ਨਵੀਂ ਦਿੱਲੀ, (ਏਜੰਸੀ)- ਪਾਬੰਦੀਸ਼ੁਦਾ ਖਾਲਿਸਤਾਨੀ ਸੰਗਠਨ ਸਿੱਖਸ ਫਾਰ ਜਸਟਿਸ (ਐੱਸ. ਐੱਫ. ਜੇ.) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਉਹ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਟਾਰਗੈਟ ਕਰਨ ਦੀ ਕੋਸ਼ਿਸ਼ ਕਰਦਾ ਨਜ਼ਰ ਆ ਰਿਹਾ ਹੈ। ਵੀਡੀਓ ’ਚ ਉਹ ਸ਼ਾਹ ਅਤੇ ਜੈਸ਼ੰਕਰ ਨੂੰ ਖਾਲਿਸਤਾਨ ਸਮਰਥਕ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਜ਼ਿੰਮੇਵਾਰ ਠਹਿਰਾ ਰਿਹਾ ਹੈ।
ਉਸਨੇ ਅਮਿਤ ਸ਼ਾਹ ਤੇ ਜੈਸ਼ੰਕਰ ਅਤੇ ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਦੀ ਵਿਦੇਸ਼ ਯਾਤਰਾ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1,25,000 ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਐੱਸ. ਐੱਫ. ਜੇ. ਨੇ ਇਕ ਵਾਰ ਫਿਰ ਭਾਰਤੀ ਹਾਈ ਕਮਿਸ਼ਨ ਅਤੇ ਡਿਪਲੋਮੈਟਾਂ ਦੇ ਘਰਾਂ ਦੀ ਘੇਰਾਬੰਦੀ ਕਰਨ , 15 ਅਗਸਤ ਨੂੰ ਓਟਾਵਾ, ਟੋਰਾਂਟੋ ਅਤੇ ਵੈਨਕੂਵਰ ਵਿਚ ਖਾਲਿਸਤਾਨ ਪੱਖੀ ਇਕੱਠ ਕਰਨ ਦਾ ਸੱਦਾ ਦਿੰਦੇ ਹੋਏ 10 ਸਤੰਬਰ ਨੂੰ ਵੈਨਕੂਵਰ ਵਿਚ ਵਿਸ਼ਾਲ ਸਿੱਖ ਜਨਮਤ ਦਾ ਐਲਾਨ ਕੀਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਇਨਾਮ ਦੇਣ ਦੇ ਐਲਾਨ ਤੋਂ ਬਾਅਦ ਸਾਰੀਆਂ ਏਜੰਸੀਆਂ ਅਲਰਟ ’ਤੇ ਹਨ।
ਭਾਰਤੀ ਰੁਪਏ ’ਚ ਆਪਸੀ ਵਪਾਰ ਕਰਨਗੇ ਭਾਰਤ-ਸ਼੍ਰੀਲੰਕਾ
NEXT STORY