ਤਿਰੂਅਨੰਤਪੁਰਮ (ਭਾਸ਼ਾ)— ਕੇਰਲ ਸਰਕਾਰ ਨੇ ਵੀਰਵਾਰ ਨੂੰ ਕਿਹਾ ਕਿ ਕੋਰੋਨਾ ਲਾਗ ਦੀ ਦੂਜੀ ਲਹਿਰ ਕਾਰਨ ਤੇਜ਼ੀ ਨਾਲ ਵੱਧ ਦੇ ਮਾਮਲਿਆਂ ਕਾਰਨ 8 ਮਈ ਤੋਂ ਸੂਬੇ ’ਚ ਮੁਕੰਮਲ ਤਾਲਾਬੰਦੀ ਰਹੇਗੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ 9 ਦਿਨਾਂ ਤਾਲਾਬੰਦੀ 8 ਮਈ ਦੀ ਸਵੇਰੇ 6 ਵਜੇ ਤੋਂ 16 ਮਈ ਤੱਕ ਲਾਗੂ ਰਹੇਗੀ।
ਇਹ ਵੀ ਪੜ੍ਹੋ : ਆਂਧਰਾ ਪ੍ਰਦੇਸ਼ ’ਚ ਮਿਲਿਆ ਕੋਰੋਨਾ ਦਾ ਨਵਾਂ ਰੂਪ, ਮੌਜੂਦਾ ਵਾਇਰਸ ਨਾਲੋਂ 15 ਗੁਣਾ ਜ਼ਿਆਦਾ ਖ਼ਤਰਨਾਕ
ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਹੋ ਰਹੇ ਵਾਧੇ ਨੂੰ ਰੋਕਣ ਲਈ ਕੇਰਲ ’ਚ ਪਿਨਰਈ ਵਿਜਯਨ ਦੀ ਅਗਵਾਈ ਵਾਲੀ ਸਰਕਾਰ ਵੱਖ-ਵੱਖ ਗਤੀਵਿਧੀਆਂ ’ਤੇ ਪਹਿਲਾਂ ਹੀ ਪਾਬੰਦੀਆਂ ਲੱਗਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਕਾਰਨ ਕੇਰਲ ਸਭ ਤੋਂ ਪ੍ਰਭਾਵਿਤ ਸੂਬਿਆਂ ’ਚੋਂ ਇਕ ਹੈ। ਕੇਰਲ ’ਚ ਬੁੱਧਵਾਰ ਨੂੰ ਕੋਰੋਨਾ ਲਾਗ ਦੇ ਸਭ ਤੋਂ ਵੱਧ 41,953 ਮਾਮਲੇ ਸਾਹਮਣੇ ਆਏ ਹਨ ਅਤੇ 58 ਮੌਤਾਂ ਹੋਈਆਂ ਹਨ। ਸੂਬੇ ਵਿਚ ਸਰਗਰਮ ਕੇਸਾਂ ਦੀ ਗਿਣਤੀ 3,75,658 ਹੈ। ਸੂਬੇ ’ਚ ਕੋਵਿਡ-19 ਮਾਮਲਿਆਂ ’ਚ ਬੁੱਧਵਾਰ ਨੂੰ ਸਭ ਤੋਂ ਵੱਧ ਕੇਸ ਵੇਖਣ ਨੂੰ ਮਿਲੇ ਹਨ।
ਇਹ ਵੀ ਪੜ੍ਹੋ : ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ
ਸੂਬਾ ਸਰਕਾਰ ਵਲੋਂ ਬੁੱਧਵਾਰ ਨੂੰ ਮੈਡੀਕਲ ਵਿਦਿਆਰਥੀਆਂ ਅਤੇ ਸਰਕਾਰੀ ਅਧਿਕਾਰੀਆਂ ਨਾਲ ਕੋਵਿਡ-19 ਨਾਲ ਮਜ਼ਬੂਤ ਤਰੀਕੇ ਨਾਲ ਨਜਿੱਠਣ ਦੇ ਫ਼ੈਸਲੇ ਮਗਰੋਂ ਤਾਲਾਬੰਦੀ ਦਾ ਫ਼ੈਸਲਾ ਲਿਆ ਗਿਆ। ਸਥਿਤੀ ਨੂੰ ਗੰਭੀਰ ਦੱਸਦੇ ਹੋਏ ਮੁੱਖ ਮੰਤਰੀ ਵਿਜਯਨ ਨੇ ਕਿਹਾ ਕਿ ਇਲਾਕਿਆਂ ਦੇ ਮੈਡੀਕਲ ਵਿਦਿਆਰਥੀਆਂ ਨੂੰ ਸ਼ਾਮਲ ਕਰ ਕੇ ਵਾਰਡ ਪੱਧਰ ਦੀਆਂ ਕਮੇਟੀਆਂ ਅਤੇ ਤੇਜ਼ੀ ਨਾਲ ਟੀਮਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਮੱਧ ਪ੍ਰਦੇਸ਼ ਦਾ ਹਾਲ ਬੇਹਾਲ; ਦਰੱਖ਼ਤਾਂ ਹੇਠਾਂ ਝੋਲਾਛਾਪ ਡਾਕਟਰ ਕਰ ਰਹੇ ਕੋਰੋਨਾ ਮਰੀਜ਼ਾਂ ਦਾ ਇਲਾਜ
ਇਹ ਵੀ ਪੜ੍ਹੋ : ਦੇਸ਼ ’ਚ ਕੋਰੋਨਾ ਨੇ ਮੁੜ ਤੋੜੇ ਸਾਰੇ ਰਿਕਾਰਡ, ਇਕ ਦਿਨ ’ਚ ਆਏ 4.12 ਲੱਖ ਨਵੇਂ ਕੇਸ
SC ਨੇ ਚੋਣ ਕਮਿਸ਼ਨ ਵਿਰੁੱਧ ਮਦਰਾਸ ਹਾਈ ਕੋਰਟ ਦੀਆਂ ਟਿੱਪਣੀਆਂ ਹਟਾਉਣ ਤੋਂ ਕੀਤਾ ਇਨਕਾਰ
NEXT STORY