ਕਰਨਾਲ : ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਸ਼ਹਿਰ ਕਰਨਾਲ ’ਚ ਦੋ ਸਿੱਖਿਆ ਅਦਾਰਿਆਂ ਦੀਆਂ ਕੰਧਾਂ ਉੱਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਣ ਦੀ ਘਟਨਾ ਸਾਹਮਣੇ ਆਈ ਹੈ। ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਵੀ ਇਸ ਸਬੰਧੀ ਇਕ ਵੀਡੀਓ ਵੀ ਜਾਰੀ ਕੀਤੀ ਹੈ। ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਰਨਾਲ ਪੁਲਸ ਅਤੇ ਖੁਫੀਆ ਵਿਭਾਗ ’ਚ ਹੜਕੰਪ ਮਚ ਗਿਆ ਹੈ। ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੁਲਸ ਨੇ ਆਸ-ਪਾਸ ਦੀਆਂ ਦੁਕਾਨਾਂ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸੰਗਰੂਰ ਦੇ ਮਹਾਕਾਲੀ ਦੇਵੀ ਧਾਮ ਦੀ ਕੰਧ ’ਤੇ ਲਿਖੇ ਖਾਲਿਸਤਾਨੀ ਨਾਅਰੇ
ਅਣਪਛਾਤਿਆਂ ਦੀ ਪਛਾਣ ਲਈ ਸੀ.ਸੀ.ਟੀ.ਵੀ. ਖੰਗਾਲ ਰਹੀ ਪੁਲਸ
ਦਰਅਸਲ, ਸ਼ਹਿਰ ਦੇ ਦਿਆਲ ਸਿੰਘ ਕਾਲਜ ਅਤੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੀਆਂ ਕੰਧਾਂ ’ਤੇ ਖਾਲਿਸਤਾਨ ਦੇ ਸਮਰਥਨ ’ਚ ਨਾਅਰੇ ਲਿਖੇ ਹੋਏ ਮਿਲੇ ਹਨ। ਦੀਵਾਰਾਂ ’ਤੇ ‘ਖਾਲਿਸਤਾਨ ਜ਼ਿੰਦਾਬਾਦ’, ‘ਹਰਿਆਣਾ ਬਣੇਗਾ ਖਾਲਿਸਤਾਨ’ ਵਰਗੇ ਨਾਅਰੇ ਲਿਖੇ ਹੋਏ ਮਿਲੇ ਤਾਂ ਜ਼ਿਲ੍ਹਾ ਪੁਲਸ ਤੁਰੰਤ ਹਰਕਤ ’ਚ ਆ ਗਈ। ਪੁਲਸ ਨੇ ਤੁਰੰਤ ਇਨ੍ਹਾਂ ਨਾਅਰਿਆਂ ਨੂੰ ਕੰਧ ਤੋਂ ਹਟਾ ਦਿੱਤਾ। ਫਿਲਹਾਲ ਕਰਨਾਲ ਪੁਲਸ ਅਤੇ ਖੁਫ਼ੀਆ ਵਿਭਾਗ ਇਹ ਜਾਣਨ ਜੁੱਟ ਗਏ ਹਨ ਕਿ ਇਸ ਪਿੱਛੇ ਕਿਸ ਦਾ ਹੱਥ ਹੋ ਸਕਦਾ ਹੈ। ਪੁਲਸ ਨੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਇਸੇ ਦੌਰਾਨ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਵੀ ਇਸ ਸਬੰਧੀ ਇਕ ਵੀਡੀਓ ਜਾਰੀ ਕੀਤੀ ਹੈ। ਖ਼ਦਸ਼ਾ ਹੈ ਕਿ ਇਸ ਪਿੱਛੇ ਪੰਨੂ ਦਾ ਵੀ ਹੱਥ ਹੋ ਸਕਦਾ ਹੈ।
ਇਹ ਵੀ ਪੜ੍ਹੋ : ਕੇਜਰੀਵਾਲ ਦੇ ਦੌਰੇ ਦੌਰਾਨ ਸੰਗਰੂਰ ਪਹੁੰਚੇ ਸ਼ਰਾਬ ਠੇਕੇਦਾਰਾਂ ਵੱਲੋਂ ਆਬਕਾਰੀ ਨੀਤੀ ਦਾ ਬਾਈਕਾਟ
ਕਈ ਟੀਮਾਂ ਬਣਾ ਕੇ ਮਾਮਲੇ ਦੀ ਜਾਂਚ ’ਚ ਜੁਟੀ ਪੁਲਸ
ਕਰਨਾਲ ਦੇ ਐੱਸ.ਪੀ. ਗੰਗਾਰਾਮ ਪੂਨੀਆ ਨੇ ਦੱਸਿਆ ਕਿ ਇਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਗੁਰਪਤਵੰਤ ਸਿੰਘ ਪੰਨੂ ਵੱਲੋਂ ਹਰਿਆਣਾ ਤੇ ਪੰਜਾਬ ਬਣੇਗਾ ਖਾਲਿਸਤਾਨ ਦੇ ਨਾਅਰੇ ਲਾਏ ਗਏ ਹਨ। ਖਾਲਿਸਤਾਨ ਪੱਖੀ ਪੰਨੂ ਨੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਨੂੰ ਚਿਤਾਵਨੀ ਦਿੱਤੀ ਹੈ ਕਿ 26 ਜਨਵਰੀ ਨੂੰ ਹਰਿਆਣਾ ’ਚ ਖਾਲਿਸਤਾਨ ਰੈਫਰੈਂਡਮ ਨੂੰ ਲੈ ਕੇ ਵੋਟਾਂ ਪਾਈਆਂ ਜਾਣਗੀਆਂ। ਪੰਨੂ ਨੇ ਕਿਹਾ ਹੈ ਕਿ ਜੇਕਰ ਖਾਲਿਸਤਾਨ ਰੈਫਰੈਂਡਮ ਨੂੰ ਲੈ ਕੇ ਹੋਣ ਵਾਲੀ ਵੋਟਿੰਗ ਰੋਕੀ ਗਈ ਤਾਂ ਸੂਬੇ ’ਚ ਗੋਲ਼ੀਆਂ ਦੀ ਆਵਾਜ਼ ਗੂੰਜ ਜਾਵੇਗੀ। ਸੀ. ਪੀ. ਗੰਗਾਰਾਮ ਪੂਨੀਆ ਨੇ ਕਿਹਾ ਕਿ ਸੂਬੇ ’ਚ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਕੁਤਾਹੀ ਨਹੀਂ ਵਰਤੀ ਜਾਵੇਗੀ। ਇਸੇ ਲਈ ਪੁਲਸ ਦੀਆਂ ਕਈ ਟੀਮਾਂ ਉਨ੍ਹਾਂ ਅਣਪਛਾਤੇ ਨੌਜਵਾਨਾਂ ਨੂੰ ਫੜਨ ’ਚ ਜੁੱਟ ਗਈ ਹੈ, ਜਿਨ੍ਹਾਂ ਨੇ ਸਕੂਲ ਤੇ ਕਾਲਜ ਦੀਆਂ ਕੰਧਾਂ ’ਤੇ ਇਹ ਨਾਅਰੇ ਲਿਖੇ ਹਨ।
ਮੂਸੇਵਾਲਾ ਕਤਲਕਾਂਡ 'ਚ ਦਿੱਲੀ ਪੁਲਸ ਦਾ ਵੱਡਾ ਖ਼ੁਲਾਸਾ, ਦੱਸਿਆ ਕਿਵੇਂ ਵਾਪਰੀ ਪੂਰੀ ਘਟਨਾ
NEXT STORY