ਚੰਡੀਗੜ੍ਹ- ਸੁਪਰੀਮ ਕੋਰਟ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੱਤੇ ਜਾਣ ਦੇ ਤੁਰੰਤ ਬਾਅਦ ਆਮ ਆਦਮੀ ਪਾਰਟੀ (ਆਪ) ਦੀ ਹਰਿਆਣਾ ਇਕਾਈ ਦੇ ਮੁਖੀ ਸੁਸ਼ੀਲ ਗੁਪਤਾ ਨੇ ਕਿਹਾ ਕਿ ਪਾਰਟੀ ਮੁਖੀ ਚੋਣ ਪ੍ਰਚਾਰ ਕਰਨਗੇ, ਜਿੱਥੇ ਲੋਕ ਬਦਲਾਅ ਦੀ ਉਮੀਦ ਕਰ ਰਹੇ ਹਨ। ਗੁਪਤਾ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਸੀਂ ਹੁਣ ਦੁੱਗਣੀ ਤਾਕਤ ਨਾਲ ਚੋਣ ਲੜਾਂਗੇ। ਕੇਜਰੀਵਾਲ ਜੀ ਜਲਦ ਹੀ ਹਰਿਆਣਾ ਵਿਚ ਆਪਣੀ ਮੁਹਿੰਮ ਸ਼ੁਰੂ ਕਰਨਗੇ।
ਦੱਸ ਦੇਈਏ ਕਿ ਹਰਿਆਣਾ 'ਚ 5 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ 'ਆਪ' ਇਕੱਲੇ ਆਪਣੇ ਦਮ 'ਤੇ ਲੜ ਰਹੀ ਹੈ। ਗੁਪਤਾ ਨੇ ਕਿਹਾ ਕਿ ਲੋਕ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਕਾਲ ਵਿਚ ਵਿਕਾਸ ਠੱਪ ਹੋ ਗਿਆ ਹੈ। ਲੋਕ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰਨ ਲਈ 5 ਅਕਤੂਬਰ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਲੋਕ ਬਦਲਾਅ ਚਾਹੁੰਦੇ ਹਨ, ਉਹ ਇਕ ਈਮਾਨਦਾਰ ਸਰਕਾਰ ਚੁਣਨਾ ਚਾਹੁੰਦੇ ਹਨ, ਜੋ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ, 24 ਘੰਟੇ ਬਿਜਲੀ ਸਪਲਾਈ ਅਤੇ ਚੰਗਾ ਵਿਕਾਸ ਯਕੀਨੀ ਕਰ ਸਕੇ।
ਗੁਪਤਾ ਨੇ ਅੱਗੇ ਕਿਹਾ ਕਿ ਲੋਕ 'ਆਪ' ਨੂੰ ਸੱਤਾ 'ਚ ਲਿਆਉਣਾ ਚਾਹੁੰਦੇ ਹਨ ਅਤੇ ਅਸੀਂ ਚੋਣ ਜਿੱਤਾਂਗੇ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਆਬਕਾਰੀ ਨੀਤੀ ਘਪਲੇ ਦੇ ਸਬੰਧ ਵਿਚ ਸੀ. ਬੀ. ਆਈ. ਵਲੋਂ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਕਿਹਾ ਕਿ ਲੰਬੇ ਸਮੇਂ ਤੱਕ ਜੇਲ੍ਹ ਵਿਚ ਰੱਖਣਾ ਅਨੁਚਿਤ ਤਰੀਕੇ ਨਾਲ ਆਜ਼ਾਦੀ ਤੋਂ ਵਾਂਝਾ ਕਰਨਾ ਹੈ।
ਵਿਅਕਤੀ ਨੇ ਮਹਿਲਾ ਦੋਸਤ 'ਤੇ ਕੀਤਾ ਚਾਕੂ ਨਾਲ ਹਮਲਾ, ਵਜ੍ਹਾ ਕਰੇਗੀ ਹੈਰਾਨ
NEXT STORY