ਕੰਨੂਰ (ਭਾਸ਼ਾ) - ਕੇਰਲ ਦੇ ਕੰਨੂਰ ਜ਼ਿਲ੍ਹੇ ਦੇ ਰਾਮਾਪੁਰਮ 'ਚ ਸ਼ਨੀਵਾਰ ਨੂੰ ਇਕ ਟੈਂਕਰ ਲਾਰੀ ਤੋਂ ਗੈਸ ਲੀਕ ਹੋਣ ਕਾਰਨ ਨਰਸਿੰਗ ਕਾਲਜ ਦੇ ਘੱਟੋ-ਘੱਟ 8 ਵਿਦਿਆਰਥੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਪੁਲਸ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੂੰ ਗੈਸ ਲੀਕ ਹੋਣ 'ਤੇ ਬੇਚੈਨੀ ਮਹਿਸੂਸ ਹੋਣ ਲੱਗੀ ਅਤੇ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਇਸ ਹਾਲਤ ਵਿਚ ਉਨ੍ਹਾਂ ਨੂੰ ਪਰਿਆਰਾਮ ਮੈਡੀਕਲ ਕਾਲਜ ਅਤੇ ਪਜ਼ਯਾਂਗਡੀ ਤਾਲੁਕ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਹੁਣ ਰਾਜਕੋਟ ਹਵਾਈ ਅੱਡੇ ਦੀ ਡਿੱਗ ਪਈ ਛੱਤ, ਪਈਆਂ ਭਾਜੜਾਂ, PM ਮੋਦੀ ਨੇ ਕੀਤਾ ਸੀ ਉਦਘਾਟਨ
ਇਸ ਦੌਰਾਨ ਪੁਲਸ ਨੇ ਦੱਸਿਆ ਕਿ ਉਸ ਦੀ ਹਾਲਤ ਸਥਿਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਯਾਨੂਰ ਅਤੇ ਪਰਿਯਾਮ ਪੁਲਸ ਦੀ ਫਾਇਰ ਬ੍ਰਿਗੇਡ ਟੀਮ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਕਰਨੀ ਸ਼ੁਰੂ ਕੀਤੀ ਪਰ ਗੈਸ ਲੀਕ ਨੂੰ ਪੂਰੀ ਤਰ੍ਹਾਂ ਰੋਕਿਆ ਨਹੀਂ ਗਿਆ। ਉਨ੍ਹਾਂ ਨੇ ਦੱਸਿਆ ਕਿ ਕੰਟੇਨਰ ਦੇ ਪਿਛਲੇ ਪਾਸੇ ਵਾਲਵ ਵਿੱਚ ਲੀਕ ਹੋਣ ਦਾ ਪਤਾ ਲੱਗਿਆ ਅਤੇ ਫਾਇਰ ਬ੍ਰਿਗੇਡ ਵੱਲੋਂ ਗੱਡੀ ਨੂੰ ਤੁਰੰਤ ਸੁਰੱਖਿਅਤ ਥਾਂ 'ਤੇ ਪਹੁੰਚਾਇਆ ਗਿਆ। ਤਾਲੀਪਰਾਂਬਾ ਰੈਵੇਨਿਊ ਡਿਵੀਜ਼ਨਲ ਅਫ਼ਸਰ (ਆਰਡੀਓ) ਅਜੈ ਕੁਮਾਰ ਨੇ ਕਿਹਾ ਕਿ ਦੂਜੇ ਟੈਂਕਰ ਵਿੱਚ ਗੈਸ ਭਰਨ ਲਈ ਕਦਮ ਚੁੱਕੇ ਜਾ ਰਹੇ ਹਨ।
ਇਹ ਵੀ ਪੜ੍ਹੋ - ਵਸੰਤ ਵਿਹਾਰ 'ਚ ਕਹਿਰ ਬਣਕੇ ਵਰ੍ਹਿਆ ਮੀਂਹ, ਕੰਧ ਡਿੱਗਣ ਨਾਲ 8 ਲੋਕਾਂ ਦੀ ਮੌਤ, 3 ਲਾਸ਼ਾਂ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੈਂਕ ਖ਼ਾਤਿਆਂ 'ਤੇ ਸਾਈਬਰ ਹਮਲੇ ਦਾ ਖ਼ਤਰਾ! ਧਮਕੀ ਮਿਲਣ ਤੋਂ ਬਾਅਦ RBI ਨੇ ਜਾਰੀ ਕੀਤਾ ਅਲਰਟ
NEXT STORY