ਕੋਚੀ– ਕੇਰਲ ਹਾਈ ਕੋਰਟ ਨੇ ਸੂਬਾ ਸਰਕਾਰ ਦੇ ਉਸ ਫੈਸਲੇ ’ਤੇ ਰੋਕ ਲਾ ਦਿੱਤੀ, ਜਿਸ ਦੇ ਤਹਿਤ ਉਨ੍ਹਾਂ ਸ਼ਰਾਬ ਪੀਣ ਵਾਲਿਆਂ ਨੂੰ ਵਿਸ਼ੇਸ਼ ਪਾਸ ਜਾਰੀ ਕੀਤੇ ਜਾਣੇ ਸਨ, ਜਿਨ੍ਹਾਂ ਕੋਲ ਆਬਕਾਰੀ ਵਿਭਾਗ ਤੋਂ ਸ਼ਰਾਬ ਖਰੀਦਣ ਲਈ ਡਾਕਟਰ ਦੀ ਪਰਚੀ ਹੈ। ਹਾਈ ਕਰੋਟ ਨੇ ਅਗਲੇ ਤਿੰਨ ਹਫਤੇ ਲਈ ਇਹ ਰੋਕ ਲਾਈ ਹੈ। ਦਰਅਸਲ ਕੇਰਲ ਸਰਕਾਰ ਨੇ ਨਸ਼ੇੜੀਆਂ ਨੂੰ ਉਨ੍ਹਾਂ ਦੀ ਬੁਰੀ ਹਾਲਤ ਨੂੰ ਦੇਖਦੇ ਹੋਏ ਮੈਡੀਕਲੀ ਸਲਾਹ ’ਤੇ ਸ਼ਰਾਬ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਪਾਸ ਜਾਰੀ ਕਰਨ ਦਾ ਫੈਸਲਾ ਲਿਆ ਸੀ, ਜਿਸ ਨਾਲ ਉਹ ਆਬਕਾਰੀ ਵਿਭਾਗ ਦੀ ਮਦਦ ਨਾਲ ਸ਼ਰਾਬ ਲੈ ਸਕਣ। ਡਾਕਟਰਾਂ ਦੇ ਸੰਘ ਦੇ ਇਤਰਾਜ਼ ਦੇ ਬਾਵਜੂਦ ਕੋਵਿਡ-19 ਦੇ ਪ੍ਰਕੋਪ ਕਾਰਣ ਲਾਗੂ 21 ਦਿਨਾ ਲਾਕਡਾਊਨ ਦੌਰਾਨ ਮੈਡੀਕਲੀ ਸਲਾਹ ’ਤੇ ਸ਼ਰਾਬੀਆਂ ਨੂੰ ਸ਼ਰਾਬ ਮੁਹੱਈਆ ਕਰਵਾਉਣ ਦੇ ਸਬੰਧ ’ਚ ਸੋਮਵਾਰ ਰਾਤ ਨੂੰ ਇਹ ਸਰਕਾਰੀ ਆਦੇਸ਼ ਜਾਰੀ ਕੀਤਾ ਗਿਆ ਸੀ ਪਰ ਹੁਣ ਹਾਈ ਕੋਰਟ ਨੇ ਕੇਰਲ ਸਰਕਾਰ ਦੇ ਇਸ ਫੈਸਲੇ ’ਤੇ ਰੋਕ ਲਾ ਦਿੱਤੀ ਹੈ।
ਲਾਕਡਾਊਨ ਖਤਮ ਹੁੰਦੇ ਹੀ ਅਜਿਹਾ ਹੋਵੇਗਾ ਟਰੇਨਾਂ ਦਾ ਹਾਲ
NEXT STORY