ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵੋਟਿੰਗ ਲਈ ਦੋ ਹਫ਼ਤਿਆਂ ਤੋਂ ਵੀ ਘੱਟ ਸਮਾਂ ਬਾਕੀ ਰਹਿ ਗਿਆ ਹੈ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਦੌਰਾਨ ਵੀਰਵਾਰ ਨੂੰ ਅਗਲੇ ਪੰਜ ਸਾਲਾਂ ਦੇ ਅੰਦਰ ਰਾਸ਼ਟਰੀ ਰਾਜਧਾਨੀ ਵਿੱਚ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਦਾ ਪ੍ਰਣ ਲਿਆ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਇੱਕ ਵੀਡੀਓ ਸੰਦੇਸ਼ ਵਿੱਚ ਰੁਜ਼ਗਾਰ 'ਤੇ ਧਿਆਨ ਕੇਂਦਰਿਤ ਕਰਦੇ ਕਿਹਾ, "ਮੇਰੀ ਮੁੱਖ ਤਰਜੀਹ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨਾ ਹੋਵੇਗੀ। ਸਾਡੀ ਟੀਮ ਬੇਰੁਜ਼ਗਾਰੀ ਦੇ ਮੁੱਦੇ ਨੂੰ ਹੱਲ ਕਰਨ ਲਈ ਇੱਕ ਵਿਸਤ੍ਰਿਤ ਯੋਜਨਾ ਤਿਆਰ ਕਰ ਰਹੀ ਹੈ।''
ਇਹ ਵੀ ਪੜ੍ਹੋ - ਬਿਜਲੀ ਦਾ ਬਿੱਲ ਨਾ ਭਰਨ ਵਾਲੇ ਹੋ ਜਾਣ ਸਾਵਧਾਨ, ਕਿਸੇ ਸਮੇਂ ਵੀ ਕੱਟਿਆ ਜਾ ਸਕਦੈ ਕੁਨੈਕਸ਼ਨ
ਆਪਣੀ ਸਰਕਾਰ ਦੇ ਪਿਛਲੇ ਕੰਮਾਂ ਨੂੰ ਉਜਾਗਰ ਕਰਦੇ ਹੋਏ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ 'ਆਪ' ਸਰਕਾਰ ਨੇ ਦੋ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 48,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਅਤੇ ਨੌਜਵਾਨਾਂ ਲਈ ਤਿੰਨ ਲੱਖ ਤੋਂ ਵੱਧ ਨਿੱਜੀ ਖੇਤਰ ਦੀਆਂ ਨੌਕਰੀਆਂ ਦੀ ਸਹੂਲਤ ਦਿੱਤੀਆਂ ਹਨ। ਉਨ੍ਹਾਂ ਕਿਹਾ, ''ਅਸੀਂ ਜਾਣਦੇ ਹਾਂ ਕਿ ਰੁਜ਼ਗਾਰ ਕਿਵੇਂ ਪੈਦਾ ਕੀਤਾ ਜਾਂਦਾ ਹੈ ਅਤੇ ਸਾਡੇ ਇਰਾਦੇ ਚੰਗੇ ਹਨ। ਲੋਕਾਂ ਦੇ ਸਮਰਥਨ ਨਾਲ, ਅਸੀਂ ਅਗਲੇ ਪੰਜ ਸਾਲਾਂ ਵਿੱਚ ਦਿੱਲੀ ਤੋਂ ਬੇਰੁਜ਼ਗਾਰੀ ਨੂੰ ਖ਼ਤਮ ਕਰ ਦੇਵਾਂਗੇ।''
ਇਹ ਵੀ ਪੜ੍ਹੋ - ਵੱਡੀ ਖ਼ਬਰ : 4 ਦਿਨ ਬੰਦ ਰਹਿਣਗੇ ਠੇਕੇ, ਹੋਟਲਾਂ ਅਤੇ ਰੈਸਟੋਰੈਂਟਾਂ 'ਚ ਵੀ ਨਹੀਂ ਮਿਲੇਗੀ ਸ਼ਰਾਬ
ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਚੋਣਾਂ ਨੂੰ ਲੈ ਕੇ ਵੋਟਿੰਗ 5 ਫਰਵਰੀ ਨੂੰ ਹੋਣੀ ਹੈ, ਜਿਸ ਦੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। ਦੂਜੇ ਪਾਸੇ 'ਆਪ' ਲਗਾਤਾਰ ਤੀਜੀ ਵਾਰ ਦਿੱਲੀ ਵਿੱਚ ਸੱਤਾ ਵਿੱਚ ਆਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ ਸਖ਼ਤ ਮੁਕਾਬਲੇ ਦਾ ਸਾਹਮਣਾ ਕਰ ਰਹੀ ਹੈ।
ਇਹ ਵੀ ਪੜ੍ਹੋ - ਬੇਸਹਾਰਾ ਬੱਚਿਆਂ ਦਾ ਸਹਾਰਾ ਬਣੇਗੀ ਸਰਕਾਰ: ਹਰ ਮਹੀਨੇ ਮਿਲਣਗੇ ਇੰਨੇ ਪੈਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੈਂਟਰਲ ਬੈਂਕ 'ਚ 266 ਅਹੁਦਿਆਂ 'ਤੇ ਨਿਕਲੀ ਭਰਤੀ, ਤੁਸੀਂ ਵੀ ਕਰੋ ਅਪਲਾਈ
NEXT STORY