ਤਿਰੂਵਨੰਤਪੁਰਮ- ਕੇਰਲ ਪੁਲਸ ਨੇ ਇਥੇ ਪੁਲਸ ਮਹਾਨਿਰਦੇਸ਼ਕ (ਡੀ.ਜੀ.ਪੀ.) ਦੇ ਦਫ਼ਤਰ ਵੱਲ ਮਾਰਚ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ ਕਾਂਗਰਸ ਦੀ ਸੂਬਾ ਇਕਾਈ ਦੇ ਮੁਖੀ ਕੇ. ਸੁਧਾਕਰਨ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ.ਡੀ. ਸਤੀਸਨ ਅਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਖਿਲਾਫ ਮਾਮਲਾ ਦਰਜ ਕੀਤਾ।
ਸ਼ਨੀਵਾਰ ਨੂੰ ਰਾਜ ਦੀ ਰਾਜਧਾਨੀ ਤਿਰੂਵਨੰਤਪੁਰਮ ਵਿੱਚ ਕੇਰਲ ਪ੍ਰਦੇਸ਼ ਕਾਂਗਰਸ ਕਮੇਟੀ (ਕੇਪੀਸੀਸੀ) ਦੇ ਵਿਰੋਧ ਪ੍ਰਦਰਸ਼ਨ ਦੌਰਾਨ ਹਿੰਸਾ ਭੜਕ ਹੋਈ ਸੀ ਜਿਸ 'ਚ ਪੁਲਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਘਟਨਾ ਤੋਂ ਬਾਅਦ, ਸੀਨੀਅਰ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਸਮੇਤ ਕੇਰਲ ਕਾਂਗਰਸ ਦੇ ਕਈ ਸੀਨੀਅਰ ਨੇਤਾਵਾਂ ਨੇ ਦਮ ਘੁੱਟਣ ਦੀ ਸ਼ਿਕਾਇਤ ਕੀਤੀ ਅਤੇ ਕਈਆਂ ਨੂੰ ਹਸਪਤਾਲ 'ਚ ਭਰਤੀ ਵੀ ਕਰਨਾ ਪਿਆ।
ਜ਼ਿਲ੍ਹੇ ਦੇ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਸ਼ਨੀਵਾਰ ਨੂੰ ਪੀਟੀਆਈ ਨੂੰ ਦੱਸਿਆ ਕਿ ਪ੍ਰਦਰਸ਼ਨ 'ਚ ਹਿੱਸਾ ਲੈਣ ਵਾਲੇ ਸਾਰੇ ਨੇਤਾਵਾਂ ਅਤੇ ਪਾਰਟੀ ਵਰਕਰਾਂ ਦੇ ਖਿਲਾਫ ਦੰਗਾ ਭੜਕਾਉਣ, ਸੜਕਾਂ ਜਾਮ ਕਰਨ ਅਤੇ ਜਨਤਕ ਸੇਵਕਾਂ ਨੂੰ ਉਨ੍ਹਾਂ ਦੇ ਫਰਜ਼ ਨਿਭਾਉਣ ਤੋਂ ਰੋਕਣ ਸਮੇਤ ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਸੁਧਾਕਰਨ ਅਤੇ ਸਤੀਸਨ ਤੋਂ ਇਲਾਵਾ, ਮਿਊਜ਼ੀਅਮ ਪੁਲਸ ਨੇ ਸਾਂਸਦ ਸ਼ਸ਼ੀ ਥਰੂਰ, ਕੋਡਿਕੂਨਿਲ ਸੁਰੇਸ਼, ਅਦੂਰ ਪ੍ਰਕਾਸ਼, ਕੇ. ਮੁਰਲੀਧਰਨ ਅਤੇ ਜੇ.ਬੀ. ਮਾਥੇਰ, ਵਿਧਾਇਕ ਰਮੇਸ਼ ਚੇਨੀਥਲਾ ਤੇ ਹੋਰ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਅਧਿਕਾਰੀ ਨੇ ਦੱਸਿਆ, "ਮਾਰਚ ਲਗਭਗ ਖਤਮ ਹੋ ਗਿਆ ਸੀ ਜਦੋਂ ਪ੍ਰਦਰਸ਼ਨਕਾਰੀਆਂ ਨੇ ਹਮਲਾਵਰ ਢੰਗ ਨਾਲ ਬੈਰੀਕੇਡਾਂ ਨੂੰ ਹਿਲਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਅਸੀਂ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ। "ਅਜਿਹਾ ਲੱਗਦਾ ਹੈ ਕਿ ਉਹ ਪਾਣੀ ਦੀਆਂ ਤੋਪਾਂ ਤੋਂ ਪਰੇਸ਼ਾਨ ਹੋ ਗਏ ਅਤੇ ਪਥਰਾਅ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਅਸੀਂ ਅੱਥਰੂ ਗੈਸ ਦੇ ਗੋਲੇ ਛੱਡੇ।" ਅਧਿਕਾਰੀ ਨੇ ਦੱਸਿਆ ਕਿ ਪ੍ਰਦਰਸ਼ਨ 'ਚ ਕਰੀਬ 300-400 ਲੋਕ ਮੌਜੂਦ ਸਨ, ਹਾਲਾਂਕਿ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਪਥਰਾਅ ਦੌਰਾਨ ਕੁਝ ਪੱਤਰਕਾਰਾਂ ਨੂੰ ਸੱਟਾਂ ਵੀ ਲੱਗੀਆਂ ਪਰ ਉਨ੍ਹਾਂ ਵਿਚੋਂ ਕਿਸੇ ਨੇ ਵੀ ਅਧਿਕਾਰਤ ਤੌਰ 'ਤੇ ਪੁਲਸ ਨੂੰ ਸ਼ਿਕਾਇਤ ਨਹੀਂ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
J&K ਦੇ ਬਾਰਾਮੂਲਾ 'ਚ ਅੱਤਵਾਦੀਆਂ ਨੇ ਸੇਵਾਮੁਕਤ ਪੁਲਸ ਅਧਿਕਾਰੀ ਦਾ ਗੋਲੀ ਮਾਰ ਕੇ ਕੀਤਾ ਕਤਲ
NEXT STORY