੱਲਬਾਤ 'ਚ ਸੁਝਾਅ ਦਿੱਤਾ ਸੀ ਕਿ ਦੇਸ਼ ਭਰ 'ਚ ਲਾਗੂ ਕੀਤੇ ਗਏ ਲਾਕਡਾਊਨ ਦੀ ਮਿਆਦ 30 ਅਪ੍ਰੈਲ ਤੱਕ ਵਧਾਈ ਜਾਣੀ ਚਾਹੀਦੀ। ਕੇਜਰੀਵਾਲ ਦਾ ਕਹਿਣਾ ਹੈ ਕਿ 14 ਅਪ੍ਰੈਲ ਤੱਕ ਲਾਗੂ 21 ਦਿਨਾਂ ਬੰਦ ਦੀ ਮਿਆਦ ਸਿਰਫ ਦਿੱਲੀ ਹੀ ਨਹੀਂ ਬਲਕਿ ਪੂਰੇ ਦੇਸ਼ 'ਚ ਵਧਾਈ ਜਾਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਭਾਰਤ 'ਚ ਕੋਰੋਨਾਵਾਇਰਸ ਸੰਕਟ ਨਾਲ ਨਿਪਟਣ ਲਈ ਜਾਰੀ ਕੋਸ਼ਿਸ਼ਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਵ ਸ਼ਨੀਵਾਰ ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਮੁੱਖ ਰੂਪ ਨਾਲ ਇਸ ਗੱਲ 'ਤੇ ਮੁੱਖ ਮੰਤਰੀਆਂ ਦੀ ਰਾਏ ਲਈ ਹੈ ਕਿ ਖਤਰਨਾਕ ਕੋਰੋਨਾਵਾਇਰਸ ਦੀ ਇਨਫੈਕਸ਼ਨ ਰੋਕਣ ਲਈ 21 ਦਿਨਾਂ ਦੇ ਦੇਸ਼ ਵਿਆਪੀ ਬੰਦ ਨੂੰ 14 ਅਪ੍ਰੈਲ ਤੋਂ ਅੱਗੇ ਵਧਾਇਆ ਜਾਵੇ ਜਾਂ ਨਹੀਂ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਦੇ ਯਤਨਾਂ 'ਚ ਸ਼ਾਮਲ ਸਾਰੇ ਪੱਖਾਂ ਅਤੇ ਸਬੰਧਿਤ ਏਜੰਸੀਆਂ ਦੀ ਵੀ ਸਲਾਹ ਲਈ ਹੈ।
ICICI ਬੈਂਕ ਦੇ ਗਾਹਕਾਂ ਲਈ ਖੁਸ਼ਖਬਰੀ, ਹੁਣ ਘਰ ਬੈਠੇ ਮਿਲਣਗੇ ਪੈਸੇ
NEXT STORY