ਕੇਰਲ— ਕੇਰਲ ’ਚ ਬੀਤੇ ਦੋ ਦਿਨਾਂ ਤੋਂ ਮੋਹਲੇਧਾਰ ਮੀਂਹ ਪੈਣ ਨਾਲ ਉੱਥੇ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਪੂਰੇ ਸੂਬੇ ਵਿਚ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਵਜ੍ਹਾ ਤੋਂ ਹੁਣ ਤਕ 31 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਹਾਲਾਤ ਇੰਨੇ ਖਰਾਬ ਹਨ ਕਿ ਬੀਤੀ ਸ਼ਾਮ ਕੇਰਲ ਦੇ ਕੋਟਾਯਮ ਜ਼ਿਲ੍ਹੇ ਵਿਚ ਹੜ੍ਹ ’ਚ ਪੂਰਾ ਇਕ ਘਰ ਰੁੜ ਗਿਆ। ਸੜਕ ਦੇ ਕੰਢੇ ਲੋਕਾਂ ਨੇ ਇਸ ਘਟਨਾ ਦਾ ਵੀਡੀਓ ਬਣਾਇਆ। ਚੰਗੀ ਗੱਲ ਇਹ ਰਹੀ ਕਿ ਹਾਦਸੇ ਦੇ ਸਮੇਂ ਘਰ ਵਿਚ ਕੋਈ ਨਹੀਂ ਸੀ। ਇਸ ਘਟਨਾ ਦਾ ਵੀਡੀਓ ਸੋਸ਼ਲ ’ਤੇ ਵਾਇਰਲ ਹੋ ਰਿਹਾ ਹੈ।
ਇਹ ਵੀ ਪੜ੍ਹੋ: ਕੇਰਲ ’ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਹਾਲਾਤ ਨੂੰ ਬਿਆਨ ਕਰਦੀਆਂ ਤਸਵੀਰਾਂ, ਹੁਣ ਤਕ 31 ਮੌਤਾਂ
ਵੀਡੀਓ ’ਚ ਨਜ਼ਰ ਆ ਰਿਹਾ ਹੈ ਕਿ ਮੋਹਲੇਧਾਰ ਮੀਂਹ ਕਾਰਨ ਨਦੀ ’ਚ ਪਾਣੀ ਦਾ ਪੱਧਰ ਵਧ ਚੁੱਕਾ ਹੈ। ਸੜਕ ਕੰਢੇ ਇਕ ਪੱਕਾ ਮਕਾਨ ਬਣਿਆ ਹੈ, ਜੋ ਕਿ ਵੇਖਦੇ ਹੀ ਵੇਖਦੇ ਕੁਝ ਹੀ ਸਕਿੰਟਾਂ ’ਚ ਪਾਣੀ ’ਚ ਰੁੜ ਗਿਆ। ਕੇਰਲ ’ਚ ਮੀਂਹ ਪ੍ਰਭਾਵਿਤ ਇਲਾਕਿਆਂ ’ਚ 31 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਮੋਹਲੇਧਾਰ ਮੀਂਹ ਕਾਰਨ ਸੜਕਾਂ, ਨਦੀਆਂ ਪਾਣੀ ਨਾਲ ਭਰ ਗਈਆਂ ਹਨ। ਕਾਰਾਂ ਪਾਣੀ ਵਿਚ ਤੈਰਦੀਆਂ ਨਜ਼ਰ ਆ ਰਹੀਆਂ ਹਨ। ਲੋਕ ਘਰ-ਬਾਰ ਛੱਡ ਕੇ ਸੁਰੱਖਿਅਤ ਥਾਵਾਂ ’ਤੇ ਜਾਣ ਨੂੰ ਮਜਬੂਰ ਹੋ ਗਏ ਹਨ। ਕੇਰਲ ਵਿਚ ਮੀਂਹ ਕਾਰਨ ਪ੍ਰਭਾਵਿਤ ਜ਼ਿਲ੍ਹਿਆਂ ’ਚ ਅੱਜ ਵੀ ਆਰੇਂਜ ਅਲਰਟ ਜਾਰੀ ਹੈ। ਰਾਹਤ ਅਤੇ ਬਚਾਅ ਕੰਮ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਖਾਣਾ ਬਣਾਉਣ ਵਾਲੇ ਭਾਂਡੇ ’ਚ ਬੈਠ ਵਿਆਹ ਕਰਨ ਪਹੁੰਚੇ ਲਾੜਾ-ਲਾੜੀ, ਜਾਣੋ ਵਜ੍ਹਾ (ਦੇਖੋ ਤਸਵੀਰਾਂ)
ਕੇਰਲ ਸਰਕਾਰ ਨੇ ਮੋਹਲੇਧਾਰ ਮੀਂਹ ਦੀ ਵਜ੍ਹਾ ਕਰ ਕੇ ਕਈ ਬੰਨ੍ਹਾਂ ’ਚ ਪਾਣੀ ਦਾ ਪੱਧਰ ਵਧਣ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ। ਕੁਝ ਬੰਨ੍ਹਾਂ ਦੇ ਗੇਟ ਖੋਲ੍ਹੇ ਜਾਣਗੇ। ਰਾਸ਼ਟਰੀ ਆਫ਼ਤ ਮੋਚਨ ਬਲ (ਐੱਨ. ਡੀ. ਆਰ. ਐੱਫ.) ਦੇ ਦਲ ਨੂੰ ਪ੍ਰਭਾਵਿਤ ਇਲਾਕਿਆਂ ’ਚ ਤਾਇਨਾਤ ਕੀਤਾ ਗਿਆ ਹੈ। ਲੋੜ ਪੈਣ ’ਤੇ ਰਾਹਤ ਕੰਮਾਂ ’ਚ ਮਦਦ ਲਈ ਹਵਾਈ ਮਾਰਗ ਤੋਂ ਲੋਕਾਂ ਨੂੰ ਕੱਢਣ ਵਾਲੇ ਦਲ ਨੂੰ ਵੀ ਤਿਆਰ ਰੱਖਿਆ ਗਿਆ ਹੈ। ਲੋਕਾਂ ਨੂੰ ਚੌਕਸ ਰਹਿਣ ਦੀ ਲੋੜ ਹੈ ਅਤੇ ਅਜਿਹੇ ਖੇਤਰਾਂ ਤੋਂ ਦੂਰ ਰਹਿਣਾ ਚੰਗਾ ਹੋਵੇਗਾ, ਜਿੱਥੇ ਹੜ੍ਹ ਜਾਂ ਜ਼ਮੀਨ ਖਿਸਕਣ ਦਾ ਖ਼ਤਰਾ ਹੈ।
ਹਰਿਆਣਾ ’ਚ ਨਹੀਂ ਹੈ ਕੋਲੇ ਦਾ ਸੰਕਟ, ਖ਼ਪਤ ਤੋਂ ਵੱਧ ਬਿਜਲੀ ਹੈ ਪ੍ਰਦੇਸ਼ ’ਚ : ਰਣਜੀਤ ਚੌਟਾਲਾ
NEXT STORY