ਨਵੀਂ ਦਿੱਲੀ : ਜੇਲ੍ਹ ਤੋਂ ਬਾਹਰ ਆਉਂਦੇ ਹੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਦਫ਼ਤਰ ਵਿੱਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਉਨ੍ਹਾਂ ਦਿੱਲੀ ਵਿਚ ਜਲਦੀ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ।
15 ਦਿਨਾਂ ਦੇ ਅੰਦਰ ਮੁੱਖ ਮੰਤਰੀ ਨਿਵਾਸ ਖਾਲੀ ਕਰਣਗੇ
ਸੂਤਰਾਂ ਦੀ ਮੰਨੀਏ ਤਾਂ ਕੇਜਰੀਵਾਲ ਆਪਣੇ ਅਸਤੀਫੇ ਦੇ 15 ਦਿਨਾਂ ਦੇ ਅੰਦਰ ਮੁੱਖ ਮੰਤਰੀ ਰਿਹਾਇਸ਼ ਖਾਲੀ ਕਰ ਦੇਣਗੇ। ਹਾਲਾਂਕਿ ਇਹ ਇੱਕ ਪ੍ਰੋਟੋਕੋਲ ਦਾ ਹਿੱਸਾ ਹੈ। ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਮੁੱਖ ਮੰਤਰੀ ਨੂੰ 15 ਦਿਨਾਂ ਦੇ ਅੰਦਰ ਆਪਣੀ ਰਿਹਾਇਸ਼ ਖਾਲੀ ਕਰਨੀ ਪਵੇਗੀ। ਧਿਆਨ ਦਿਓ ਕਿ ਦਿੱਲੀ ਵਿੱਚ ਕੋਈ ਅਧਿਕਾਰਤ ਮੁੱਖ ਮੰਤਰੀ ਨਿਵਾਸ ਨਹੀਂ ਹੈ। ਜਿਸ ਘਰ ਵਿੱਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਵਾਲਾ ਵਿਅਕਤੀ ਰਹਿੰਦਾ ਹੈ, ਉਸ ਨੂੰ ਸਰਕਾਰੀ ਮੁੱਖ ਮੰਤਰੀ ਰਿਹਾਇਸ਼ ਵਜੋਂ ਦੇਖਿਆ ਜਾਂਦਾ ਹੈ।
ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇਕ ਕਥਿਤ ਮਾਮਲੇ 'ਚ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਏ ਕੇਜਰੀਵਾਲ ਨੇ ਕਿਹਾ ਕਿ ਅਗਲੇ ਕੁਝ ਦਿਨਾਂ 'ਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੀ ਬੈਠਕ ਹੋਵੇਗੀ ਅਤੇ ਪਾਰਟੀ ਦੇ ਇਕ ਨੇਤਾ ਨੂੰ ਮੁੱਖ ਮੰਤਰੀ ਚੁਣਿਆ ਜਾਵੇਗਾ। ਵਰਕਰਾਂ ਨੂੰ ਸੰਬੋਧਨ ਕਰਨ ਲਈ ਪਤਨੀ ਸੁਨੀਤਾ ਨਾਲ ਪਾਰਟੀ ਹੈੱਡਕੁਆਰਟਰ ਪੁੱਜੇ ਕੇਜਰੀਵਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਅਤੇ ਮਨੀਸ਼ ਸਿਸੋਦੀਆ ਉਪ ਮੁੱਖ ਮੰਤਰੀ ਉਦੋਂ ਹੀ ਬਣ ਸਕਣਗੇ ਜਦੋਂ ਲੋਕ ਕਹਿਣਗੇ ਕਿ ਅਸੀਂ ਇਮਾਨਦਾਰ ਹਾਂ। ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਪਿਛਲੇ ਮਹੀਨੇ ਜ਼ਮਾਨਤ ਮਿਲ ਗਈ ਸੀ।
