ਨਵੀਂ ਦਿੱਲੀ (ਯੂ. ਐੱਨ. ਆਈ./ਇੰਟ.) : ਪਿਛਲੇ ਕੁਝ ਦਿਨਾਂ ਤੋਂ ਦੇਸ਼ ਭਰ ’ਚ ਕੋਰੋਨਾ ਦੇ ਮਾਮਲਿਆਂ ’ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਅਜਿਹੇ ’ਚ ਸਾਵਧਾਨੀ ਦੇ ਤੌਰ ’ਤੇ ਕਈ ਸੂਬਿਆਂ ਨੇ ਮੁੜ ਤੋਂ ਮਾਸਕ ਨੂੰ ਲਾਜ਼ਮੀ ਕਰ ਦਿੱਤਾ ਹੈ। ਕੇਰਲ ਨੇ ਗਰਭਵਤੀ ਔਰਤਾਂ, ਬਜ਼ੁਰਗਾਂ ਅਤੇ ਬੀਮਾਰਾਂ ਲਈ ਮਾਸਕ ਲਾਜ਼ਮੀ ਕਰ ਦਿੱਤਾ ਹੈ। ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਸੂਬੇ ’ਚ ਕੋਵਿਡ-19 ਦੀ ਸਥਿਤੀ ਦਾ ਮੁਲਾਂਕਣ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ’ਚ ਇਹ ਫ਼ੈਸਲਾ ਲਿਆ।
ਇਹ ਵੀ ਪੜ੍ਹੋ : ਨਾਗਾਲੈਂਡ ਦੇ ਦੀਮਾਪੁਰ 'ਚ ਲੱਗੀ ਭਿਆਨਕ ਅੱਗ, ਇਕ ਦੀ ਮੌਤ; 900 ਲੋਕ ਹੋਏ ਬੇਘਰ
ਦੂਜੇ ਪਾਸੇ ਪੁਡੂਚੇਰੀ ਤੇ ਹਰਿਆਣਾ ਪ੍ਰਸ਼ਾਸਨ ਨੇ ਵੀ ਤੁਰੰਤ ਪ੍ਰਭਾਵ ਨਾਲ ਜਨਤਕ ਥਾਵਾਂ ’ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਪਿਛਲੇ 24 ਘੰਟਿਆਂ ’ਚ ਦੇਸ਼ ’ਚ ਕੋਵਿਡ -19 ਦੇ 5,357 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 32,814 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵੱਲੋਂ ਐਤਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੱਪਡੇਟ ਅੰਕੜਿਆਂ ਮੁਤਾਬਕ ਦੇਸ਼ ’ਚ ਇਨਫੈਕਸ਼ਨ ਕਾਰਨ 11 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 5,30,965 ਹੋ ਗਈ ਹੈ।
ਇਹ ਵੀ ਪੜ੍ਹੋ : ਵਿਦੇਸ਼ ਮੰਤਰੀ ਜੈਸ਼ੰਕਰ ਕੱਲ੍ਹ ਤੋਂ ਯੁਗਾਂਡਾ ਤੇ ਮੋਜ਼ਾਮਬੀਕ ਦੇ 6 ਦਿਨਾ ਦੌਰੇ 'ਤੇ, ਇਨ੍ਹਾਂ ਮੁੱਦਿਆਂ 'ਤੇ ਕਰਨਗੇ ਗੱਲਬਾਤ
ਹਰਿਆਣਾ ਸਰਕਾਰ ਮੁਤਾਬਕ ਜਨਤਕ ਥਾਵਾਂ 'ਤੇ ਮਾਸਕ ਪਹਿਨਣਾ ਲਾਜ਼ਮੀ ਹੈ। ਸਰਕਾਰ ਨੇ ਆਮ ਲੋਕਾਂ ਨੂੰ ਕੋਰੋਨਾ ਦੀ ਰੋਕਥਾਮ ਲਈ ਜ਼ਰੂਰੀ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਸਰਕਾਰ ਨੇ ਜ਼ਿਲ੍ਹਾ ਤੇ ਪੰਚਾਇਤ ਪ੍ਰਸ਼ਾਸਨ ਨੂੰ ਇਸ ਦੀ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਹਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਨਾਗਾਲੈਂਡ ਦੇ ਦੀਮਾਪੁਰ 'ਚ ਲੱਗੀ ਭਿਆਨਕ ਅੱਗ, ਇਕ ਦੀ ਮੌਤ; 900 ਲੋਕ ਹੋਏ ਬੇਘਰ
NEXT STORY