ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਕੇਰਲ ’ਚ ਰਾਸ਼ਟਰੀ ਸਵੈ-ਸੇਵਕ ਸੰਘ (RSS) ਦੇ 5 ਆਗੂਆਂ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਇਹ ਫ਼ੈਸਲਾ ਉਨ੍ਹਾਂ ’ਤੇ ਹਮਲੇ ਦੇ ਸੰਭਾਵਿਤ ਖ਼ਤਰੇ ਨੂੰ ਵੇਖਦੇ ਹੋਏ ਲਿਆ ਗਿਆ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਕੇਂਦਰੀ ਜਾਂਚ ਏਜੰਸੀਆਂ ਵਲੋਂ ਪਾਪੂਲਰ ਫਰੰਟ ਆਫ਼ ਇੰਡੀਆ (PFI) ਖਿਲਾਫ਼ ਹਾਲ ਹੀ ’ਚ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੌਰਾਨ ਜੋ ਦਸਤਾਵੇਜ਼ ਬਰਾਮਦ ਹੋਏ ਹਨ, ਉਨ੍ਹਾਂ ਤੋਂ ਸੰਕੇਤ ਮਿਲੇ ਹਨ ਕਿ ਇਹ ਆਗੂ PFI ਦੇ ਨਿਸ਼ਾਨੇ ’ਤੇ ਹਨ।
ਇਹ ਵੀ ਪੜ੍ਹੋ- PFI ਨੇ ਰਚੀ ਸੀ PM ਮੋਦੀ ’ਤੇ ਹਮਲੇ ਦੀ ਸਾਜਿਸ਼, ਨਾਪਾਕ ਮਨਸੂਬਿਆਂ ’ਤੇ ED ਦਾ ਸਨਸਨੀਖੇਜ਼ ਖ਼ੁਲਾਸਾ
ਕੇਂਦਰ ਸਰਕਾਰ ਵਲੋਂ PFI ਨੂੰ ਅੱਤਵਾਦੀ ਸੰਗਠਨਾਂ ਨਾਲ ਸਬੰਧ ਰੱਖਣ ਦੇ ਦੋਸ਼ ’ਚ 5 ਸਾਲ ਲਾਈ ਪਾਬੰਦੀ ਲਾ ਦਿੱਤੀ ਹੈ। ਕੇਂਦਰੀ ਜਾਂਚ ਏਜੰਸੀਆਂ ਅਤੇ ਖ਼ੁਫੀਆ ਏਜੰਸੀਆਂ ਵਲੋਂ ਗ੍ਰਹਿ ਮੰਤਰਾਲਾ ਨੂੰ ਦਿੱਤੀ ਗਈ ਜਾਣਕਾਰੀ ਦੇ ਆਧਾਰ ’ਤੇ RSS ਦੇ 5 ਆਗੂਆਂ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਕੇਂਦਰੀ ਰਿਜ਼ਰਵ ਪੁਲਸ ਫੋਰਸ (CRPF) ਦੀ ਵੀ. ਆਈ. ਪੀ. ਸੁਰੱਖਿਆ ਇਕਾਈ ਨੂੰ RSS ਦੇ ਇਨ੍ਹਾਂ 5 ਆਗੂਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣ ਨੂੰ ਕਿਹਾ ਗਿਆ ਹੈ।
ਇਹ ਵੀ ਪੜ੍ਹੋ- PFI ਖ਼ਿਲਾਫ਼ ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਅੱਤਵਾਦੀ ਸਬੰਧਾਂ ਦੇ ਚੱਲਦਿਆਂ ਲਾਈ ਪਾਬੰਦੀ
ਸੂਤਰਾਂ ਮੁਤਾਬਕ ‘ਵਾਈ’ ਸ਼੍ਰੇਣੀ ਤਹਿਤ ਹਰੇਕ ਆਗੂ ਨੂੰ 2 ਤੋਂ 3 ਹਥਿਆਰਬੰਦ ਕਮਾਂਡੋ ਸੁਰੱਖਿਆ ਲਈ ਦਿੱਤੇ ਜਾਣਗੇ। RSS ਦੇ 5 ਆਗੂਆਂ ਨੂੰ ਸੁਰੱਖਿਆ ਦੇਣ ਨਾਲ CRPF ਦੇ ਵੀ. ਆਈ. ਪੀ. ਸੁਰੱਖਿਆ ਘੇਰੇ ਤਹਿਤ 125 ਲੋਕ ਆ ਗਏ ਹਨ।
ਵਕੀਲ ਦੀ ਖੁਦਕੁਸ਼ੀ ਨੂੰ ਲੈ ਕੇ ਹੰਗਾਮਾ, ਲਾਸ਼ ਲੈ ਕੇ ਹਾਈ ਕੋਰਟ ਪਹੁੰਚੇ ਸਾਥੀਆਂ ਨੇ ਕੀਤੀ ਤੋੜਭੰਨ
NEXT STORY