ਕੇਜਰੀਵਾਲ ਦੇ ਅਚਨਚੇਤ ਐਲਾਨ ਤੋਂ ਬਾਅਦ, ਉਨ੍ਹਾਂ ਦੀ ਪਤਨੀ ਸੁਨੀਤਾ ਅਤੇ ਦਿੱਲੀ ਦੇ ਮੰਤਰੀਆਂ ਆਤਿਸ਼ੀ ਅਤੇ ਗੋਪਾਲ ਰਾਏ ਦੇ ਨਾਮ ਉਨ੍ਹਾਂ ਦੀ ਜਗ੍ਹਾ ਲੈਣ ਲਈ ਸੰਭਾਵਿਤ ਉਮੀਦਵਾਰਾਂ ਅੱਗੇ ਆ ਰਿਹਾ ਹੈ। ਕੇਜਰੀਵਾਲ ਨੇ ਕਿਹਾ ਕਿ ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ ਅਤੇ ਲੋਕਾਂ ਨੂੰ ਪੁੱਛਾਂਗਾ ਕਿ ਕੀ ਮੈਂ ਇਮਾਨਦਾਰ ਹਾਂ? ਜਦੋਂ ਤੱਕ ਉਹ ਜਵਾਬ ਨਹੀਂ ਦਿੰਦੇ, ਮੈਂ ਮੁੱਖ ਮੰਤਰੀ ਦੀ ਕੁਰਸੀ 'ਤੇ ਨਹੀਂ ਬੈਠਾਂਗਾ।" ਉਨ੍ਹਾਂ ਨੇ ਕਿਹਾ ਕਿ ਦਿੱਲੀ 'ਚ ਫਰਵਰੀ 'ਚ ਚੋਣਾਂ ਹੋਣੀਆਂ ਹਨ, ਪਰ ਮੇਰੀ ਮੰਗ ਹੈ ਕਿ ਰਾਸ਼ਟਰੀ ਰਾਜਧਾਨੀ 'ਚ ਮਹਾਰਾਸ਼ਟਰ ਦੇ ਨਾਲ ਨਵੰਬਰ 'ਚ ਚੋਣਾਂ ਹੋਣੀਆਂ ਚਾਹੀਦੀਆਂ ਹਨ। ਮੈਂ ਮੁੱਖ ਮੰਤਰੀ ਦੀ ਕੁਰਸੀ 'ਤੇ ਉਦੋਂ ਹੀ ਬੈਠਾਂਗਾ ਜਦੋਂ ਲੋਕ ਮੈਨੂੰ ਇਮਾਨਦਾਰੀ ਦਾ ਸਰਟੀਫਿਕੇਟ ਦੇਣਗੇ। ਮੈਂ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਗਨੀਪਰੀਕਸ਼ਾ ਦੇਣਾ ਚਾਹੁੰਦਾ ਹਾਂ।
ਕੇਜਰੀਵਾਲ ਨੇ ਦੋਸ਼ ਲਾਇਆ ਕਿ ਭਾਜਪਾ ਨੇ ਉਨ੍ਹਾਂ ਨੂੰ ਭ੍ਰਿਸ਼ਟ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਗਵਾ ਪਾਰਟੀ ਭ੍ਰਿਸ਼ਟ ਹੋਣ ਕਾਰਨ ਲੋਕਾਂ ਨੂੰ ਚੰਗੇ ਸਕੂਲ ਅਤੇ ਮੁਫ਼ਤ ਬਿਜਲੀ ਨਹੀਂ ਦੇ ਸਕੀ। ਉਨ੍ਹਾਂ ਕਿਹਾ ਕਿ ਅਸੀਂ ਇਮਾਨਦਾਰ ਹਾਂ। ਉਹ ਗੈਰ-ਭਾਜਪਾ ਮੁੱਖ ਮੰਤਰੀਆਂ ਵਿਰੁੱਧ ਝੂਠੇ ਕੇਸ ਦਰਜ ਕਰਦੇ ਹਨ। ਜੇਕਰ ਮੁੱਖ ਮੰਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਮੈਂ ਉਨ੍ਹਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅਸਤੀਫ਼ਾ ਨਾ ਦੇਣ ਸਗੋਂ ਜੇਲ੍ਹ ਵਿੱਚੋਂ ਹੀ ਸਰਕਾਰ ਚਲਾਉਣ।
ਭੁਜ ਤੇ ਅਹਿਮਦਾਬਾਦ ਵਿਚਾਲੇ ਦੇਸ਼ ਦੀ ਪਹਿਲੀ ਵੰਦੇ ਮੈਟਰੋ ਟਰੇਨ ਚੱਲਣ ਨਾਲ ਸਫ਼ਰ ਹੋਵੇਗਾ ਸੁਖਾਲਾ
NEXT STORY