ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈ.ਡੀ. ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ ਨੂੰ ਵਾਪਸ ਲੈ ਲਿਆ ਹੈ। ਕੇਜਰੀਵਾਲ ਦੇ ਵਕਤੀਲ ਅਭਿਸ਼ੇਕ ਮਨੁ ਸਿੰਘਵੀ ਨੇ ਜਸਟਿਸ ਸੰਜੀਵ ਖੰਨਾ ਦੀ ਬੈਂਟ ਨੂੰ ਇਸਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਰਿਮਾਂਡ 'ਤੇ ਹੇਠਲੀ ਅਦਾਲਤ 'ਚ ਸੁਣਵਾਈ ਹੋਣੀ ਹੈ। ਅਜਿਹੇ 'ਚ ਅਸੀਂ ਇੱਥੋਂ ਪਟੀਸ਼ਨ ਵਾਪਸ ਲੈ ਰਹੇ ਹਾਂ, ਯਾਨੀ ਸੁਪਰੀਮ ਕੋਰਟ 'ਚ ਅੱਜ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਨਹੀਂ ਹੋਵੇਗੀ। ਇਸ ਗੱਲ ਦੀ ਪੁਸ਼ਟੀ ਅਭਿਸ਼ੇਕ ਮਨੁ ਸਿੰਘਵੀ ਨੇ ਖ਼ੁਦ ਕੀਤੀ ਹੈ।
ਕੀ ਹੈ ਵਜ੍ਹਾ ਪਟੀਸ਼ਨ ਵਾਪਸ ਲੈਣ ਦੀ
ਕੇਜਰੀਵਾਲ ਨੇ ਵਕੀਲ ਅਭਿਸ਼ੇਕ ਮਨੁ ਸਿੰਘਵੀ ਨੇ ਅਦਾਲਤ ਨੂੰ ਦੱਸਿਆ ਕਿ ਦਰਅਸਲ ਕੇਜਰਵਾਲ ਦੀ ਰਿਮਾਂਡ ਅਤੇ ਸੁਪਰੀਮ ਕੋਰਟ ਦੇ ਸਾਹਮਣੇ ਉਨ੍ਹਾਂ ਦੀ ਪਟੀਸ਼ਨ ਇਕ-ਦੂਜੇ ਨਾਲ ਕਲੈਸ਼ ਕਰ ਰਹੇ ਸਨ। ਇਸ ਲਈ ਅਸੀਂ ਪਟੀਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਈਰੈਕਟੋਰੇਟ (ਈ.ਡੀ.) ਨੇ ਦਿੱਲੀ ਸ਼ਰਾਬ ਘਪਲਾ ਮਾਮਲੇ 'ਚ ਵੀਰਵਾਰ ਸ਼ਾਮ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਦੀ ਟੀਮ ਕੱਲ੍ਹ ਸ਼ਾਮ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਸੀ। ਕਰੀਬ ਦੋ ਘੰਟਿਆਂ ਦੀ ਪੁੱਛਗਿੱਛ ਅਤੇ ਘਰ ਦੀ ਤਲਾਸ਼ੀ ਤੋਂ ਬਾਅਦ ਈ.ਡੀ. ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਮਾਰਲੇਨਾ ਨੇ ਕਿਹਾ ਸੀ ਕਿ ਲੋਕ ਸਭਾ ਚੋਣਾਂ ਦੇ ਐਲਾਨ ਦੇ ਤੁਰੰਤ ਬਾਅਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਪਤਾ ਚਲਦਾ ਹੈ ਕਿ ਪੀ.ਐੱਮ. ਮੋਦੀ ਉਨ੍ਹਾਂ ਤੋਂ ਡਰਦੇ ਹਨ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਲੋਕਤੰਤਰ ਦਾ ਕਤਲ ਦੱਸਿਆ। ਆਤਿਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੇ ਖ਼ਿਲਾਫ਼ ਲੜਾਈ ਜਾਰੀ ਰੱਖੇਗੀ, ਅਸੀਂ ਇਸਦੇ ਖ਼ਿਲਾਫ਼ ਸੜਕਾਂ 'ਤੇ ਉਤਰਾਂਗੇ। ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਰਾਸ਼ਟਰੀ ਕਨਵੀਨਰ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਸ਼ੁੱਕਰਵਾਰ ਨੂੰ ਭਾਜਪਾ ਦਫ਼ਤਰ ਦਾ ਘਿਰਾਓ ਕਰਨਗੇ।
'ਆਪ' ਨੇ ਕੇਜਰੀਵਾਲ ਦੇ ਪਰਿਵਾਰ ਨੂੰ ਨਜ਼ਰਬੰਦ ਕਰਨ ਦਾ ਲਗਾਇਆ ਦੋਸ਼
NEXT STORY