ਨਵੀਂ ਦਿੱਲੀ : ਭਾਰਤੀ ਹਥਿਆਰਬੰਧ ਸੈਨਾਵਾਂ ਦੇ ਸਨਮਾਨ ਵਿਚ ਬੁੱਧਵਾਰ ਨੂੰ ਦਿੱਲੀ ਵਿਚ ਖਾਲਸਾ ਤਿਰੰਗਾ ਯਾਤਰਾ ਵਿਚ ਕਈ ਸਿੱਖ ਨੌਜਵਾਨਾਂ ਵਲੋਂ ਹਿੱਸਾ ਲਿਆ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਤਾਲਕਟੋਰਾ ਸਟੇਡੀਅਲ ਤੋਂ ਇਸ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਕਰਤਵ ਮਾਰਗ ਤੋਂ ਸ਼ੁਰੂ ਹੋਈ ਇਸ ਯਾਤਰਾ ਦੌਰਾਨ ਸਿੱਖ ਨੌਜਵਾਨ ਬਾਈਕ 'ਤੇ ਤਿਰੰਗਾ ਲੈ ਕੇ ਦੇਸ਼ ਭਗਤੀ ਦੇ ਨਾਅਰੇ ਲਗਾਉਂਦੇ ਨਜ਼ਰ ਆਏ। ਮੁੱਖ ਮੰਤਰੀ ਤੋਂ ਇਲਾਵਾ ਉਹਨਾਂ ਦੇ ਕੈਬਨਿਟ ਸਹਿਯੋਗੀ ਮਨਜਿੰਦਰ ਸਿੰਘ ਸਿਰਸਾ ਅਤੇ ਆਸ਼ੀਸ਼ ਸੂਦ ਵੀ ਇਸ ਯਾਤਰਾ ਵਿਚ ਸ਼ਾਮਲ ਹੋਏ।
ਇਹ ਵੀ ਪੜ੍ਹੋ : ਚੱਲਦੇ ਮੋਟਰਸਾਈਕਲ 'ਤੇ ਔਰਤ ਨੇ ਨੌਜਵਾਨ 'ਤੇ ਕਰ 'ਤੀ ਛਿੱਤਰਾਂ ਦੀ ਬਰਸਾਤ, ਵੀਡੀਓ ਵਾਇਰਲ
ਗੁਪਤਾ ਨੇ ਖਾਲਸਾ ਭਾਈਚਾਰੇ ਨੂੰ ਦੇਸ਼ ਦੇ ਸਭ ਤੋਂ ਬਹਾਦਰ ਭਾਈਚਾਰਿਆਂ ਵਿੱਚੋਂ ਇੱਕ ਦੱਸਿਆ ਅਤੇ ਕਿਹਾ ਕਿ ਉਹ ਅੱਤਵਾਦ ਦਾ ਢੁਕਵਾਂ ਜਵਾਬ ਦੇਣ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਯਾਤਰਾ ਦੌਰਾਨ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਇੱਥੇ ਤੁਹਾਡੀ ਮੌਜੂਦਗੀ ਸਾਡੀਆਂ ਹਥਿਆਰਬੰਦ ਸੈਨਾਵਾਂ ਪ੍ਰਤੀ ਭਾਵਨਾਵਾਂ ਦਾ ਪ੍ਰਗਟਾਵਾ ਹੈ। ਇਹ ਏਕਤਾ ਦਾ ਸੰਦੇਸ਼ ਦੇਵੇਗੀ ਅਤੇ ਪੂਰੇ ਦੇਸ਼ ਦੇ ਲੋਕਾਂ ਨੂੰ ਪ੍ਰੇਰਿਤ ਕਰੇਗੀ।"
ਇਹ ਵੀ ਪੜ੍ਹੋ : Covid Alert: ਲੱਗ ਸਕਦੈ ਲਾਕਡਾਊਨ! ਪਹਿਲਾਂ ਨਾਲੋਂ ਵੀ ਖ਼ਤਰਨਾਕ ਹੈ ਕੋਰੋਨਾ ਦਾ JN.1 ਵੇਰੀਐਂਟ
ਭਾਰਤੀ ਜਨਤਾ ਪਾਰਟੀ (ਭਾਜਪਾ) 'ਆਪ੍ਰੇਸ਼ਨ ਸਿੰਦੂਰ' ਦੀ ਸਫਲਤਾ ਲਈ ਭਾਰਤੀ ਹਥਿਆਰਬੰਦ ਸੈਨਾਵਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਨਮਾਨਿਤ ਕਰਨ ਲਈ ਦੇਸ਼ ਭਰ ਵਿੱਚ ਤਿਰੰਗਾ ਯਾਤਰਾਵਾਂ ਕੱਢ ਰਹੀ ਹੈ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰਨ ਲਈ 'ਆਪ੍ਰੇਸ਼ਨ ਸਿੰਦੂਰ' ਸ਼ੁਰੂ ਕੀਤਾ ਸੀ। ਪਹਿਲਗਾਮ ਅੱਤਵਾਦੀ ਹਮਲੇ ਵਿੱਚ 26 ਲੋਕ ਮਾਰੇ ਗਏ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ।
ਇਹ ਵੀ ਪੜ੍ਹੋ : ਗਰਮੀਆਂ 'ਚ ਲੱਗਣ ਵਾਲਾ ਲੋਕਾਂ ਨੂੰ ਵੱਡਾ ਝਟਕਾ, ਬਿਜਲੀ ਦੀਆਂ ਕੀਮਤਾਂ 'ਚ ਹੋਵੇਗਾ ਵਾਧਾ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਸੁਰੱਖਿਆ ਫ਼ੋਰਸਾਂ ਨੇ ਹਾਸਲ ਕੀਤੀ ਵੱਡੀ ਸਫ਼ਲਤਾ, ਮੁਕਾਬਲੇ 'ਚ ਢੇਰ ਕੀਤੇ 26 ਤੋਂ ਵੱਧ ਨਕਸਲੀ
NEXT STORY