ਤਿਰੂਵਨੰਤਪੁਰਮ (ਭਾਸ਼ਾ) : ਕੇਰਲ ਦੇ ਤਿਰੂਵਨੰਤਪੁਰਮ ਦੇ ਪਾਲੋਡ ਵਿੱਚ ਮੰਗਲਵਾਰ ਨੂੰ ਇੱਕ ਪਟਾਕੇ ਬਣਾਉਣ ਵਾਲੀ ਯੂਨਿਟ 'ਚ ਧਮਾਕੇ ਨਾਲ ਚਾਰ ਔਰਤਾਂ ਜ਼ਖਮੀ ਹੋ ਗਈਆਂ। ਪੁਲਸ ਅਨੁਸਾਰ ਇਹ ਘਟਨਾ ਸਵੇਰੇ 10 ਵਜੇ ਦੇ ਕਰੀਬ ਵਾਪਰੀ ਤੇ ਸਾਰੇ ਜ਼ਖਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਲਿਜਾਇਆ ਗਿਆ।
ਪੁਲਸ ਨੇ ਕਿਹਾ ਕਿ ਧਮਾਕਾ ਪਟਾਕੇ ਬਣਾਉਂਦੇ ਸਮੇਂ ਨਿਕਲੀ ਚੰਗਿਆੜੀ ਕਾਰਨ ਹੋਇਆ। ਪੁਲਸ ਨੇ ਕਿਹਾ ਕਿ ਸ਼ੁਰੂਆਤੀ ਜਾਣਕਾਰੀ ਦੇ ਅਨੁਸਾਰ, ਇੱਕ ਔਰਤ 50 ਪ੍ਰਤੀਸ਼ਤ ਸੜ ਗਈ ਹੈ। ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਦੀ ਜਾਂਚ ਜਾਰੀ ਹੈ ਅਤੇ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਦਿੱਲੀ ਸਰਕਾਰ ਦਾ ਵੱਡਾ ਕਦਮ! 5ਵੀਂ ਤੱਕ ਦੀਆਂ ਕਲਾਸਾਂ 'Hybrid Mode' 'ਚ ਲਾਉਣ ਦੇ ਹੁਕਮ
NEXT STORY